ਹਰਿਆਣਾ ਹਾਦਸੇ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ’ਚ, ਸਕੂਲੀ ਬੱਸਾਂ ਦੀ ਚੈਕਿੰਗ ਸਬੰਧੀ ਚਾੜ੍ਹੇ ਆਦੇਸ਼

Haryana Accident

ਮੁੱਖ ਸਕੱਤਰ ਨੇ ਚਾੜ੍ਹੇ ਆਦੇਸ਼, 20 ਦਿਨਾਂ ਵਿੱਚ ਚਾਹੀਦੀ ਐ ਰਿਪੋਰਟ | Haryana Accident

ਚੰਡੀਗੜ੍ਹ (ਅਸ਼ਵਨੀ ਚਾਵਲਾ)। ਹਰਿਆਣਾ ਵਿੱਚ ਬੀਤੇ ਦਿਨੀਂ ਹੋਏ ਸਕੂਲੀ ਹਾਦਸੇ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਆਉਂਦੀ ਨਜ਼ਰ ਆ ਰਹੀ ਹੈ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸ਼ੁੱਕਰਵਾਰ ਦੇਰ ਸ਼ਾਮ ਇਸ ਸਬੰਧੀ ਸਖ਼ਤ ਆਦੇਸ਼ ਜਾਰੀ ਕਰਦੇ ਹੋਏ 20 ਦਿਨਾਂ ਵਿੱਚ ਰਿਪੋਰਟ ਤੱਕ ਦੇਣ ਲਈ ਕਹਿ ਦਿੱਤਾ ਹੈ। ਪੰਜਾਬ ਦੇ ਸਾਰੇ ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ ਨੂੰ ਲੈ ਕੇ ਸਖ਼ਤੀ ਹੁੁੰਦੀ ਨਜ਼ਰ ਆਵੇਗੀ। (Haryana Accident)

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਹਰਿਆਣਾ ਦੇ ਮਹਿੰਦਰਗੜ੍ਹ ਵਿਖੇ ਹੋਏ ਸਕੂਲੀ ਬੱਸ ਹਾਦਸੇ ਤੋਂ ਪੰਜਾਬ ਨੂੰ ਸੁਚੇਤ ਰਹਿਣ ਦੀ ਜ਼ਰੂਰਤ ਹੈ ਅਤੇ ਇਸ ਸਬੰਧੀ ਤੁਰੰਤ ਆਪਣੇ ਆਪਣੇ ਜ਼ਿਲ੍ਹੇ ਵਿੱਚ ਚੈਕਿੰਗ ਮੁਹਿੰਮ ਨੂੰ ਸ਼ੁਰੂ ਕੀਤੀ ਜਾਵੇ। ਇਸ ਚੈਕਿੰਗ ਦੌਰਾਨ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨੂੰ ਰੂਟੀਨ ਦੇ ਨਿਯਮਾਂ ਤੋਂ ਇਲਾਵਾ 5 ਨੁਕਤਿਆਂ ਨੂੰ ਦੇਖਣ ਲਈ ਕਿਹਾ ਗਿਆ ਹੈ। (Haryana Accident)

Also Read : ਸਰਸਾ ‘ਚ ਦਰਦਨਾਕ ਸੜਕ ਹਾਦਸਾ, ਔਰਤ ਦੀ ਮੌਤ, ਸਕੂਟਰੀ ਨੂੰ ਘਸੀਟ ਕੇ ਲੈ ਗਿਆ ਟਰੱਕ

ਮੁੱਖ ਸਕੱਤਰ ਦੇ ਆਦੇਸ਼ਾਂ ਅਨੁਸਾਰ ਹਰ ਬੱਸ ਦਾ ਫਿਟਨੈੱਸ ਸਰਟੀਫਿਕੇਟ ਚੈਕ ਕੀਤਾ ਜਾਵੇ ਤਾਂ ਕਿਸੇ ਵੀ ਬੱਸ ਵਿੱਚ ਸਮਰੱਥਾ ਤੋਂ ਜ਼ਿਆਦਾ ਬੱਚੇ ਨਾ ਬਿਠਾਏ ਜਾਣ। ਇਸ ਨਾਲ ਹੀ ਬੱਸਾਂ ਵਿੱਚ ਸਪੀਡ ਗਵਰਨਰ ਚਾਲੂ ਹਾਲਤ ਵਿੱਚ ਹੋਣਾ ਚਾਹੀਦਾ ਹੈ ਤਾਂ ਬੱਸ ਦੇ ਡਰਾਇਵਰ ਕੋਲ ਵੈਲਿਡ ਲਾਇਸੰਸ ਹੋਣਾ ਵੀ ਜ਼ਰੂਰੀ ਹੈ। ਇਥੇ ਹੀ ਸਰਕਾਰ ਵੱਲੋਂ ਤਿਆਰ ਕੀਤੀ ਗਈ ਸੇਫ ਸਕੂਲ ਵਾਹਨ ਸਕੀਮ ਨੂੰ ਹਰ ਹਾਲਤ ਵਿੱਚ ਲਾਗੂ ਹੋਣਾ ਚਾਹੀਦਾ ਹੈ। ਇਸ ਰਿਪੋਰਟ ਨੂੰ ਅਗਲੇ 20 ਦਿਨਾਂ ਵਿੱਚ ਪੇਸ਼ ਕਰਨ ਦੇ ਨਾਲ ਹੀ ਇਨ੍ਹਾਂ ਆਦੇਸ਼ਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਵੀ ਕਿਹਾ ਗਿਆ ਹੈ।