ਸਾਡੇ ਨਾਲ ਸ਼ਾਮਲ

Follow us

13 C
Chandigarh
Tuesday, February 3, 2026
More
    Home Breaking News ਜ਼ਮਾਨਤ ਅਰਜ਼ੀ ਖਾ...

    ਜ਼ਮਾਨਤ ਅਰਜ਼ੀ ਖਾਰਜ ਹੋਣ ’ਤੇ ਪਟਵਾਰੀ ਨੇ ਵਿਜੀਲੈਂਸ ਅੱਗੇ ਕੀਤਾ ਆਤਮ ਸਮਰਪਣ

    Bribe
    ਲੁਧਿਆਣਾ: ਆਤਮ ਸਮਰਪਣ ਕੀਤੇ ਜਾਣ ਤੋਂ ਬਾਅਦ ਪਟਵਾਰੀ ਵਿਜੀਲੈਂਸ ਦੀ ਗ੍ਰਿਫਤ ਵਿੱਚ।

    ਮਾਮਲਾ: ਪਿਤਾ ਦੀ ਜਾਇਦਾਦ ਦਾ ਇੰਤਕਾਲ ਕਰਵਾਉਣ ਬਦਲੇ ਕਥਿਤ ਰਿਸ਼ਵਤ ਲੈਣ ਦਾ

    (ਜਸਵੀਰ ਸਿੰਘ ਗਹਿਲ) ਲੁਧਿਆਣਾ। 34.70 ਲੱਖ ਰੁਪਏ ਦੀ ਕਥਿਤ ਰਿਸ਼ਵਤ ਲੈਣ ਦੇ ਦੋਸ਼ ਹੇਠ ਭਗੌੜੇ ਚੱਲ ਰਹੇ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਨੂੰ ਆਤਮ ਸਮਰਪਣ ਕੀਤੇ ਜਾਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਕੀਤਾ ਹੈ। ਉਕਤ ਨੇ ਗ੍ਰਿਫਤਾਰੀ ਤੋਂ ਬਚਣ ਲਈ ਹਾਈਕੋਰਟ ’ਚ ਜ਼ਮਾਨਤ ਅਰਜ਼ੀ ਦਾਖਲ਼ ਕੀਤੀ ਸੀ, ਜਿਸ ਨੂੰ ਹਾਈਕੋਰਟ ਨੇ ਖਾਰਜ ਕਰ ਦਿੱਤਾ। ਭ੍ਰਿਸ਼ਟਾਚਾਰ ਦੇ ਇਸ ਕੇਸ ਵਿੱਚ ਰਿਸ਼ਵਤ ਲੈਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਉਕਤ ਪਟਵਾਰੀ ਦੇ ਭਰਾ ਤੇ ਪਿਤਾ ਅਤੇ ਉਸ ਦੇ ਏਜੰਟ ਨਿੱਕੂ ਖ਼ਿਲਾਫ਼ ਵੀ ਮੁਕੱਦਮਾ ਦਰਜ ਹੈ। Bribe

    ਇਹ ਵੀ ਪੜ੍ਹੋ: ਪਾਕਿਸਤਾਨ ‘ਚ ਆਤਮਘਾਤੀ ਹਮਲਾ, 5 ਦੀ ਮੌਤ

    ਇਸ ਸਬੰਧੀ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਬੱਬੂ ਤੰਵਰ ਵਾਸੀ ਕਸਬਾ ਰਾਮਪੁਰਾ ਫੂਲ (ਜ਼ਿਲ੍ਹਾ ਬਠਿੰਡਾ) ਵੱਲੋਂ ਉਕਤ ਪਟਵਾਰੀ ਅਤੇ ਉਸ ਦੇ ਉਕਤ ਕਾਰਿੰਦੇ ਵਿਰੁੱਧ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਪਟਵਾਰੀ ਨੇ ਬੱਸ ਸਟੈਂਡ ਲੁਧਿਆਣਾ ਨੇੜੇ ਸਥਿਤ ਉਸਦੇ ਪਿਤਾ ਦੀ ਜਾਇਦਾਦ, ਜਿਸ ਦੀ ਸਾਲ 1994 ਵਿੱਚ ਰਜਿਸਟਰੀ ਹੋਈ ਸੀ, ਦਾ ਇੰਤਕਾਲ ਕਰਵਾਉਣ ਲਈ 40 ਹਜ਼ਾਰ ਰੁਪਏ ਰਿਸ਼ਵਤ ਲਈ ਸੀ।

    ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਉਸਦੇ ਏਜੰਟ ਨਿੱਕੂ ਨੇ ਉਸ ਕੋਲੋਂ ਸਮਾਰਟ ਘੜੀਆਂ ਦੇ ਨਾਲ-ਨਾਲ ਦੋ ‘ਆਈ-ਫੋਨ’ ਖਰੀਦਣ ਲਈ 3,40,000 ਰੁਪਏ ਅਤੇ 3 ਲੱਖ ਰੁਪਏ ਦੀ ਕੀਮਤ ਦੀਆਂ ਪਾਕਿਸਤਾਨੀ ਜੁੱਤੀਆਂ ਵੀ ਲਈਆਂ ਸਨ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਦੇ ਏਜੰਟ ਨਿੱਕੂ ਦੇ ਜਨਮ ਦਿਨ ਦੀ ਪਾਰਟੀ ’ਤੇ 80,000 ਰੁਪਏ ਵੀ ਖਰਚੇ ਸਨ।

    ਇੰਤਕਾਲ ਕਰਾਉਣ ਬਦਲੇ ਚਾਰ ਕਿਸ਼ਤਾਂ ਦੇ ਰੂਪ ਵਿੱਚ 27,50,000 ਰੁਪਏ ਰਿਸ਼ਵਤ ਲਈ ਸੀ

    ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਉਕਤ ਪਟਵਾਰੀ, ਉਸ ਦੇ ਸਾਥੀ ਨਿੱਕੂ, ਉਕਤ ਪਟਵਾਰੀ ਦੇ ਪਿਤਾ ਪਰਮਜੀਤ ਸਿੰਘ ਤੇ ਭਰਾ ਬਲਵਿੰਦਰ ਸਿੰਘ ਨੇ ਆਪਸੀ ਮਿਲੀਭੁਗਤ ਨਾਲ ਉਕਤ ਇੰਤਕਾਲ ਕਰਾਉਣ ਬਦਲੇ ਚਾਰ ਕਿਸ਼ਤਾਂ ਦੇ ਰੂਪ ਵਿੱਚ 27,50,000 ਰੁਪਏ ਰਿਸ਼ਵਤ ਲਈ ਸੀ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਤਾ ਲੱਗਾ ਕਿ ਉਕਤ ਪਟਵਾਰੀ ਨੇ ਨਾ ਤਾਂ ਜਾਇਦਾਦ ਦਾ ਇੰਤਕਾਲ ਦਰਜ ਕੀਤਾ ਅਤੇ ਨਾ ਹੀ ਇਸ ਕੰਮ ਲਈ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ ਰਕਮ ਵਾਪਸ ਕੀਤੀ, ਜਿਸ ਤੋਂ ਸਾਬਤ ਹੁੰਦਾ ਹੈ ਕਿ ਉਕਤ ਮੁਲਜ਼ਮਾਂ ਨੇ ਰਿਸ਼ਵਤ ਲੈਣ ਉਪਰੰਤ ਵੀ ਸ਼ਿਕਾਇਤਕਰਤਾ ਨਾਲ ਧੋਖਾਧੜੀ ਕੀਤੀ ਹੈ। Bribe

    ਉਨ੍ਹਾਂ ਅੱਗੇ ਦੱਸਿਆ ਕਿ ਪਟਵਾਰੀ ਗੁਰਵਿੰਦਰ ਸਿੰਘ, ਉਸਦੇ ਸਾਥੀ ਨਿੱਕੂ ਸਮੇਤ ਉਕਤ ਪਟਵਾਰੀ ਦੇ ਭਰਾ ਤੇ ਪਿਤਾ ਨੂੰ ਰਿਸ਼ਵਤ ਮੰਗਣ ਤੇ ਲੈਣ ਅਤੇ ਆਪਸੀ ਮਿਲੀਭੁਗਤ ਨਾਲ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਸ਼ਾਮਲ ਪਾਏ ਜਾਣ ’ਤੇ ਉਹਨਾਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮਿਤੀ 24-11-2023 ਨੂੰ ਐੱਫਆਈਆਰ ਨੰਬਰ 29 ਤਹਿਤ ਪਹਿਲਾਂ ਹੀ ਮੁਕੱਦਮਾ ਦਰਜ ਕੀਤਾ ਹੋਇਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਟਵਾਰੀ ਦੇ ਪਿਤਾ ਅਤੇ ਭਰਾ ਨੂੰ ਪਹਿਲਾਂ ਹੀ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਹੈ ਪਰ ਹਾਈਕੋਰਟ ਨੇ ਪਟਵਾਰੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। Bribe

    ਨਿੱਕੂ ਦੀ ਗ੍ਰਿਫ਼ਤਾਰੀ ਲਈ ਕੀਤੀ ਜਾ ਰਹੀ ਸੀ ਛਾਪੇਮਾਰੀ

    ਇਸ ਉਪਰੰਤ ਪਟਵਾਰੀ ਗੁਰਵਿੰਦਰ ਸਿੰਘ ਅਤੇ ਉਸ ਦੇ ਸਾਥੀ ਨਿੱਕੂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਲਈ ਹੁਣ ਕੋਈ ਹੋਰ ਰਸਤਾ ਨਾ ਮਿਲਣ ‘ਤੇ ਉਕਤ ਪਟਵਾਰੀ ਨੇ ਵਿਜੀਲੈਂਸ ਬਿਊਰੋ ਰੇਂਜ, ਲੁਧਿਆਣਾ ਅੱਗੇ ਆਤਮ ਸਮਰਪਣ ਕਰ ਦਿੱਤਾ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਉਸਦੇ ਸਾਥੀ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

    LEAVE A REPLY

    Please enter your comment!
    Please enter your name here