ਫਾਜ਼ਿਲਕਾ (ਰਜਨੀਸ਼ ਰਵੀ)। ਅੱਜ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ (Agriculture Minister) ਪਿੰਡ ਡੰਗਰਖੇੜਾ ਦੇ ਨਰਮੇ ਦੇ ਖੇਤ ਦਾ ਦੌਰਾ ਕਰਨਗੇ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਜੰਗੀਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁਡੀਆਂ ਮਿਤੀ 2 ਜੁਲਾਈ ਦਿਨ ਐਤਵਾਰ ਨੂੰ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਨਰਮੇ ਦੇ ਖੇਤਾਂ ਦਾ ਨਿਰੀਖਣ ਕਰਨ ਲਈ ਜ਼ਿਲ੍ਹੇ ਦੇ ਦੌਰੇ ਤੇ ਆ ਰਹੇ ਹਨ। ਇਸ ਦੌਰਾਨ ਉਹ ਬਲਾਕ ਬਲਾਕ ਖੁਈਆਂ ਸਰਵਰ ਦੇ ਪਿੰਡ ਡੰਗਰਖੇੜਾ ਵਿਖੇ ਨਰਮੇ ਦੀ ਫਸਲ ਦਾ ਨਿਰੀਖਣ ਕਰਨਗੇ ਅਤੇ ਅਧਿਕਾਰੀਆਂ ਤੋਂ ਗੁਲਾਬੀ ਸੁੰਡੀ ਦੇ ਖਾਤਮੇ ਸਬੰਧੀ ਵਿਚਾਰ ਚਰਚਾ ਕਰਨਗੇ।
ਇਹ ਵੀ ਪੜ੍ਹੋ : ਹੁਣ ਇਸ ਸੂਬੇ ਦੇ ਮੁੱਖ ਮੰਤਰੀ ਨੇ ਕਰ ਦਿੱਤਾ ਯੂਸੀਸੀ ਦਾ ਵਿਰੋਧ
ਦੱਸ ਦਈਏ ਕਿ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨਰਮੇ ਦੀਆਂ ਫ਼ਸਲਾਂ ਵੱਡੇ ਪੱਧਰ ’ਤੇ ਖਰਾਬ ਹੋ ਰਹੀਆਂ ਹਨ। ਕਰਜ਼ੇ ਹੇਠ ਦਬਿਆ ਕਿਸਾਨ ਪਹਿਲਾਂ ਹੀ ਔਖੀ ਘੜੀ ਵਿੱਚੋਂ ਲੰਘ ਰਿਹਾ ਹੈ ਉੱਤੋਂ ਕੁਦਰਤੀ ਦੀ ਕਰੋਪੀਆਂ ਨੇ ਝੰਜੋੜ ਕੇ ਰੱਖ ਦਿੱਤਾ। ਹੁਣ ਨਰਮੇ ’ਤੇ ਗੁਲਾਮੀ ਸੁੰਡੀ ਦੇ ਹਮਲੇ ਨੇ ਕਿਸਾਨਾਂ ਦੇ ਮੱਥੇ ਦੀਆਂ ਲਕੀਰਾਂ ਹੋਰ ਵੀ ਡੂੰਘੀਆਂ ਕਰ ਦਿੱਤੀਆਂ ਹਨ।