ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਨੇ ਸਾਬਕਾ ਮੰਤਰੀ ਧਰਮਸੋਤ ਨੂੰ ਜੇਲ੍ਹ ਭੇਜਿਆ

dhramshot

ਮੋਹਾਲੀ ਅਦਾਲਤ ਨੇ ਵਿਜੀਲੈਂਸ ਬਿਊਰੋ ਦੇ ਰਿਮਾਂਡ ਦੀ ਮੰਗ ਠੁਕਰਾਈ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਮੁਹਾਲੀ ਅਦਾਲਤ ’ਚ ਪੇਸ਼ ਕੀਤਾ। ਧਰਮਸੋਤ ਨੂੰ ਤਿੰਨ ਦਿਨਾਂ ਦੇ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ। ਜਿੱਥੇ ਵਿਜੀਲੈਂਸ ਬਿਊਰੋ ਨੇ ਕਿਹਾ ਕਿ ਸਾਬਕਾ ਜੰਗਲਾਤ ਮੰਤਰੀ ਸਹਿਯੋਗ ਨਹੀਂ ਕਰ ਰਹੇ ਹਨ ਤੇ ਉਨ੍ਹਾਂ ਦੇ ਦੋ ਦਿਨਾਂ ਹੋਰ ਰਿਮਾਂਡ ਦੀ ਮੰਗ ਕੀਤੀ।

ਇਸ ’ਤੇ ਸਾਬਕਾ ਮੰਤਰੀ ਦੇ ਵਕੀਲਾਂ ਨੇ ਵੇਰਵੇ ਪੁੱਛੇ ਤਾਂ ਵਿਜੀਲੈਂਸ ਕੋਈ ਠੋਸ ਜਵਾਬ ਨਹੀਂ ਦੇ ਸਕੀ। ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਜੇਲ੍ਹ ਭੇਜ ਦਿੱਤਾ। ਜੇਲ੍ਹ ਵਿੱਚ ਬੰਦ ਵਿਜੀਲੈਂਸ ਨੇ ਠੇਕੇਦਾਰ ਤੋਂ ਮਿਲੀ ਡਾਇਰੀ ਦਾ ਜ਼ਿਕਰ ਤੱਕ ਨਹੀਂ ਕੀਤਾ। ਜਿਸ ਵਿੱਚ ਸਾਬਕਾ ਮੰਤਰੀ ਦੇ ਭ੍ਰਿਸ਼ਟਾਚਾਰ ਦੀ ਪੂਰੀ ਜਾਣਕਾਰੀ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਵਿਜੀਲੈਂਸ ਬਿਊਰੋ ਨੇ ਇਹ ਵੀ ਦਾਅਵਾ ਕੀਤਾ ਕਿ ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ 16 ਡਵੀਜ਼ਨਲ ਜੰਗਲਾਤ ਅਫਸਰਾਂ (ਡੀਐਫਓ) ਦੀ ਤਾਇਨਾਤੀ ਲਈ ਰਿਸ਼ਵਤ ਲਈ ਗਈ ਸੀ। ਵਿਜੀਲੈਂਸ ਨੇ ਇਨ੍ਹਾਂ ਸਾਰਿਆਂ ਨੂੰ ਨੋਟਿਸ ਜਾਰੀ ਕਰ ਦਿੱਤੇ ਹਨ। ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਕਿੰਨੇ ਪੈਸੇ ਦਿੱਤੇ। ਜਿਕਰਯੋਗ ਹੈ ਕਿ ਸਾਧੂ ਸਿੰਘ ਧਰਮਸੋਤ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਵਿਜੀਲੈਂਸ ਬਿਊਰੋ ਨੇ ਅਮਲੋਹ ਸਥਿਤ ਉਨ੍ਹਾਂ ਦੇ ਘਰੋਂ ਸਵੇਰੇ 3 ਵਜੇ ਕਾਬੂ ਕੀਤਾ।

ਕੀ ਹੈ ਮਾਮਲਾ

ਧਰਮਸੋਤ ‘ਤੇ ਜੰਗਲਾਤ ਮੰਤਰੀ ਹੁੰਦਿਆਂ ਦਰੱਖਤ ਕੱਟਣ ਦੇ ਬਦਲੇ 500 ਰੁਪਏ ਰਿਸ਼ਵਤ ਲੈਣ ਦਾ ਦੋਸ਼ ਹੈ। 25 ਹਜ਼ਾਰ  ਰੁੱਖਾਂ ਦੇ ਬਦਲੇ ਉਸ ਨੇ 1.25 ਕਰੋੜ ਰੁਪਏ ਇਕੱਠੇ ਕੀਤੇ। ਇਹ ਖ਼ੁਲਾਸਾ ਇਸ ਤੋਂ ਪਹਿਲਾਂ ਗ੍ਰਿਫ਼ਤਾਰ ਕੀਤੇ ਠੇਕੇਦਾਰ ਹਾਮੀ ਅਤੇ ਇੱਕ ਡੀ.ਐਫ਼.ਓ ਤੋਂ ਪੁੱਛਗਿੱਛ ਦੌਰਾਨ ਹੋਇਆ ਹੈ। ਇਹ ਵੀ ਪਤਾ ਲੱਗਾ ਹੈ ਕਿ ਮੰਤਰੀ ਕਮਲਜੀਤ ਸਿੰਘ ਅਤੇ ਚਮਕੌਰ ਸਿੰਘ ਰਾਹੀਂ ਇਹ ਵਸੂਲੀ ਕਰਵਾਉਂਦੇ ਸਨ। ਜਿਸ ਤੋਂ ਬਾਅਦ ਸਾਬਕਾ ਮੰਤਰੀ ’ਤੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ