Punjab News: ਐਸਡੀਐਮ ਪ੍ਰਮੋਦ ਸਿੰਗਲਾ ਦੀਆਂ ਹਦਾਇਤਾਂ ’ਤੇ ਹੋਈ ਚੈਕਿੰਗ
Punjab News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਬੀਤੇ ਦਿਨੀ ਐਸਡੀਐਮ ਪ੍ਰਮੋਦ ਸਿੰਗਲਾ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਤਹਿਤ ਟੀਮਾਂ ਨੇ ਖਾਦ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਡੀਏਪੀ ਖਾਦ ਸਬੰਧੀ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਦੇ ਆਦੇਸ਼ ਦਿੱਤੇ।
Read Also : Amloh News: ਪਵਨਪ੍ਰੀਤ ਕੌਰ ਧਨੋਆ ਨੇ ਜੱਜ ਬਣਕੇ ਹਲਕਾ ਅਮਲੋਹ ਦਾ ਮਾਣ ਵਧਾਇਆ: ਵਿਧਾਇਕ ਗੈਰੀ ਬੜਿੰਗ
ਸੁਨਾਮ ਸ਼ਹਿਰ ਵਿੱਚ ਚੈਕਿੰਗ ਦੀ ਅਗਵਾਈ ਕਰਦਿਆਂ ਖੇਤੀਬਾੜੀ ਵਿਕਾਸ ਅਫਸਰ ਦਮਨਪ੍ਰੀਤ ਸਿੰਘ ਨੇ ਖਾਦ ਡੀਲਰਾਂ ਨੂੰ ਕਿਹਾ ਕਿ ਕਿਸੇ ਵੀ ਖਰੀਦਦਾਰ ਦੁਆਰਾ ਖਰੀਦੀ ਜਾਣ ਵਾਲੀ ਵਸਤ ਦਾ ਬਿੱਲ ਜਰੂਰ ਦਿੱਤਾ ਜਾਵੇ ਅਤੇ ਡੀਏਪੀ ਖਾਦ ਦੀ ਵਿਕਰੀ ਦੌਰਾਨ ਬੇਲੋੜੀਆਂ ਵਸਤੂਆਂ ਟੈਗ ਨਾ ਕੀਤੀਆਂ ਜਾਣ। ਉਹਨਾਂ ਕਿਹਾ ਕਿ ਜੇਕਰ ਭਵਿੱਖ ਵਿੱਚ ਕੋਈ ਵੀ ਅਜਿਹਾ ਮਾਮਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਸਬੰਧਤ ਡੀਲਰ ਖਿਲਾਫ ਕਾਰਵਾਈ ਕੀਤੀ ਜਾਵੇਗੀ।