ਅਗਨੀਵੀਰ ਹਵਾਈ ਫੌਜ ਦੀ ਭਰਤੀ ਸ਼ੁਰੂ, ਛੇਤੀ ਕਰੋ ਅਪਲਾਈ

Agniveer

ਨੌਜਵਾਨ 8 ਜੁਲਾਈ ਤੋਂ 28 ਜੁਲਾਈ ਤੱਕ ਆਨਲਾਈਨ ਕਰ ਸਕਦੇ ਨੇ ਅਪਲਾਈ

(ਸੱਚ ਕਹੂੰ ਨਿਊਜ) ਪਟਿਆਲਾ। Agniveer ਜ਼ਿਲ੍ਹਾ ਪਟਿਆਲਾ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਇੰਡੀਅਨ ਏਅਰ ਫੋਰਸ ਵਿਚ ਆਪਣਾ ਭਵਿੱਖ ਸੁਨਹਿਰਾ ਬਣਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਪ੍ਰਾਰਥੀਆਂ (ਲੜਕੇ ਅਤੇ ਲੜਕੀਆਂ) ਨੂੰ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ: 2.70 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਕੇਸ ਦਰਜ

ਏਅਰਮੈਨ ਸਿਲੈੱਕਸ਼ਨ ਸੈਂਟਰ ਅੰਬਾਲਾ ਵੱਲੋਂ ਅਗਨੀਵੀਰ ਹਵਾਈ ਫੌਜ ਦੀ ਅਸਾਮੀ ਦੀ ਭਰਤੀ ਲਈ ਅਪਲਾਈ ਕਰਨ ਦੀ 8 ਜੁਲਾਈ 2024 ਤੋਂ 28 ਜੁਲਾਈ 2024 ਤੱਕ ਹੈ। ਹਵਾਈ ਸੈਨਾ ਵਿੱਚ (Agniveer) ਅਗਨੀਵੀਰ ਹਵਾਈ ਫੌਜ ਦੀ ਅਸਾਮੀ ਦੀ ਭਰਤੀ ਲਈ ਯੋਗ ਅਤੇ ਚਾਹਵਾਨ ਪ੍ਰਾਰਥੀ ਲਿੰਕ ’ਤੇ ਆਨਲਾਈਨ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਅਪਲਾਈ ਕਰਨ ਸਮੇਂ ਪ੍ਰਾਰਥੀ ਦੀ ਉਮਰ ਸੀਮਾ 21 ਸਾਲ ਹੋਣੀ ਚਾਹੀਦੀ ਹੈ ਪ੍ਰਾਰਥੀ ਮੈਡੀਕਲ ਮਾਪਦੰਡ, ਯੋਗਤਾ, ਨੌਕਰੀ ਸਬੰਧੀ ਡਿਟੇਲ ਅਤੇ ਆਨਲਾਈਨ ਫਾਰਮ ਅਪਲਾਈ ਕਰਨ ਲਈ ਜਾਣਕਾਰੀ ਪ੍ਰਾਪਤ ਕਰਨ ਲਈ 0171-2641125 ’ਤੇ ਸੰਪਰਕ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

LEAVE A REPLY

Please enter your comment!
Please enter your name here