ਸਾਡੇ ਨਾਲ ਸ਼ਾਮਲ

Follow us

13.1 C
Chandigarh
Wednesday, February 11, 2026
More
    Home Breaking News ਅਗਨੀਵੀਰ ਅੰਮ੍ਰ...

    ਅਗਨੀਵੀਰ ਅੰਮ੍ਰਿਤਪਾਲ ਸਿੰਘ ਹੋਇਆ ਸ਼ਹੀਦ

    Agniveer Amritpal Singh

    ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅੰਮ੍ਰਿਤਪਾਲ ਸਿੰਘ

    ਮਾਨਸਾ (ਸੁਖਜੀਤ ਮਾਨ)। ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦਾ ਅਗਨੀਵੀਰ ਅੰਮ੍ਰਿਤਪਾਲ ਸਿੰਘ (19) ਪੁੱਤਰ ਗੁਰਦੀਪ ਸਿੰਘ ਜੰਮੂ ਕਸ਼ਮੀਰ ਦੇ ਪੁੰਛ ਵਿੱਚ ਸ਼ਹੀਦ ਹੋ ਗਿਆ ਹੈ। ਸ਼ਹੀਦ ਦਾ ਪਿੰਡ ਕੋਟਲੀ ਕਲਾਂ ਵਿਖੇ ਅੱਜ ਫੌਜੀ ਸਨਮਾਨਾਂ ਨਾਲ ਸੰਸਕਾਰ ਕੀਤਾ ਜਾਵੇਗਾ। ਅੰਮ੍ਰਿਤਪਾਲ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜੋ ਟ੍ਰੇਨਿੰਗ ਤੋਂ ਬਾਅਦ ਮਹਿਜ ਡੇਢ ਮਹੀਨਾ ਪਹਿਲਾਂ ਹੀ ਛੁੱਟੀ ਕੱਟ ਕੇ ਜੰਮੂ ਕਸ਼ਮੀਰ ਡਿਊਟੀ ਤੇ ਗਿਆ ਸੀ। ਅੰਮ੍ਰਿਤਪਾਲ ਸਿੰਘ 10 ਦਸੰਬਰ 2022 ਨੂੰ ਭਾਰਤੀ ਫੌਜ ਵਿਚ ਭਰਤੀ ਹੋਇਆ ਸੀ। ਡਿਊਟੀ ਦੌਰਾਨ 11 ਅਕਤੂਬਰ ਨੂੰ ਗੋਲੀ ਲੱਗਣ ਨਾਲ ਅੰਮ੍ਰਿਤਪਾਲ ਸਿੰਘ ਸ਼ਹੀਦ ਹੋ ਗਿਆ। ਅੰਮ੍ਰਿਤਪਾਲ ਸਿੰਘ ਇੱਕ ਮੱਧ ਵਰਗੀ ਕਿਸਾਨ ਪਰਿਵਾਰ ਨਾਲ ਸਬੰਧਿਤ ਸੀ। ਦੱਸਣਯੋਗ ਹੈ ਕਿ ਪਿੰਡ ਕੋਟਲੀ ਕਲਾਂ ਦੇ ਕਰੀਬ ਇੱਕ ਦਰਜ਼ਨ ਤੋਂ ਵੱਧ ਜਵਾਨ ਭਾਰਤੀ ਫੌਜ ਵਿੱਚ ਵੱਖ-ਵੱਖ ਥਾਵਾਂ ‘ਤੇ ਡਿਊਟੀ ਕਰਕੇ ਦੇਸ ਸੇਵਾ ਕਰ ਰਹੇ ਹਨ।

    ਇਹ ਵੀ ਪੜ੍ਹੋ : ਸਬਪ੍ਰਾਈਮ ਸੰਕਟ’ਤੇ ਰਿਜ਼ਰਵ ਬੈਂਕ ਦੀ ਚਿਤਾਵਨੀ

    LEAVE A REPLY

    Please enter your comment!
    Please enter your name here