ਚੰਡੀਗੜ੍ਹ। ਪੰਜਾਬ ਸਰਕਾਰ ਕਿਸਾਨਾਂ ਨੂੰ ਸਮੱਸਿਆਵਾਂ ’ਚੋਂ ਕੱਢਣ ਲਈ ਕਈ ਤਹੱਈਏ ਕਰ ਰਹੀ ਹੈ। ਇਸੇ ਤਹਿਤ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Agriculture Minister) ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਕਿਸਾਨ ਮਿੱਤਰਾਂ ਨੂੰ ਸੰਬੋਧਨ ਕੀਤਾ। ਕਿਸਾਨ ਮਿੱਤਰਾਂ ਦੀ ਨਿਯੁਕਤੀ ਤੋਂ ਬਾਅਦ ਧਾਲੀਵਾਲ ਦੀ ਇਹ ਪਹਿਲੀ ਮੀਟਿੰਗ ਸੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਭਰਪੂਰ ਯਤਨ ਕਰ ਰਹੀ ਹੈ ਅਤੇ ਪੰਜਾਬ ਨੂੰ ਰੰਗਲਾ ਬਣਾਉਣ ਲਈ ਖੇਤੀਬਾੜੀ ਦਾ ਖੁਸ਼ਹਾਲ ਹੋਣਾ ਬਹੁਤ ਜ਼ਰੂੂਰੀ ਹੈ। ਉਨ੍ਹਾਂ ਕਿਹਾ ਕਿ ਮੌਜ਼ੂਦਾ ਸਮੇਂ ਖੇਤੀਬਾੜਂ ਨੂੰ ਖੁਸ਼ਹਾਲ ਬਣਾਉਦ ਲਈ ਇਸ ਵਿੱਚ ਬਦਲਵੀਆਂ ਫਸਲਾਂ ਹੇਠ ਰਕਬਾ ਵਧਾਉਣਾ ਲਾਜਮੀ ਹੋ ਗਿਆ ਹੈ। ਉਨ੍ਹਾਂ ਕਿਸਾਨ ਮਿੱਤਰਾਂ ਨੂੰ ਪ੍ਰੇਰਿਤ ਕੀਤਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਝੋਨੇ ਦੀ ਬਚਾਇ ਫਸਲੀ ਵਿਭਿੰਨਤਾ ਵਾਲੀਆਂ ਫ਼ਸਲਾਂ ਜਿਵੇਂ ਕਿ ਨਰਮਾ ਅਤੇ ਬਾਸਮਤੀ ਉਗਾਉਣ ਲਈ ਉਤਸ਼ਾਹਿਤ ਕੀਤਾ ਜਾਵੇ। (Agriculture Minister)
ਧਾਲੀਵਾਲ ਨੇ ਕਿਹਾ ਕਿ ਨਰਮੇ ਦੀ ਫਸਲ ਨੂੰ ਜ਼ਿਆਦਾ ਤੋਂ ਜ਼ਿਆਦਾ ਰਕਬੇ ਵਿੱਚ ਬੀਜਦ ਲਈ ਕਿਸਾਨ ਮਿੱਤਰ ਆਪਣਾ ਅਹਿਮ ਰੋਲ ਅਦਾ ਕਰਨ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਕਣਕ ਝੋਨੇ ਦੇ ਚੱਕਰ ਵਿੱਚੋਂ ਕੱਢਦ ਲਈ ਫਸਲੀ ਵਿਭਿੰਨਤਾ ਵੱਲ ਲਿਜਾਣਾ ਕਿਸਾਨ ਮਿੱਤਰਾਂ ਦੀ ਮੁੱਖ ਡਿਊਟੀ ਹੈ। ਇਸ ਮੌਕੇ ਘਰਤੀ ਹੇਠਲੇ ਪਾਦੀ ਦੇ ਡੂੰਘੇ ਹੋ ਰਹੇ ਪੱਧਰ ’ਤੇ ਵੀ ਖੇਤੀਬਾੜੀ ਮੰਤਰੀ ਨੇ ਚਿੰਤਾ ਪ੍ਰਗਟਾਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ