15 ਜੁਲਾਈ ਤੱਕ ਕਿਸਾਨ ਕਰ ਸਕਦੇ ਹਨ ਅਪਲਾਈ : ਡਿਪਟੀ ਕਮਿਸ਼ਨਰ | Agriculture Department
ਫਾਜ਼ਿਲਕਾ (ਰਜਨੀਸ਼ ਰਵੀ) Agriculture Department : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਰਾਸ਼ੀ ਲਈ ਅਪਲਾਈ ਕਰਨ ਦੀ ਮਿਤੀ ਵਿਚ ਵਾਧਾ ਕਰਦਿਆਂ ਆਖਿਰੀ ਮਿਤੀ 15 ਜੁਲਾਈ ਕੀਤੀ ਗਈ ਹੈ। ਕਿਸਾਨ ਵੀਰ 15 ਜੁਲਾਈ ਤੱਕ ਆਨਲਾਈਨ ਪੋਰਟਲ ’ਤੇ ਰਜਿਸਟ੍ਰਡ ਹੋ ਕੇ ਇਸ ਦਾ ਲਾਭ ਉਠਾ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਦਿੱਤੀ।
ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ ਨੇ ਦੱਸਿਆ ਕਿ ਸਾਲ 2024-25 ਦੌਰਾਨ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ ਉਕਤ ਲਿੰਕ ਤੇ ਆਪਣਾ ਅਧਾਰ ਕਾਰਡ ਨੰਬਰ ਅਤੇ ਜ਼ਮੀਨ ਸਬੰਧੀ ਜਾਣਕਾਰੀ ਪੋਰਟਲ https://agrimachinerypb.com/home/DSR23Department ‘ਤੇ ਭਰਨ ਉਪਰੰਤ ਰਜਿਸਟ੍ਰੇਸ਼ਨ ਕਰ ਸਕਦੇ ਹਨ। ਪੋਰਟਲ ‘ਤੇ ਅਪਲਾਈ ਕਰਨ ਲਈ ਕਿਸਾਨਾਂ ਨੂੰ ਆਪਣੀ ਜ਼ਮੀਨ ਦੇ ਖੇਵਟ ਨੰਬਰ/ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ ਦੇਣੀ ਹੋਵੇਗੀ। ਕਿਸਾਨ ਵੱਲੋਂ ਇਸ ਪੋਰਟਲ ’ਤੇ ਰਜਿਸਟ੍ਰਡ ਹੋਣ ਤੋਂ ਬਾਅਦ ਹੀ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕੀਤੇ ਗਏ ਰਕਬੇ ਦਾ ਸਬੰਧਿਤ ਵਿਭਾਗ ਵੱਲੋਂ ਦੌਰਾ ਕਰਕੇ ਤਸਦੀਕ ਕੀਤਾ ਜਾਵੇਗਾ। ਤਸਦੀਕ ਹੋਣ ਤੋਂ ਬਾਅਦ ਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ ਪ੍ਰੋਤਸਾਹਨ ਰਾਸ਼ੀ ਦੀ ਸਿੱਧੀ ਅਦਾਇਗੀ ਕੀਤੀ ਜਾਵੇਗੀ। (Agriculture Department)
Also Read : ਆਯੂਸ਼ਮਾਨ ਤਹਿਤ ਇਲਾਜ ਦਾ ਆਇਆ ਵੱਡਾ ਅਪਡੇਟ, ਹੋ ਸਕਦੀ ਐ ਪ੍ਰੇਸ਼ਾਨੀ
ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਤੀ ਏਕੜ 1500 ਰੁਪਏ ਦੀ ਪ੍ਰੋਤਸਾਹਿਤ ਰਾਸੀ ਪ੍ਰਾਪਤ ਕਰਨ ਲਈ ਵੱਧ ਤੋਂ ਵੱਧ ਆਪਣੀ ਆਨਲਾਈਨ ਪੋਰਟਲ ਤੇ ਰਜਿਸਟ੍ਰੇਸ਼ਨ ਕਰਵਾਉਣ ਤੇ ਜੇਕਰ ਪੋਰਟਲ ਤੇ ਅਪਲਾਈ ਕਰਨ ਸਮੇਂ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਆਪਣੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਨਾਲ ਸੰਪਰਕ ਕਰ ਸਕਦੇ ਹਨ ਜਾਂ ਦਫਤਰ ਨਾਲ ਸੰਪਰਕ ਕਰ ਸਕਦੇ ਹਨ।