ਰਾਜ ਸਭਾ ‘ਚ ਹੋਇਆ ਖੇਤੀ ਬਿੱਲ ਪਾਸ

Indians, Trapped Abroad, Lok Sabha

ਰਾਜ ਸਭਾ ‘ਚ ਹੋਇਆ ਖੇਤੀ ਬਿੱਲ ਪਾਸ

ਨਵੀਂ ਦਿੱਲੀ। ਰਾਜ ਸਭਾ ‘ਚ ਅੱਜ ਯਾਨੀ ਕਿ ਐਤਵਾਰ ਨੂੰ ਖੇਤੀ ਬਿੱਲ ਪੇਸ਼ ਕੀਤਾ ਗਿਆ। ਸੰਸਦ ‘ਚ ਬਿੱਲ ਨੂੰ ਲੈ ਕੇ ਵਿਰੋਧੀ ਦਲਾਂ ਨੇ ਭਾਰੀ ਹੰਗਾਮਾ ਕੀਤਾ। ਸੰਸਦ ਮੈਂਬਰ ਡੇਰੇਕ ਓ ਬਰਾਇਨ ਨੇ ਉੱਪ ਚੇਅਰਮੈਨ ਦੇ ਸਾਹਮਣੇ ਰੂਲ ਬੁੱਕ ਫਾੜ ਦਿੱਤੀ। ਸੰਸਦ ਮੈਂਬਰਾਂ ਦੇ ਭਾਰੀ ਹੰਗਾਮੇ ਦਰਮਿਆਨ ਰਾਜ  ਸਭਾ ‘ਚ ਖੇਤੀ ਬਿੱਲ ਨੂੰ ਆਵਾਜ਼ ਮਤ ਨਾਲ ਪਾਸ ਕਰ ਦਿੱਤਾ ਗਿਆ। ਰਾਜ ਸਭਾ ‘ਚ ਵਿਰੋਧੀ ਦਲਾਂ ਦੇ ਸੰਸਦ ਮੈਂਬਰਾਂ ਦੇ ਵਿਰੋਧ ਵਿਚ ਕਿਸਾਨੀ ਉਪਜ ਵਪਾਰ ਅਤੇ ਵਣਜ ਬਿੱਲ2020 ਅਤੇ ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ ਸੰਬੰਧੀ ਕਿਸਾਨ ਬਿੱਲ 2020 ਇਹ ਦੋ ਬਿੱਲ ਪਾਸ ਕੀਤੇ ਗਏ ਹਨ।

Lok Sabha, Adjourned

ਇਹ ਦੋਵੇਂ ਬਿੱਲ ਲੋਕ ਸਭਾ ‘ਚ ਪਹਿਲਾਂ ਹੀ ਪਾਸ ਹੋ ਚੁੱਕੇ ਹਨ। ਖੇਤੀ ਬਿੱਲ ਪਾਸ ਹੋਣ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਕੱਲ ਯਾਨੀ ਕਿ 21 ਸਤੰਬਰ ਸਵੇਰੇ 9 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਦੱਸ ਦੇਈਏ ਕਿ ਖੇਤੀ ਬਿੱਲਾਂ ਨੂੰ ਲੈ ਕੇ ਰਾਜ ਸਭਾ ‘ਚ ਲੰਬੀ ਬਹਿਸ ਹੋਈ। ਸਰਕਾਰ ਇਸ ਬਿੱਲ ਨੂੰ ਲੈ ਕੇ ਆਪਣੇ ਸਟੈਂਡ ‘ਤੇ ਕਾਇਮ ਰਹੀ। ਉਹ ਇਨ੍ਹਾਂ ਬਿੱਲਾਂ ਨੂੰ ਕਿਸਾਨਾਂ ਦੇ ਹਿੱਤ ‘ਚ ਦੱਸ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.