ਸਾਡੇ ਨਾਲ ਸ਼ਾਮਲ

Follow us

16.5 C
Chandigarh
Thursday, January 22, 2026
More
    Home Breaking News Krishi Sankal...

    Krishi Sankalp Abhiyan: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫ਼ਤਹਿਗੜ੍ਹ ਸਾਹਿਬ ਤੋਂ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਦੀ ਸ਼ੁਰੂਆਤ

    Krishi Sankalp Abhiyan
    ਅਨਿਲ ਫ਼ਤਹਿਗੜ੍ਹ ਸਾਹਿਬ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅੱਜ ਫ਼ਤਹਿਗੜ੍ਹ ਸਾਹਿਬ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਦੀ ਸ਼ੁਰੂਆਤ ਕਰਨ ਮੌਕੇ। ਤਸਵੀਰ: ਅਨਿਲ ਲੁਟਾਵਾ

    ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਖੇਤੀ ਦੇ ਨਾਲ ਸਹਾਇਕ ਧੰਦੇ ਅਪਣਾਉਣ ਦਾ ਦਿੱਤਾ ਸੱਦਾ | Krishi Sankalp Abhiyan

     Krishi Sankalp Abhiyan: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਫ਼ਤਹਿਗੜ੍ਹ ਸਾਹਿਬ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਦੀ ਸ਼ੁਰੂਆਤ ਕੀਤੀ। ਵਰਨਣਯੋਗ ਹੈ ਕਿ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਦੇਸ਼ ਦੇ 700 ਜ਼ਿਲ੍ਹਿਆਂ ਵਿੱਚ ਅੱਜ ਤੋਂ ਸ਼ੁਰੂ ਹੋਇਆ ਹੈ ਜਿਸ ਤਹਿਤ ਖੇਤੀ ਮਾਹਰਾਂ ਦੀਆਂ 2 ਹਜ਼ਾਰ ਤੋਂ ਵੱਧ ਟੀਮਾਂ ਵੱਲੋਂ ਦੇਸ਼ ਦੇ 1.5 ਕਰੋੜ ਕਿਸਾਨਾਂ ਨਾਲ ਸਿੱਧਾ ਰਾਬਤਾ ਕੀਤਾ ਜਾਵੇਗਾ।

    ਸਰਕਾਰ ਵੱਲੋਂ ਨਰਮ ਦੇ ਬੀਜ ਉਤੇ ਦਿੱਤੀ ਜਾ ਰਹੀ ਹੈ 33 ਫੀਸਦੀ ਸਬਸਿਡੀ

    ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਸੂਬੇ ਦੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੇ ਖੇਤੀ ਮਾਹਰਾਂ ਦੀਆਂ ਟੀਮਾਂ ਰੋਜ਼ਾਨਾ ਪਿੰਡਾਂ ਦੇ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਆਈਆਂ ਨਵੀਂਆਂ ਤਕਨੀਕਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣਗੀਆਂ। ਉਨ੍ਹਾਂ ਦੱਸਿਆ ਕਿ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਪੰਜਾਬ ਦੇ 23 ਜ਼ਿਲ੍ਹਿਆਂ ਦੇ 12581 ਪਿੰਡਾਂ ਦੇ ਕਿਸਾਨਾਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਅਭਿਆਨ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ ਅਤੇ ਖੇਤੀ ਮਾਹਰਾਂ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਖੇਤੀ ਕਰਨ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾਂ ਹੀ ਕਿਸਾਨਾਂ ਦਾ ਸਾਥ ਦਿੱਤਾ ਹੈ ਅਤੇ ਸਰਕਾਰ ਵੱਲੋਂ ਨਰਮ ਦੇ ਬੀਜ ਉਤੇ 33 ਫੀਸਦੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ।

    ਉਨ੍ਹਾਂ ਦੱਸਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਵੱਲੋਂ ਸ਼ੁਰੂ ਕੀਤੀ ਝੋਨੇ ਦੀ ਸਿੱਧੀ ਬਿਜਾਈ ਦੀ ਯੋਜਨਾ ਅਧੀਨ 40 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ ਜੋ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ ਵਜੋਂ ਦਿੱਤੇ ਜਾਣਗੇ। ਉਨ੍ਹਾਂ ਹੋਰ ਦੱਸਿਆ ਕਿ ਫ਼ਸਲੀ ਰਹਿੰਦ ਖੂਹੰਦ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਦੀ ਮੱਦਦ ਲਈ ਪੰਜਾਬ ਸਰਕਾਰ ਵੱਲੋਂ 500 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੀ ਯੋਜਨਾ ਅਧੀਨ ਸਰਕਾਰ ਵੱਲੋਂ ਨਹਿਰਾਂ, ਸੂਇਆਂ ਤੇ ਕੱਸੀਆਂ ਨੂੰ ਪੱਕਾ ਕਰਨ ਦਾ ਕੰਮ ਜੰਗੀ ਪੱਧਰ ’ਤੇ ਕਰਵਾਇਆ ਜਾ ਰਿਹਾ ਹੈ ਅਤੇ ਹੁਣ ਤੱਕ 15 ਹਜ਼ਾਰ ਕਿਲੋਮੀਟਰ ਤੱਕ ਦਾ ਕੰਮ ਮੁਕੰਮਲ ਹੋ ਚੁੱਕਾ ਹੈ। Krishi Sankalp Abhiyan

    ਕਿਸਾਨ ਖੇਤੀਬਾੜੀ ਵਿੱਚ ਆਧੁਨਿਕ ਤਕਨੀਕਾਂ ਨੂੰ ਅਪਣਾਉਣ ਨੂੰ ਤਰਜ਼ੀਹ ਦੇਣ

    ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਚਨਾ ਤਕਨਾਲੌਜੀ ਦੇ ਇਸ ਦੌਰ ਵਿੱਚ ਖੇਤੀਬਾੜੀ ਦੇ ਖੇਤਰ ਵਿੱਚ ਆਈਆਂ ਨਵੀਂਆਂ ਤਕਨੀਕਾਂ ਨੇ ਰਵਾਇਤੀ ਖੇਤੀ ਨੂੰ ਬਦਲ ਕੇ ਰੱਖ ਦਿੱਤਾ ਹੈ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਖੇਤੀਬਾੜੀ ਵਿੱਚ ਆਧੁਨਿਕ ਤਕਨੀਕਾਂ ਨੂੰ ਅਪਣਾਉਣ ਨੂੰ ਤਰਜ਼ੀਹ ਦੇਣ। ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਦੱਸਿਆ ਕਿ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਦੇ ਮੁੱਖ ਉਦੇਸ਼ ਕਿਸਾਨਾਂ ਨੂੰ ਖੇਤੀਬਾੜੀ ਅਤੇ ਪਸ਼ੂ ਪਾਲਣ ਦੀਆਂ ਨਵੀਆਂ ਅਤੇ ਉੱਤਮ ਤਕਨੀਕਾਂ ਬਾਰੇ ਜਾਣਕਾਰੀ ਦੇਣਾ, ਕਿਸਾਨਾਂ ਨੂੰ ਖੇਤੀਬਾੜੀ ਵਿਕਾਸ ਨਾਲ ਸਬੰਧਤ ਭਾਰਤ ਸਰਕਾਰ ਦੀਆਂ ਸਕੀਮਾਂ ਬਾਰੇ ਜਾਗਰੂਕ ਕਰਵਾਉਣਾ, ਜ਼ਮੀਨੀ ਪੱਧਰ ’ਤੇ ਜਾ ਕੇ ਕਿਸਾਨਾਂ ਦੀਆਂ ਲੋੜਾਂ ਨੂੰ ਸਮਝਣਾ ਅਤੇ ਨਾਲ ਹੀ ਕਿਸਾਨਾਂ ਦੁਆਰਾ ਵਿਕਸਤ ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ ਬਾਰੇ ਫੀਡਬੈਕ ਦੇਣੀ ਹੈ। Krishi Sankalp Abhiyan

    ਇਹ ਵੀ ਪੜ੍ਹੋ: New Traffic Rules: ਗੱਡੀਆਂ ‘ਚ ਲੱਗਿਆ ਸਨਰੂਫ਼ ਹੋ ਸਕਦੈ ਖਤਰਨਾਕ, ਮਸਤੀ ਕਰਦੇ ਬੱਚਿਆਂ ਨੂੰ ਟਰੈਫਿਕ ਇੰਚਾਰਜ਼ ਨੇ…

    ਇਸ ਮੌਕੇ ਡਾ.ਪਰਵਿੰਦਰ ਸ਼ੇਰੋਨ, ਡਾਇਰੈਕਟਰ ਅਟਾਰੀ ਵਲੋਂ ਅਭਿਆਨ ਬਾਰੇ ਵਿਸਥਾਰ ਵਿਚ ਜਾਣਕਾਰੀ ਦਿਤੀ ਗਈ। ਇਸ ਮੌਕੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਡਾ. ਰਵਿੰਦਰ ਸਿੰਘ ਨਿਰਦੇਸ਼ਕ ਪਸਾਰ ਸਿੱਖਿਆ, ਡਾ.ਪਰਵਿੰਦਰ ਸ਼ੇਰੋਨ, ਡਾਇਰੈਕਟਰ ਅਟਾਰੀ, ਗੁਰੁ ਅੰਗਦ ਦੇਵ ਵੇਟਨਰੀ ਅਤੇ ਅੇਨੀਮਲ ਸਾਇਂਸ ਯੂਨੀਵਰਸਿਟੀ, ਡਾ. ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਵਿਭਾਗ, ਅਰਵਿੰਦ ਕੁਮਾਰ, ਐਸਡੀ.ਐਮ, ਡਾ. ਨਾਚੀਕੇਤ ਕੋਤਲੀਵਾਲੇ, ਡਾਇਰੈਕਟਰ, ਆਈ ਸੀ ਏ ਆਰ-ਸੀਫੇਟ, ਡਾ. ਐਚ ਐਸ ਜਾਟ, ਡਾਇਰੈਕਟਰ, ਆਈਆਈਐਮਆਰ, ਡਾ. ਗੁਰਨਾਮ ਸਿੰਘ, ਡਾ. ਜੀ. ਪੀ. ਐਸ. ਸੋਢੀ, ਖੇਤੀਬਾੜੀ ਅਫਸਰ, ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ, ਡਾ. ਹਰਦੀਪ ਸਿੰਘ ਸਭਿੱਖੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।