Punjabi University ਦੇ ਮੁੱਖ ਗੇਟ ਤੇ ਵਿਦਿਆਰਥੀਆਂ ਵੱਲੋਂ ਧਰਨਾ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪ੍ਰੋਫੈਸਰ ਦੀ ਕੁੱਟਮਾਰ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਤੇ ਪਰਚਾ ਦਰਜ ਕਰਨ ਤੋਂ ਬਾਅਦ ਅੱਜ ਪੰਜਾਬੀ ਯੂਨੀਵਰਸਿਟੀ ਦੇ ਮੁੱਖ ਗੇਟ ਨੂੰ ਬੰਦ ਕਰ ਦਿੱਤਾ ਗਿਆ। ਇਸੇ ਦੌਰਾਨ ਸਥਿਤੀ ਨੂੰ ਕੰਟਰੋਲ ਕਰਨ ਲਈ ਪੰਜਾਬੀ ਯੂਨੀਵਰਸਿਟੀ ਵਿਖੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਹੋਈ ਹੈ। (Punjabi University)
ਪੁਲਿਸ ਛਾਉਣੀ ਬਣੀ Punjabi University
ਵਿਦਿਆਰਥੀਆਂ ਦੇ ਧਰਨੇ ਵਿੱਚ ਮਿਰਤਕਾਂ ਲੜਕੀ ਦੇ ਮਾਤਾ ਪਿਤਾ ਵੀ ਪੁੱਜ ਗਏ ਹਨ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਪੁਲਿਸ ਪ੍ਰਸ਼ਾਸਨ ਉਨ੍ਹਾਂ ਉੱਪਰ ਕੀਤੇ ਪਰਚੇ ਰੱਦ ਕਰੇ। ਅੱਜ ਵਿਦਿਆਰਥੀ ਸੰਘਰਸ਼ ਨੂੰ ਅਸਫਲ ਕਰਨ ਲਈ ਪੰਜਾਬੀ ਯੂਨੀਵਰਸਿਟੀ ਨੂੰ ਤੜਕੇ ਹੀ ਪੁਲਿਸ ਛਾਉਣੀ ਚ ਤਬਦੀਲ ਕਰ ਦਿੱਤਾ ਗਿਆ ਹੈ। ਮੁੱਖ ਗੇਟ ਤੇ ਵੱਡੀ ਗਿਣਤੀ ਪੁਲਿਸ ਤੇ ਕੈਂਪਸ ਸੁਰੱਖਿਆ ਮੁਲਜ਼ਮ ਤਾਇਨਾਤ ਕਰ ਦਿੱਤੇ ਗਏ ਹਨ। ਯੂਨੀਵਰਸਿਟੀ ਦੇ ਮੁੱਖ ਗੇਟ ਤੇ ਵਿਦਿਆਰਥੀਆਂ ਵੱਲੋਂ ਆਪਣਾ ਧਰਨਾ ਜਾਰੀ ਸੀ।