ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਦੋ ਦਿਨਾਂ ਦੇ ਵਾਧੇ ਤੋਂ ਬਾਅਦ ਅੱਜ ਰਾਹਤ

Petrol Diesel Price Sachkahoon

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਦੋ ਦਿਨਾਂ ਦੇ ਵਾਧੇ ਤੋਂ ਬਾਅਦ ਅੱਜ ਰਾਹਤ

ਨਵੀਂ ਦਿੱਲੀ । ਦੇਸ਼ ਵਿੱਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਲਗਾਤਾਰ ਦੋ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol Diesel Price) ਵਿੱਚ ਵਾਧਾ ਕਰਨ ਤੋਂ ਬਾਅਦ ਅੱਜ ਕੋਈ ਬਦਲਾਅ ਨਹੀਂ ਕੀਤਾ ਹੈ। ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਕਾਰਨ ਵਿਸ਼ਵ ਪੱਧਰ ’ਤੇ ਤੇਲ ਦੀਆਂ ਕੀਮਤਾਂ ਵਧਣ ਨਾਲ ਕੀਮਤਾਂ ਵਿੱਚ ਉਛਾਲ ਆ ਸਕਦਾ ਹੈ। ਕੰਪਨੀਆਂ ਨੇ 137 ਦਿਨਾਂ ਦੀ ਸਥਿਰਤਾ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ।ਰਾਜਧਾਨੀ ਦਿੱਲੀ ਵਿੱਚ ਮੰਗਲਵਾਰ ਅਤੇ ਬੁੱਧਵਾਰ ਨੂੰ ਦੋਵਾਂ ਈਂਧਨਾਂ ਦੀਆਂ ਕੀਮਤਾਂ ਵਿੱਚ 80-80 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਸੀ। ਰਾਜਧਾਨੀ ਵਿੱਚ ਪੈਟਰੋਲ ਦੀ ਕੀਮਤ 97.01 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 88.27 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 111.67 ਰੁਪਏ ਅਤੇ 95.85 ਰੁਪਏ ਪ੍ਰਤੀ ਲੀਟਰ ’ਤੇ ਮੌਜੂਦ ਹਨ।

ਯੂਕਰੇਨ ’ਤੇ ਰੂਸ ਦੇ ਹਮਲੇ ਕਾਰਨ ਵਿਸ਼ਵਵਿਆਪੀ ਤੇਲ ਅਤੇ ਕੁਦਰਤੀ ਗੈਸ ਦੀ ਸਪਲਾਈ ਵਿਚ ਵਿਘਨ ਪੈਣ ਦੇ ਡਰ ਤੋਂ ਤੇਲ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ ਵਿਚ ਉਛਾਲ ਆਇਆ ਹੈ। ਅੰਤਰਰਾਸ਼ਟਰੀ ਪੱਧਰ ’ਤੇ ਇਸ ਕਾਰਨ ਕੱਚਾ ਤੇਲ 13 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਿਆ ਹੈ। ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਰਾਅ-ਚੜ੍ਹਾਅ ਆ ਰਿਹਾ ਹੈ। ਲੰਡਨ ਬ੍ਰੈਂਟ ਕਰੂਡ 0.19 ਫੀਸਦੀ ਵਧ ਕੇ 121.83 ਡਾਲਰ ਪ੍ਰਤੀ ਬੈਰਲ ਅਤੇ ਅਮਰੀਕੀ ਕਰੂਡ 0.53 ਫੀਸਦੀ ਡਿੱਗ ਕੇ 114.32 ਡਾਲਰ ਪ੍ਰਤੀ ਬੈਰਲ ’ਤੇ ਕਾਰੋਬਾਰ ਕਰ ਰਿਹਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਦੇ ਆਧਾਰ ’ਤੇ ਰੋਜ਼ਾਨਾ ਸਵੇਰੇ 6 ਵਜੇ ਤੋਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।

ਅੱਜ ਦੇਸ਼ ਦੇ ਚਾਰ ਵੱਡੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਤਰ੍ਹਾਂ ਰਹੀਆਂ:

ਮਹਾਂਨਗਰ          ਪੈਟਰੋਲ           ਡੀਜ਼ਲ (ਰੁਪਏ ਪ੍ਰਤੀ ਲੀਟਰ)

ਦਿੱਲੀ              97.01           88.27

ਕੋਲਕਾਤਾ           106.34         91.42

ਮੁੰਬਈ              111.67         95.85

ਚੇਨਈ              102.91         92.95

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ