ਨੈਸ਼ਨਲ ਹਾਈਵੇ ਤੋਂ ਬਾਅਦ ਕਿਸਾਨਾਂ ਨੇ ਕੀਤਾ ਰੇਲਵੇ ਟਰੈਕ ਜਾਮ

Farmers Protest

ਜਲੰਧਰ। ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ ਹੈ। ਕਿਸਾਨਾਂ ਨੇ ਜਲੰਧਰ ‘ਚ ਦਿੱਲੀ-ਜੰਮੂ ਨੈਸ਼ਨਲ ਹਾਈਵੇ (NH-44) ਤੋਂ ਬਾਅਦ ਕਿਸਾਨਾਂ ਨੇ ਵੀ ਅਣਮਿੱਥੇ ਸਮੇਂ ਲਈ ਰੇਲ ਮਾਰਗ ਜਾਮ ਕਰ ਦਿੱਤਾ ਹੈ। ਕਿਸਾਨ ਗੰਨੇ ਦੇ ਰੇਟ ਵਧਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। (Farmers Protest)

ਇਹ ਵੀ ਪੜ੍ਹੋ : IND Vs AUS ਪਹਿਲਾ ਟੀ-20 ਅੱਜ, ਸੁੰਦਰ-ਅਕਸ਼ਰ ’ਚ ਕਿਸ ਨੂੰ ਮਿਲੇਗਾ ਮੌਕਾ

ਉਨ੍ਹਾਂ ਲੁਧਿਆਣਾ ਵੱਲ ਜਾਂਦੇ ਸਮੇਂ ਪੀਏਪੀ ਚੌਕ ਤੋਂ ਕੁਝ ਦੂਰੀ ’ਤੇ ਧਨੋਵਾਲੀ ਫਾਟਕ ਨੇੜੇ ਰੇਲਵੇ ਟਰੈਕ ਅਤੇ ਨੈਸ਼ਨਲ ਹਾਈਵੇ ਨੂੰ ਬੰਦ ਕਰ ਦਿੱਤਾ ਹੈ। ਰੇਲਵੇ ਟਰੈਕ ਬੰਦ ਹੁੰਦੇ ਹੀ ਸ਼ਤਾਬਦੀ ਐਕਸਪ੍ਰੈਸ ਨੂੰ ਕਪੂਰਥਲਾ ਵਿਖੇ ਰੋਕ ਦਿੱਤਾ ਗਿਆ। ਧਰਨੇ ਕਾਰਨ 7 ਮੇਲ-ਐਕਸਪ੍ਰੈਸ ਅਤੇ 12 ਲੋਕਲ ਟਰੇਨਾਂ ਪ੍ਰਭਾਵਿਤ ਅਤੇ 11 ਟਰਨਾਂ ਨੂੰ ਰੱਦ ਕੀਤਾ ਗਿਆ। ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।