ਸਾਡੇ ਨਾਲ ਸ਼ਾਮਲ

Follow us

10.2 C
Chandigarh
Sunday, January 18, 2026
More
    Home ਇੱਕ ਨਜ਼ਰ ਵਿਆਹ ਦੇ ਤਿੰਨ ...

    ਵਿਆਹ ਦੇ ਤਿੰਨ ਮਹੀਨੇ ਬਾਅਦ ਵਿਆਹੁਤਾ ਵੱਲੋਂ ਖੁਦਕੁਸ਼ੀ, ਪਤੀ ਗ੍ਰਿਫ਼ਤਾਰ

    Ludhiana News
    ਵਿਆਹ ਦੇ ਤਿੰਨ ਮਹੀਨੇ ਬਾਅਦ ਵਿਆਹੁਤਾ ਵੱਲੋਂ ਖੁਦਕੁਸ਼ੀ, ਪਤੀ ਗ੍ਰਿਫ਼ਤਾਰ

    (ਸੱਚ ਕਹੂੰ ਨਿਊਜ਼) ਲੁਧਿਆਣਾ। ਲੁਧਿਆਣਾ ’ਚ ਇੱਕ ਵਿਆਹੁਤਾ ਵੱਲੋਂ ਵਿਆਹ ਦੇ ਤਿੰਨ ਮਹੀਨਿਆਂ ਬਾਅਦ ਹੀ ਖੁਦਕੁਸ਼ੀ ਕਰ ਲਏ ਜਾਣ ਦੇ ਮਾਮਲੇ ਵਿੱਚ ਮ੍ਰਿਤਕਾ ਦੇ ਪਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੂੰ ਦਿੱਤੀ ਗਈ ਜਾਣਕਾਰੀ ’ਚ ਹਰਬੰਸ ਸਿੰਘ ਵਾਸੀ ਬੇਗੋਵਾਲ ਨੇ ਦੱਸਿਆ ਕਿ 13 ਦਸੰਬਰ 2023 ਨੂੰ ਉਸਨੇ ਆਪਣੀ ਧੀ ਸੰਦੀਪ ਕੌਰ (31) ਦਾ ਵਿਆਹ ਜਗਦੀਪ ਸਿੰਘ ਨਾਲ ਕੀਤਾ ਸੀ। ਜਿਸ ਨੂੰ ਵਿਆਹ ਦੇ ਕੁਝ ਦਿਨਾਂ ਬਾਅਦ ਹੀ ਸਹੁਰਾ ਪਰਿਵਾਰ ਹੋਰ ਦਹੇਜ ਲਿਆਉਣ ਲਈ ਆਖਣ ਲੱਗ ਪਿਆ। Ludhiana News

    ਇਹ ਵੀ ਪੜ੍ਹੋ: ਪੈਟਰੋਲ ਪੰਪ ’ਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਕਾਬੂ

    ਉਨਾਂ ਅੱਗੇ ਦੱਸਿਆ ਕਿ 22 ਮਾਰਚ ਨੂੰ ਸਵੇਰੇ 8 ਵਜੇ ਸੰਦੀਪ ਕੌਰ ਨੇ ਆਪਣੀ ਮਾਤਾ ਪਰਮਜੀਤ ਕੌਰ ਨੂੰ ਫੋਨ ਕਰਕੇ ਦੱਸਿਆ ਕਿ ਉਸ ਦਾ ਸਹੁਰਾ ਪਰਿਵਾਰ ਹੋਰ ਦਹੇਜ ਲਿਆਉਣ ਲਈ ਉਸਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਹੈ। ਕੁਝ ਸਮੇਂ ਬਾਅਦ ਹੀ ਉਨਾਂ ਨੂੰ ਜਾਣਕਾਰੀ ਮਿਲੀ ਕਿ ਸੰਦੀਪ ਕੌਰ ਨੇ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਲੜਕੀ ਦੇ ਪਿਤਾ ਹਰਬੰਸ ਸਿੰਘ ਦੀ ਸ਼ਿਕਾਇਤ ’ਤੇ ਮ੍ਰਿਤਕਾ ਦੇ ਪਤੀ ਜਗਦੀਪ ਸਿੰਘ, ਸਹੁਰੇ ਮੁਖਤਿਆਰ ਸਿੰਘ ਅਤੇ ਸੱਸ ਪਰਮਜੀਤ ਕੌਰ ਦੇ ਖਿਲਾਫ ਮੁਕੱਦਮਾ ਦਰਜ ਕਰਨ ਤੋਂ ਬਾਅਦ ਜਗਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਜਦਕਿ ਮੁਖਤਿਆਰ ਸਿੰਘ ਅਤੇ ਪਰਮਜੀਤ ਕੌਰ ਦੀ ਤਲਾਸ਼ ਕੀਤੀ ਜਾ ਰਹੀ ਹੈ। Ludhiana News

     

    LEAVE A REPLY

    Please enter your comment!
    Please enter your name here