Agriculture Minister Punjab: ਚੰਡੀਗੜ੍ਹ। ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕਮੇਟੀ ਦੀਆਂ ਮੀਟਿੰਗ ਬੁਲਾਉਣ ਦਾ ਫ਼ੈਸਲਾ ਕੀਤਾ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਦੇ ਖਰੜੇ ‘ਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸੰਜੀਦਗੀ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਇਸ ਸਬੰਧੀ ਸਲਾਹ-ਮਸ਼ਵਰੇ ਅਤੇ ਚਰਚਾ ਲਈ ਇਸੇ ਹਫ਼ਤੇ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਮੀਟਿੰਗ ਸੱਦਣ ਦਾ ਫੈਸਲਾ ਕੀਤਾ ਹੈ।
Read Also : Bike Theft Gang: ਬਾਈਕ ਚੋਰੀ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼, 70 ਬਾਈਕ ਬਰਾਮਦ, ਚਾਰ ਗ੍ਰਿਫਤਾਰ
ਉਨ੍ਹਾਂ ਕਿਹਾ ਕਿ ਇਸ ਨੀਤੀ ਦੇ ਖਰੜੇ ਦਾ ਡੂੰਘਾਈ ਨਾਲ ਅਧਿਐਨ ਕਰਨ ਅਤੇ ਸਬੰਧਤ ਭਾਈਵਾਲਾਂ ਨਾਲ ਸਲਾਹ-ਮਸ਼ਵਰੇ ਦੀ ਲੋੜ ਹੈ, ਕਿਉਂਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਇਸਦੇ ਪੰਜਾਬ ਅਤੇ ਇਸ ਦੇ ਕਿਸਾਨਾਂ ਲਈ ਗੰਭੀਰ ਪ੍ਰਭਾਵ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਨੀਤੀ ਦੇ ਖਰੜੇ ‘ਤੇ ਟਿੱਪਣੀਆਂ ਭੇਜਣ ਲਈ ਘੱਟੋ-ਘੱਟ ਤਿੰਨ ਹਫ਼ਤਿਆਂ ਦਾ ਸਮਾਂ ਦੇਣ ਵਾਸਤੇ ਉਪ ਖੇਤੀਬਾੜੀ ਮੰਡੀਕਰਨ ਸਲਾਹਕਾਰ ਅਤੇ ਡਰਾਫਟ ਕਮੇਟੀ, ਭਾਰਤ ਸਰਕਾਰ ਦੇ ਕਨਵੀਨਰ ਨੂੰ ਪਹਿਲਾਂ ਹੀ ਪੱਤਰ ਭੇਜਿਆ ਜਾ ਚੁੱਕਾ ਹੈ। Agriculture Minister Punjab
ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ੍ਹ ਨਿਸ਼ਚੇ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਖਰੜਾ ਨੀਤੀ ਦਾ ਡੂੰਘਾਈ ਨਾਲ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ।