ਹਿੰਸਾਂ ਤੋਂ ਬਾਅਦ ਅੱਜ ਚੰਡੀਗੜ੍ਹ ਮੋਹਾਲੀ ਬਾਰਡਰ ’ਤੇ ਫਿਰ ਪਹੁੰਚੇ ਪ੍ਰਦਰਸ਼ਨਕਾਰੀ, ਪੁਲਿਸ ਅਲਰਟ

Chandigarh Mohali Border

ਪੁਲਿਸ ਨੇ ਰਸਤੇ ਵਿੱਚ ਹੀ ਰੋਕੇ ਪ੍ਰਦਰਸ਼ਨਕਾਰੀ

ਮੋਹਾਲੀ/ਚੰਡੀਗੜ੍ਹ (ਐੱਮ ਕੇ ਸ਼ਾਇਨਾ)। ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਮਾਹੌਲ ਫਿਰ ਤਣਾਅਪੂਰਨ ਹੋ ਗਿਆ ਹੈ। ਅੱਜ ਫਿਰ ਪ੍ਰਦਰਸ਼ਨਕਾਰੀਆਂ ਦੇ 31 ਮੈਂਬਰਾਂ ਦੇ ਇੱਕ ਜਥੇ ਨੇ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਵੱਲ ਮਾਰਚ ਕੀਤਾ ਹੋਇਆ ਸੀ। ਜਿਨ੍ਹਾਂ ਨੂੰ ਪੁਲਿਸ ਨੇ ਰਾਸਤੇ ਵਿਚ ਹੀ ਰੋਕ ਲਿਆ ਹੈ। ਦੂਜੇ ਪਾਸੇ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ’ਤੇ ਕੰਡਿਆਲੀਆਂ ਤਾਰਾਂ ਲਗਾ ਕੇ ਭਾਰੀ ਫੋਰਸ ਤਾਇਨਾਤ ਕੀਤੀ ਹੋਈ ਹੈ। ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀ ਸੜਕ ਹੀ ‘ਤੇ ਬੈਠਣ ’ਤੇ ਮਜ਼ਬੂਰ ਹੋ ਗਏ। ਇਸ ਦੇ ਨਾਲ ਹੀ ਕੱਲ੍ਹ ਦੀ ਹਿੰਸਾ ਤੋਂ ਬਾਅਦ ਪੁਲਿਸ ਵੀ ਪੂਰੀ ਤਰ੍ਹਾਂ ਅਲਰਟ ‘ਤੇ ਹੈ।

ਦੱਸ ਦਈਏ ਕਿ ਕੱਲ੍ਹ ਜਦੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ ਗਿਆ ਤਾਂ ਉਹਨਾਂ ਵੱਲੋਂ ਪੁਲਿਸ ਮੁਲਾਜ਼ਮਾਂ ’ਤੇ ਤਲਵਾਰਾਂ ਅਤੇ ਡੰਡਿਆਂ ਨਾਲ ਕੁੱਟਮਾਰ ਕੀਤੀ ਗਈ ਸੀ ਜਿਸ ਵਿਚ 40 ਦੇ ਕਰੀਬ ਪੁਲਿਸ ਕਰਮੀ ਅਤੇ ਇਕ ਪੱਤਰਕਾਰ ਜ਼ਖਮੀ ਹੋ ਗਿਆ ਸੀ। ਚੰਡੀਗੜ੍ਹ ਵਿੱਚ ਦਰਜ ਐਫਆਈਆਰ ਵਿੱਚ ਪੁਲੀਸ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਹਥਿਆਰ ਅਤੇ ਅੱਥਰੂ ਗੈਸ ਦੀਆਂ ਗੋਲੀਆਂ ਵੀ ਲੁੱਟੀਆਂ ਗਈਆਂ। ਪੁਲਿਸ ਨੇ ਇਹ ਵੀ ਕਿਹਾ ਕਿ ਪ੍ਰਦਰਸ਼ਨਕਾਰੀਆਂ ਵਿੱਚ 12 ਖਾਲਿਸਤਾਨੀ ਸਮਰਥਕ ਸੰਗਠਨ ਹਨ। ਜਿਨ੍ਹਾਂ ਨੇ ਖਾਲਿਸਤਾਨ ਪੱਖੀ ਨਾਅਰੇ ਵੀ ਲਾਏ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਦੇ ਪ੍ਰਬੰਧਕਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।