ਮਾਨਸੂਨ ਇਜਲਾਸ ‘ਚ ਪੰਜਾਬ ਦੇ ਸੰਸਦ ਮੈਂਬਰਾਂ ਦੀ ਪਰਖ ਕਰਨਗੇ ਖੇਤੀ ਆਰਡੀਨੈਂਸ: ਭਗਵੰਤ ਮਾਨ

Bhagwant Mann

ਕੋਰ ਕਮੇਟੀ ਦੀ ਮੀਟਿੰਗ ਨੇ ਉਜਾਗਰ ਕੀਤੀ ਬਾਦਲ ਪਰਿਵਾਰ ਤੇ ਬਾਦਲ ਦਲ ਦੀ ਬੈਚੇਨੀ

ਚੰਡੀਗੜ, (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਨੂੰ ਸੰਸਦ ਦੇ ਮੌਨਸੂਨ ਸੈਸ਼ਨ ‘ਚ ਖੇਤੀ ਆਰਡੀਨੈਸਾਂ ਵਿਰੁੱਧ ਇਕਸੁਰ ਹੋ ਕੇ ਬੋਲਣ ਅਤੇ ਵਿਰੋਧ ‘ਚ ਵੋਟ ਕਰਨ ਦੀ ਅਪੀਲ ਕੀਤੀ ਹੈ। ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਸੰਸਦ ਦਾ ਇਹ ਇਜਲਾਸ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਦੀ ਪਰਖ ਕਰੇਗਾ ਕਿ ਉਹ ਪੰਜਾਬ ਨਾਲ ਖੜਦੇ ਹਨ ਜਾਂ ਵਜ਼ੀਰੀਆਂ-ਬੇਵਸੀਆਂ ਅੱਗੇ ਪੰਜਾਬ ਅਤੇ ਪੰਜਾਬ ਦੀ ਕਿਰਸਾਨੀ ਵਿਰੁਧ ਭੁਗਤਦੇ ਹਨ?

ਮਾਨ ਅਨੁਸਾਰ, ” ਖੇਤੀ ਆਰਡੀਨੈਸ ਪੇਸ਼ ਹੋਣ ਵਾਲੇ ਦਿਨ ਜਿਵੇਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਉਤੇ ਸਾਰੇ ਪੰਜਾਬ ਦੀ ਬਾਹਰੋ ਨਜ਼ਰ ਰਹੇਗੀ ਉਵੇਂ ਮੈਂ ਪਾਰਲੀਮੈਂਟ ਦੇ ਅੰਦਰ ਰਖਾਂਗਾ ਅਤੇ ਦੱਸਾਂਗਾ ਕਿ ਇਹ ਪਾਰਟੀ ਪੰਜਾਬ ਦੇ ਹਿਤ ਵਿਚ ਭੁਗਤੀ ਹੈ ਜਾਂ ਵਿਰੋਧ ਵਿਚ।”

ਭਗਵੰਤ ਮਾਨ ਨੇ ਕਿਹਾ ਕਿ ਖੇਤੀ ਆਰਡੀਨੈਂਸਾਂ ਦੇ ਮੁੱਦੇ ‘ਤੇ ਬਾਦਲ ਦਲ ਦੀ ਕੋਰ ਕਮੇਟੀ ਦੀ ਸ਼ਨਿੱਚਰਵਾਰ ਨੂੰ ਹੋਈ ਮੀਟਿੰਗ ਨੇ ਦੋ ਤੱਥ ਉਜਾਗਰ ਕਰ ਦਿੱਤੇ ਹਨ। ਪਹਿਲਾ ਇਹ ਹੁਣ ਤੱਕ ਕੇਂਦਰੀ ਖੇਤੀ ਆਰਡੀਨੈਂਸਾਂ ਦੀ ਸਿੱਧੀ ਵਕਾਲਤ ਕਰਦੇ ਆ ਰਹੇ ਬਾਦਲ ਪਰਿਵਾਰ ਨੂੰ ਜ਼ਮੀਨੀ ਹਕੀਕਤ ਨੇ ਬੁਰੀ ਤਰਾਂ ਬੇਚੈਨ ਕਰ ਦਿੱਤਾ ਹੈ, ਕਿਉਂਕਿ ਜੇ ਬਾਦਲ ਜੋੜਾ ਪਾਰਲੀਮੈਂਟ ‘ਚ ਮੋਦੀ ਦੇ ਆਰਡੀਨੈਸਾਂ ਵਿਰੱਧ ਬੋਲਣ ਅਤੇ ਵੋਟ ਪਾਉਣ ਦੀ ਹਿੰਮਤ ਦਿਖਾਉਂਦਾ ਹੈ ਤਾਂ ਬੀਬੀ ਹਰਸਿਮਰਤ ਕੌਰ ਦੀ ਵਜ਼ੀਰੀ ਅਤੇ ਬਿਕਰਮ ਸਿੰਘ ਮਜੀਠੀਆ ਉੱਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਲਟਕੀ ਹੋਈ ਤਲਵਾਰ ਡਿੱਗ ਸਕਦੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.