ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ

Agriculture Department

ਸਿੱਧੀ ਬਿਜਾਈ ਲਈ ਪ੍ਰੋਤਸਾਹਨ ਰਾਸ਼ੀ ਦਾ ਲਾਭ ਲੈਣ ਲਈ ਕਿਸਾਨ 25 ਜੂਨ ਤੱਕ ਕਰ ਸਕਦੇ ਹਨ ਰਜਿਸਟ੍ਰੇਸ਼ਨ | Agriculture Department

ਫਾਜ਼ਿਲਕਾ (ਰਜਨੀਸ਼ ਰਵੀ) ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਪਹਿਲ ਦੇਣ ਦੀ ਅਪੀਲ ਕਰਦਿਆ ਖੇਤੀਬਾੜੀ ਅਫਸਰ ਡਾ. ਜੰਗੀਰ ਸਿੰਘ (Agriculture Department) ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸ਼ਾਹਨ ਰਾਸ਼ੀ ਦਾ ਲਾਭ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਵਾਸੀ ਹੁਣ ਵੀ ਜੂਨ ਦੇ ਦੂਜੇ ਪੰਦਰਵਾੜੇ ਵਿੱਚ ਬਿਜਾਈ ਵਾਲੀਆਂ ਕਿਸਮਾਂ ਜਿਵੇਂ ਕਿ ਪਰਮਲ ਪੀ ਆਰ 126 ਅਤੇ ਬਾਸਮਤੀ ਪੂਸਾ 1509 ਅਤੇ 1692 ਦੀ ਬਿਜਾਈ ਕਰਕੇ ਪ੍ਰੋਤਸ਼ਾਹਨ ਰਾਸ਼ੀ ਦਾ ਲਾਭ ਉਠਾ ਸਕਦੇ ਹਨ। ਕਿਸਾਨ ਸਿੱਧੀ ਬਿਜਾਈ ਲਈ ਪ੍ਰੋਤਸ਼ਾਹਨ ਰਾਸ਼ੀ ਦਾ ਲਾਭ ਲੈਣ ਲਈ 25 ਜੂਨ 2023 ਤੱਕ ਰਜਿਸਟ੍ਰੇਸ਼ਨ ਕਰ ਸਕਦੇ ਹਨ।

Agriculture Department

ਉਨ੍ਹਾਂ ਦੱਸਿਆ ਕਿ ਕਿਸਾਨ ਆਪਣੀ ਸਹਿਮਤੀ ਲਿੰਕ ਤੇ ਕਲਿੱਕ ਕਰਕੇ ਦੇ ਸਕਦੇ ਹਨ। ਕਾਸ਼ਤਕਾਰ ਕਿਸਾਨ ਆਪਣੀ ਦਿੱਤੀ ਗਈ ਜਾਣਕਾਰੀ ਵਿੱਚ 24 ਜੂਨ 2023 ਤੱਕ ਐਡਿਟ/ਤਬਦੀਲੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਪਹਿਲੀ ਤਸਦੀਕ 26 ਜੂਨ ਤੋਂ 15 ਜੁਲਾਈ ਤੱਕ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਕੀਤੀ ਜਾਵੇਗੀ।

ਉਨਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਪਾਣੀ ਦੀ ਬੱਚਤ ਵੀ ਹੁੰਦੀ ਹੈ ਅਤੇ ਨਾਲ ਹੀ ਝੋਨੇ ਦੀ ਲਵਾਈ ਸਮੇਂ ਮਜ਼ਦੂਰਾਂ ਤੇ ਆਉਣ ਵਾਲਾ ਖਰਚਾ ਵੀ ਬਚਦਾ ਹੈ। ਉਨਾਂ ਅੱਗੇ ਦੱਸਿਆ ਕਿ ਨਦੀਨਾਂ ਦੀ ਰੋਕਥਾਮ ਲਈ ਛਿੜਕਾਅ ਤਕਨੀਕਾਂ ਦਾ ਸਹੀ ਹੋਣਾ ਬਹੁਤ ਜ਼ਰੂਰੀ ਹੈ ਅਤੇ ਨਦੀਨਾਸ਼ਕਾਂ ਦਾ ਛਿੜਕਾਅ ਸ਼ਾਮ ਜਾਂ ਸਵੇਰ ਸਮੇਂ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਤਰ ਵੱਤਰ ਵਿੱਚ ਹੀ ਕੀਤੀ ਜਾਵੇ ਤਾਂ ਬਿਹਤਰ ਹੈ।

ਇਹ ਵੀ ਪੜ੍ਹੋ : ਅੱਜ ਤੋਂ ਇਨ੍ਹਾਂ ਇਲਾਕਿਆਂ ’ਚ ਹੋਵੇਗੀ ਤੂਫਾਨ ਨਾਲ ਮੀਂਹ ਦੀ ਸ਼ੁਰੂਆਤ, ਹੁਣੇ ਵੇਖੋ

ਰੌਣੀ ਉਪਰੰਤ ਖੇਤ ਤਰ ਵੱਤਰ ਦੀ ਹਾਲਤ ਵਿਚ ਆਉਣ ਤੇ ਦੋ ਵਾਰ ਹੱਲਾਂ ਨਾਲ ਵਾਹ ਕੇ ਤੇ ਸੁਹਾਗੇ ਦੀ ਦੋਹਰ ਪਾ ਕੇ ਤੁਰੰਤ ਬਿਜਾਈ ਕਰ ਦਿਉ। ਬਿਜਾਈ ਕਰਨ ਤੋਂ ਪਹਿਲਾਂ ਬੀਜ ਨੂੰ 8-12 ਘੰਟੇ ਤਕ ਪਾਣੀ ਵਿਚ ਭਿਉਂ ਕੇ ਰੱਖਣ ਤੋਂ ਬਾਅਦ ਛਾਵੇਂ ਸੁਕਾ ਕੇ ਉੱਲੀਨਾਸ਼ਕ ਦਵਾਈ ਨਾਲ ਸੋਧ ਲਵੋ। ਨਦੀਨਾਂ ਦੀ ਸਮੱਸਿਆ ਅਤੇ ਖੁਰਾਕੀ ਤੱਤਾਂ ਖਾਸ ਕਰਕੇ ਲੋਹੇ ਦੀ ਘਾਟ ਤੋਂ ਬਚਾਅ ਲਈ ਪਹਿਲਾ ਪਾਣੀ ਦੇਰੀ ਨਾਲ, ਤਕਰੀਬਨ 21 ਦਿਨਾਂ ਬਾਅਦ ਲਾਓ।