ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਅਗਸਤ ਦੇ ਅੰਤ ਤੱਕ ਲਾਭਪਾਤਰੀ ਕਿਸਾਨਾਂ ਨੂੰ ਮਸ਼ੀਨਾਂ ਦੀ ਬਣਦੀ ਸਬਸਿਡੀ ਜਾਰੀ ਕਰਨ ਦੇ ਨਿਰਦੇਸ਼
ਚੰਡੀਗੜ੍ਹ (ਅਸ਼ਵਨੀ ਚਾਵਲਾ)। Agriculture Minister : ਸੂਬੇ ਵਿੱਚ ਪਰਾਲੀ ਦੇ ਸੁਚੱਜੇ ਨਿਬੇੜੇ ਲਈ ਕਿਸਾਨਾਂ ਨੂੰ ਸਬਸਿਡੀ ’ਤੇ 22,000 ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਈ ਜਾਏਗੀ। ਇਸ ਲਈ ਪੰਜਾਬ ਸਰਕਾਰ ਵਲੋਂ ਸਾਰੀ ਰਣਨੀਤੀ ਵੀ ਤਿਆਰ ਕਰ ਲਈ ਗਈ ਹੈ ਅਤੇ ਫੰਡ ਨੂੰ ਵੀ ਇੱਕ ਪਾਸੇ ਰੱਖ ਲਿਆ ਗਿਆ ਹੈ। ਇਸ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਰਲ ਕੇ ਕਿਸਾਨਾਂ ਨੂੰ ਸਬਸਿਡੀ ਦੇਣਗੀਆ ਅਤੇ ਸਬਸਿਡੀ ਦੀ ਅਦਾਇਗੀ ਸਿੱਧੀ ਖਰੀਦ ਕਰਨ ਵਾਲੀ ਫੈਕਟਰੀ ਜਾਂ ਫਿਰ ਦੁਕਾਨ ਨੂੰ ਹੀ ਕੀਤੀ ਜਾਏਗੀ।
Agriculture Minister
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਪ੍ਰੋਜੈਕਟਾਂ ਦੀ ਸਮੀਖਿਆ ਲਈ ਇੱਥੇ ਕਿਸਾਨ ਭਵਨ ਵਿਖੇ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਸਬਸਿਡੀ ਵਾਲੀਆਂ ਪਰਾਲੀ ਦੇ ਨਿਬੇੜੇ ਲਈ ਮਸ਼ੀਨਾਂ ਲਈ ਡਰਾਅ ਇਸ ਮਹੀਨੇ ਦੇ ਅੰਦਰ-ਅੰਦਰ ਕੱਢੇ ਜਾਣ ਅਤੇ ਝੋਨੇ ਦੀ ਵਾਢੀ ਸ਼ੁਰੂ ਹੋਣ ਤੋਂ ਪਹਿਲਾਂ ਅਗਸਤ, 2024 ਦੇ ਅੰਤ ਤੱਕ ਲਾਭਪਾਤਰੀ ਕਿਸਾਨਾਂ ਨੂੰ ਸਬਸਿਡੀ ਜਾਰੀ ਕੀਤੀ ਜਾਵੇ ਤਾਂ ਜੋ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਪੂਰੀ ਤਰ੍ਹਾਂ ਨੱਥ ਪਾਈ ਜਾ ਸਕੇ।
ਉਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਝੋਨੇ ਦੀ ਕਟਾਈ ਦੇ ਸੀਜ਼ਨ 2024-25 ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਬਸਿਡੀ ’ਤੇ ਮਸ਼ੀਨਾਂ ਮੁਹੱਈਆ ਕਰਾਉਣ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ। ਵਿਅਕਤੀਗਤ ਕਿਸਾਨ ਸੀ.ਆਰ.ਐਮ. ਮਸ਼ੀਨ ਦੀ ਲਾਗਤ ’ਤੇ 50 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦੋਂਕਿ ਸਹਿਕਾਰੀ ਸਭਾਵਾਂ, ਐਫ.ਪੀ.ਓਜ਼. ਅਤੇ ਪੰਚਾਇਤਾਂ ਲਈ ਇਹ ਸਬਸਿਡੀ 80 ਫੀਸਦ ਹੋਵੇਗੀ।
Also Read : Punjab News: ਹੁਣੇ-ਹੁਣੇ ਪੰਜਾਬ ਤੋਂ ਆਈ ਵੱਡੀ ਖਬਰ, ਅੰਮ੍ਰਿਤਪਾਲ ਸਿੰਘ ਦਾ ਭਰਾ ਗ੍ਰਿਫਤਾਰ
ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਨੂੰ ਭਰਵਾਂ ਹੁੰਗਾਰਾ ਦੇਣ ਲਈ ਸੂਬੇ ਦੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 28 ਫੀਸਦੀ ਵਾਧਾ ਹੋਇਆ ਹੈ। ਉਨਾਂ ਦੱਸਿਆ ਕਿ ਹੁਣ ਤੱਕ 2.20 ਲੱਖ ਏਕੜ ਰਕਬੇ ਵਿੱਚ ਸਿੱਧੀ ਬਿਜਾਈ ਕੀਤੀ ਜਾ ਚੁੱਕੀ ਹੈ, ਜੋ ਕਿ 2023 ਵਿੱਚ ਕੁੱਲ 1.72 ਲੱਖ ਏਕੜ ਸੀ। ਉਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸੀਜ਼ਨ ਦੌਰਾਨ ਸਿੱਧੀ ਬਿਜਾਈ ਅਧੀਨ 5 ਲੱਖ ਏਕੜ ਦੇ ਟੀਚੇ ਦੀ ਪ੍ਰਾਪਤੀ ਲਈ ਹਰ ਸੰਭਵ ਯਤਨ ਕਰਨ ਲਈ ਕਿਹਾ।