ਮੁੱਖ ਮੰਤਰੀ ਵੱਲੋਂ ਅਜੈ ਸਿੰਘ ਦੀ ਸ਼ਹਾਦਤ ‘ਤੇ ਦੁੱਖ ਦਾ ਪ੍ਰਗਟਾਵਾ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਖੰਨਾ ਨੇੜਲੇ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਜਵਾਨ ਅਜੈ ਸਿੰਘ ਦੀ ਇਕ ਬਾਰੂਦੀ ਸੁਰੰਗ ਧਮਾਕੇ ਵਿੱਚ ਡਿਊਟੀ ਨਿਭਾਉਂਦੇ ਸਮੇਂ ਮੌਤ ਹੋ ਗਈ. ਜਵਾਨ ਦੀ ਸ਼ਹਾਦਤ ‘ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਗਨੀਵੀਰ ਅਜੈ ਸਿੰਘ (23) ਨੇ ਜੰਮੂ- ਕਸ਼ਮੀਰ ਵਿਖੇ ਇਕ ਬਾਰੂਦੀ ਸੁਰੰਗ ਧਮਾਕੇ ਵਿੱਚ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ ਜੋ ਦੇਸ਼ ਲਈ ਅਤੇ ਖਾਸ ਕਰਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੁੱਖ ਮੰਤਰੀ ਨੇ ਬਹਾਦਰ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ।
ਉਨ੍ਹਾਂ ਕਿਹਾ ਕਿ ਇਸ ਸ਼ਹੀਦ ਨੇ ਆਪਣੀ ਡਿਊਟੀ ਪੂਰੀ ਬਹਾਦਰੀ ਤੇ ਲਗਨ ਨਾਲ ਨਿਭਾਈ ਅਤੇ ਸ਼ਹੀਦ ਦੀ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪੀੜਤ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
PM Kisan Yojana : ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਮਿਲ ਸਕਦੀ ਐ ਖੁਸ਼ਖਬਰੀ!