ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਨੇ ਵਿਦਿਆਰਥੀਆਂ ਨੂੰ ਵੰਡੇ 3 ਹਜ਼ਾਰ ਤੋਂ ਵੱਧ ਸਾਈਕਲ

 ਵਿਦਿਆਰਥੀਆਂ ਨੂੰ ਵੰਡੇ 3 ਹਜ਼ਾਰ ਤੋਂ ਵੱਧ ਸਾਈਕਲ

(ਅਨਿਲ ਲੁਟਾਵਾ) ਅਮਲੋਹ। ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ (ਲੜਕੇ) ਵਿਦਿਆਰਥੀਆਂ ਨੂੰ 03 ਹਜ਼ਾਰ ਤੋਂ ਵੱਧ ਸਾਈਕਲ ਵੰਡੇ ਅਤੇ ਮਿਡ-ਡੇਅ ਮੀਲ ਹਾਲ ਵਿਦਿਆਰਥੀਆਂ ਨੂੰ ਸਮਰਪਿਤ ਵੀ ਕੀਤਾ। ਇਸ ਮੌਕੇ ਸ. ਨਾਭਾ ਨੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਤੇ ਨਾਲੇ ਸਕੂਲਾਂ ਵਲੋਂ ਰੱਖੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਵੀ ਦਿੱਤਾ। ਸਕੂਲ ਵੱਲੋਂ ਸ. ਰਣਦੀਪ ਸਿੰਘ ਨਾਭਾ ਉਹਨਾਂ ਦੀ ਧਰਮ ਪਤਨੀ ਸ਼੍ਰੀਮਤੀ ਬਹਿਸ਼ਤਾ ਸਿੰਘ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਸ. ਨਾਭਾ ਨੇ ਕਿਹਾ ਕਿ ਯੁੱਗ ਵਿੱਚ ਤਬਦੀਲੀ ਬਹੁਤ ਤੇਜ਼ੀ ਨਾਲ ਹੋ ਰਹੀ ਹੈ ਤੇ ਵਿਦਿਆਰਥੀਆਂ ਦੀਆਂ ਲੋੜਾਂ ਵਿਚ ਵੱਡੇ ਪੱਧਰ ਉੱਤੇ ਤਬਦੀਲੀ ਹੋ ਰਹੀ ਹੈ, ਜਿਸ ਦੇ ਮੱਦੇਨਜ਼ਰ ਸ. ਗੁਰਦਰਸ਼ਨ ਸਿੰਘ ਨਾਭਾ ਫਾਊਂਡੇਸ਼ਨ ਵੱਲੋਂ ਵਿਦਿਆਰਥੀਆਂ ਨੂੰ ਸਪੋਰਟਸ ਸਾਈਕਲ ਮੁਹਈਆ ਕਰਵਾਏ ਗਏ ਹਨ। ਇਸ ਨਾਲ ਵਿਦਿਆਰਥੀਆ ਦੀਆਂ ਸਕੂਲਾਂ ਤੱਕ ਆਉਣ ਸਬੰਧੀ ਮੁਸ਼ਕਲਾਂ ਦੂਰ ਹੋਣਗੀਆਂ ਤੇ ਉਹਨਾਂ ਦੀ ਹੋਰਾਂ ਉੱਤੇ ਨਿਰਭਰਤਾ ਘਟੇਗੀ। ਉਹਨਾਂ ਦੱਸਿਆ ਕਿ ਅਮਲੋਹ ਬਲਾਕ ਦੇ ਤਿੰਨ ਪਿੰਡਾਂ ਤੁਰਾਂ, ਵੜੈਚਾਂ ਅਤੇ ਅਜਨਾਲੀ ਦੇ ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਇਸ ਦੇ ਨਾਲ ਨਾਲ ਸਿੱਖਿਆ ਦੇ ਖੇਤਰ ਵਿਚ ਹੋਰ ਵੀ ਬਹੁਤ ਸਾਰੇ ਕਾਰਜ ਕੀਤੇ ਜਾ ਰਹੇ ਹਨ।

ਗੁਰਦਰਸ਼ਨ ਸਿੰਘ ਨਾਭਾ ਫਾਊਂਡੇਸ਼ਨ ਪਹਿਲਾਂ ਵੀ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਦੀ ਰਹੀ ਹੈ। ਸ. ਨਾਭਾ ਨੇ ਕਿਹਾ ਕਿ ਆਈ ਟੀ ਖੇਤਰ ਵਿਚ ਪੰਜਾਬ ਨੇ ਹਮੇਸ਼ਾਂ ਪਹਿਲਕਦਮੀ ਕੀਤੀ ਹੈ ਤੇ ਹੁਣ ਵੀ ਇਸ ਪਾਸੇ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਕਹਿਣੀ ਤੇ ਕਰਨੀ ਦੇ ਪੂਰੇ ਹੋਣ ਦਾ ਸਬੂਤ ਦਿੰਦਿਆਂ ਇਹ ਟੈਬਲੇਟਸ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਤਕਨਾਲੋਜੀ ਦਾ ਯੁੱਗ ਹੈ ਤੇ ਤਕਨੀਕੀ ਚੀਜ਼ਾਂ ਦਾ ਜ਼ਿੰਦਗੀ ਵਿੱਚ ਅਹਿਮ ਸਥਾਨ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਵਿਦਿਆਰਥੀ ਪੜ੍ਹਾਈ ਦੇ ਖੇਤਰ ਵਿੱਚ ਇਨ੍ਹਾਂ ਟੈਬਲੇਟਸ ਦਾ ਲਾਹਾ ਲੈਂਦਿਆਂ ਆਪਣਾ ਤੇ ਸੂਬੇ ਦਾ ਨਾਂਅ ਰੌਸ਼ਨ ਕਰਨਗੇ।

ਸਿੱਖਿਆ ਦੇ ਮਿਆਰ ਵਿੱਚ ਵੱਡੇ ਪੱਧਰ ਉਤੇ ਸੁਧਾਰ ਹੋਇਆ

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵੱਡੀ ਗਿਣਤੀ ਵਿਦਿਆਰਥੀ ਲੋੜਵੰਦ ਪਰਿਵਾਰਾਂ ਨਾਲ ਸਬੰਧਤ ਹਨ, ਜਿਨ੍ਹਾਂ ਕੋਲ ਤਕਨੀਕੀ ਚੀਜ਼ਾਂ ਨਾ ਹੋਣ ਕਾਰਨ ਪੜ੍ਹਾਈ ਪ੍ਰਭਾਵਿਤ ਹੋ ਰਹੀ ਸੀ ਪਰ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਨਿਰਵਿਘਨ ਆਪਣੀ ਪੜ੍ਹਾਈ ਜਾਰੀ ਰੱਖ ਸਕਣਗੇ। ਪੰਜਾਬ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਸਿੱਖਿਆ ਦੇ ਮਿਆਰ ਵਿੱਚ ਵੱਡੇ ਪੱਧਰ ਉਤੇ ਸੁਧਾਰ ਹੋਇਆ ਤੇ ਹੁਣ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗੇ ਹਨ।

ਇਸੇ ਤਹਿਤ ਜ਼ਿਲ੍ਹੇ ਵਿੱਚ ਸੀਨੀਅਰ ਸੈਕੰਡਰੀ ਨਾਲ ਸਬੰਧਤ ਵੱਡੀ ਗਿਣਤੀ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਵਿੱਚੋਂ ਹੱਟ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲਿਆ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੀ ਵੱਡਾ ਵਾਧਾ ਹੋਇਆ।
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਹੈ, ਜਿਸ ਨਾਲ ਸਿੱਖਿਆ ਦਾ ਮਿਆਰ ਮਿਸਾਲੀ ਤੌਰ ਉਤੇ ਉੱਪਰ ਗਿਆ ਹੈ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ, ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਾਤ ਦੇ ਰਹੇ ਹਨ।

ਇਸ ਮੌਕੇ ਸ਼੍ਰੀਮਤੀ ਬਹਿਸ਼ਤਾ ਸਿੰਘ ਧਰਮਪਤਨੀ ਰਣਦੀਪ ਸਿੰਘ ਨਾਭਾ, ਬੀ ਡੀ ਓ ਕੁਲਵਿੰਦਰ ਸਿੰਘ ਰੰਧਾਵਾ, ਬਲਾਕ ਪ੍ਰਧਾਨ ਕਾਂਗਰਸ ਜਗਬੀਰ ਸਿੰਘ ਸਲਾਣਾ, ਹੈਪੀ ਸੂਦ ਜ਼ਿਲ੍ਹਾ ਮੀਤ ਪ੍ਰਧਾਨ ਕਾਂਗਰਸ, ਸ਼ਰਨ ਭੱਟੀ, ਬਲਬੀਰ ਸਿੰਘ ਮਿੰਟੂ ਮੈਂਬਰ ਬਲਾਕ ਸੰਮਤੀ, ਮਾਰਕਿਟ ਕਮੇਟੀ ਚੇਅਰਮੈਨ ਜਸਮੀਤ ਸਿੰਘ ਰਾਜਾ, ਲੱਕੀ ਸ਼ਰਮਾ ਐਮ ਸੀ ਮੰਡੀ ਗੋਬਿੰਦਗੜ੍ਹ, ਪ੍ਰਧਾਨ ਡਾ ਹਰਪ੍ਰੀਤ ਸਿੰਘ ਪ੍ਰਧਾਨ ਨਗਰ ਕੌਂਸਲ ਅਮਲੋਹ , ਤਹਿਸੀਲਦਾਰ ਅੰਕਿਤਾ ਅਗਰਵਾਲ, ਰਾਕੇਸ਼ ਕੁਮਾਰ, ਪੀ ਏ ਰਾਮ ਕ੍ਰਿਸ਼ਨ ਭੱਲਾ, ਮਨਦੀਪ ਸਿੰਘ, ਡਾ ਆਰ ਕੇ ਸ਼ਰਮਾ,ਪ੍ਰਿੰਸੀਪਲ ਡਾ ਅਰਚਨਾ ਮਹਾਜਨ, ਸਮਸ਼ੇਰ ਸਿੰਘ, ਨਿਰਮਲ ਸਿੰਘ ਫਤਿਹਪੁਰ , ਡਾ ਆਰ ਕੇ ਸ਼ਰਮਾ, ਧਰਮ ਸਿੰਘ ਰਾਈਏਵਾਲ, ਦੇਵਿੰਦਰ ਸਿੰਘ ਡੀ ਪੀ, ਦਲਵੀਰ ਸਿੰਘ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ