ਸਾਡੇ ਨਾਲ ਸ਼ਾਮਲ

Follow us

10.2 C
Chandigarh
Sunday, January 18, 2026
More
    Home Breaking News ਅੰਮ੍ਰਿਤਪਾਲ ਦੀ...

    ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ CM ਭਗਵੰਤ ਮਾਨ ਨੇ ਖੋਲ੍ਹੇ ਕਈ ਰਾਜ

    Amritpal

    ਕਿਹਾ, ਮੈਂ ਪੂਰੀ ਰਾਤ ਸੁੱਤਾ ਨਹੀਂ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਅੰਮ੍ਰਿਤਪਾਲ Amritpal() ਦੀ ਗ੍ਰਿਫਤਾਰੀ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ। ਪੰਜਾਬ ਪੁਲਿਸ ਦੇ ਆਪਰੇਸ਼ਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਕੱਲ੍ਹ ਪੂਰੀ ਰਾਤ ਸੁੱਤਾ ਨਹੀਂ। ਪਰ ਪੰਜਾਬ ਦੇ ਲਈ ਨੀਂਦ ਗਵਾਉਣ ਦਾ ਮੈਨੂੰ ਕੋਈ ਦੁਖ ਨਹੀਂ ਹੈ। ਪੰਜਾਬ ਵਿੱਚ ਅਮਨ ਸ਼ਾਂਤੀ ਬਣੀ ਰਹੇ, ਇਹ ਮੇਰਾ ਫਰਜ਼ ਹੈ। 18 ਮਾਰਚ ਨੂੰ ਵੀ ਅੰਮ੍ਰਿਤਪਾਲ ਦੀ ਗ੍ਰਿਫਤਾਰ ਹੋ ਸਕਦੀ ਸੀ, ਪਰ ਪੰਜਾਬ ਪੁਲਿਸ ਨੇ ਜਲਦਬਾਜ਼ੀ ਨਹੀਂ ਦਿਖਾਈ ਤਾਂ ਕਿ ਮਾਹੌਲ ਖਰਾਬ ਨਾ ਹੋਵੇ। ਪੁਲਿਸ ਨੇ ਕਾਫੀ ਪਲਾਨਿੰਗ ਦੇ ਨਾਲ ਹੀ ਆਪਰੇਸ਼ਨ ਨੂੰ ਪੂਰਾ ਕੀਤਾ।

    ਪੰਜਾਬ ਦੇ ਨੌਜਵਾਨਾਂ ਦੇ ਹੱਥਾਂ ਵਿੱਚ ਡਿਗਰੀਆਂ ਹੋਣੀਆਂ ਚਾਹੀਦੀਆਂ ਹਨ

    ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਕੋਲ ਡਿਗਰੀਆਂ, ਉੱਚ ਅਹੁਦਿਆਂ ਲਈ ਨਿਯੁਕਤੀ ਪੱਤਰ, ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚੋਂ ਮੈਡਲ ਹੋਣੇ ਚਾਹੀਦੇ ਹਨ। ਪੰਜਾਬੀ ਜਿੱਥੇ ਵੀ ਜਾਣਗੇ, ਉਨ੍ਹਾਂ ਦੀ ਬੱਲੇ-ਬੱਲੇ ਹੋਵੇ। ਉਹ ਨਹੀਂ ਚਾਹੁੰਦੇ ਕਿ ਪੰਜਾਬ ਦੇ ਜਵਾਨ ਕਿਸੇ ਦੇ ਬਹਿਕਾਵੇ ’ਚ ਆ ਜਾਣ। ਉਹ ਨਹੀਂ ਚਾਹੁੰਦੇ ਕਿ ਜੋ ਸਵਾਰਥੀ ਲੋਕ ਦੇਸ਼ ਦੇ ਖਿਲ਼ਾਫ ਮੁਹਿੰਮ ਚਲਾ ਕੇ ਆਪਣੀ ਦੁਕਾਨ ਚਲਾਉ੍ਂਦੇ ਹਨ, ਅਸੀਂ ਉਨਾਂ ਦੇ ਗ੍ਰਾਹਕ ਬਣੀਏ।

    ਅੰਮ੍ਰਿਤਪਾਲ ਸਿੰਘ ਦੀ ਗਿ੍ਰਫ਼ਤਾਰੀ ਤੋਂ ਬਾਅਦ IG ਨੇ ਕੀਤੀ ਕਾਨਫਰੰਸ

    ਚੰਡੀਗੜ੍ਹ (ਅਸ਼ਵਨੀ ਚਾਵਲਾ)। ਅੰਮ੍ਰਿਤਪਾਲ ਸਿੰਘ  (Amritpal)ਦੀ ਗਿ੍ਰਫ਼ਤਾਰੀ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਸਬੰਧੀ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਆਈ ਜੀ ਸੁਖਚੈਨ ਗਿੱਲ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਗਿ੍ਰਫ਼ਤਾਰ ਕਰਕੇ ਐੱਨਐੱਸਏ ਦੇ ਤਹਿਤ ਟਰੀਟ ਕੀਤਾ ਜਾਵੇਗਾ ਅਤੇ ਅੱਗੇ ਦੀ ਜੋ ਵੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ।

    ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮਾਹੌਲ ਬਿਲਕੁਲ ਸ਼ਾਤ ਹੈ ਤੇ ਕਿਸੇ ਵੀ ਕੀਮਤ ’ਤੇ ਮਾਹੌਲ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ। ਸ਼ਰਾਰਤੀ ਅਨਸਰਾਂ ਨੂੰ ਪੁਲਿਸ ਵੱਲੋਂ ਚਿਤਾਵਨੀ ਦਿੱਤੀ ਗਈ ਹੈ ਕਿ ਸਭ ’ਤੇ ਕਾਰਵਾਈ ਕੀਤੀ ਜਾਵੇਗੀ। ਪੰਜਾਬ ’ਚ ਮਾਹੌਲ ਠੀਕ ਹੈ, ਅਨਮ ਕਾਨੂੰਨ ਬਿਲਕੁਲ ਠੀਕ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਇਸ ਆਪ੍ਰੇਸ਼ਨ ’ਚ ਸਾਥ ਦਿੱਤਾ ਗਿਆ ਹੈ।

    ਹੁਣ ਵੀ ਉਮੀਦ ਹੈ ਕਿ ਲੋਕ ਸਾਥ ਦੇਣਗੇ। ਸਾਨੂੰ ਕਿਸੇ ਨਾ ਕਿਸੇ ਦਿਨ ਇਹ ਸਫ਼ਲਤਾ ਮਿਲਣੀ ਹੀ ਸੀ। ਅੱਜ ਸਾਨੂੰ ਇਹ ਸਫ਼ਲਤਾ ਮਿਲ ਗਈ ਹੈ। ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦਾ ਆਪ੍ਰੇਸ਼ਨ ਅੱਜ ਸਵੇਰੇ ਸਫ਼ਲ ਹੋ ਗਿਆ ਹੈ ਅਤੇ ਅੰਮ੍ਰਿਤਪਾਲ ਸਿੰਘ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੂੰ ਗਿ੍ਰਫ਼ਤਾਰ ਕਰਨ ਲੱਗਿਆਂ ਲਾਅ ਐਂਡ ਆਰਡਰ ਦਾ ਪੂਰਾ ਪਾਲਣ ਕੀਤਾ ਗਿਆ ਹੈ।

    ਗ੍ਰਿਫ਼ਤਾਰੀ ਤੋਂ ਪਹਿਲਾਂ ਵੀਡੀਓ ਆਈ ਸਾਹਮਣੇ | Amritpal Singh

    ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕਰਨ ਦੀ ਖ਼ਬਰ ਹੈ। ਤੁਹਾਨੂੰ ਦੱਸ ਦਈਏ ਕਿ ਅੰਮ੍ਰਿਤਪਾਲ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ ਇੱਕ ਵੀਡੀਓ ਜਾਰੀ ਕੀਤੀ ਹੈ ਜੋ ਕਿ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। ਤੁਸੀਂ ਵੀ ਦੇਖੋ ਇਹ ਵੀਡੀਓ…

    ਇੱਥੇ ਦੱਸ ਦਈਏ ਕਿ ਮੋਗਾ ਜਿਲ੍ਹੇ ਦਾ ਰੋਡੇ ਪਿੰਡ ਜਰਨੈਲ ਸਿੰਘ ਦਾ ਉਹੀ ਪਿੰਡ ਹੈ ਜਿੱਥੇ ਸ਼ੁਰੂਆਤ ਵਿੱਚ ਅੰਮ੍ਰਿਤਪਾਲ ਸਿੰਘ ਦੀ ਦਸਤਾਰਬੰਦੀ ਹੋਈ ਸੀ। ਪੁਲਿਸ ਨੂੰ ਸੂਹ ਮਿਲੀ ਸੀ ਕਿ ਉਹ ਇਸੇ ਪਿੰਡ ਵਿਚ ਰੁਕਿਆ ਹੋਇਆ ਹੈ, ਪੁਲਿਸ ਨੇ ਐਕਸ਼ਨ ਲੈਂਦਿਆ ਅੱਜ ਸਵੇਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਪੁਲਿਸ ਨੇ ਆਪਣੇ ਫੇਸਬੁੱਕ ਪੇਜ਼ ਤੇ ਵੀ ਟਵੀਟ ਕਰ ਇਸਦੀ ਜਾਣਕਾਰੀ ਦੇ ਦਿੱਤੀ ਹੈ ਅਤੇ ਸਭਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ, ਕਿਸੇ ਨੇ ਵੀ ਭੜਕਾਊ ਪੋਸਟ ਨਾ ਪਾਉਣ ਦੀ ਅਪੀਲ ਕੀਤੀ ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here