ਸਾਡੇ ਨਾਲ ਸ਼ਾਮਲ

Follow us

22.5 C
Chandigarh
Tuesday, February 10, 2026
More
    Home Breaking News ਪੰਜਾਬ ਪੁਲਿਸ ਦ...

    ਪੰਜਾਬ ਪੁਲਿਸ ਦੀ ਏਜੀਟੀਐਫ ਨੇ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼

    Terrorist Arrest
    ਮੋਹਾਲੀ : ਗ੍ਰਿਫਤਾਰ ਕੀਤੇ ਮੁਲਜ਼ਮ।

    ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ

    (ਐਮ ਕੇ ਸ਼ਾਇਨਾ) ਮੋਹਾਲੀ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੱਡੀ ਸਫਲਤਾ ਹਾਸਲ ਕਰਦਿਆਂ ਵਿਦੇਸ਼ ਅਧਾਰਤ ਮਾਸਟਰ ਮਾਈਂਡ ਇਕਬਾਲਪ੍ਰੀਤ ਸਿੰਘ ਉਰਫ਼ ਬੁਚੀ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਗੁਰਵਿੰਦਰ ਸਿੰਘ ਉਰਫ ਸ਼ੇਰਾ ਸਮੇਤ ਚਾਰ ਮਾਡਿਊਲ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। Terrorist Arrest

    ਤਿੰਨ ਪਿਸਤੌਲਾਂ ਸਮੇਤ 13 ਜਿੰਦਾ ਕਾਰਤੂਸ ਬਰਾਮਦ. ਮਹਿੰਦਰਾ ਸਕਾਰਪੀਓ ਕਾਰ ਜ਼ਬਤ

    ਜਾਣਕਾਰੀ ਮੁਤਾਬਿਕ ਮੁਲਜ਼ਮ ਗੁਰਵਿੰਦਰ ਸ਼ੇਰਾ, ਜੋ ਇਸ ਵੇਲੇ ਜ਼ਮਾਨਤ ’ਤੇ ਸੀ, ਨੂੰ ਏਜੀਟੀਐਫ ਨੇ 2022 ਵਿਚ ਇਕਬਾਲਪ੍ਰੀਤ ਬੁਚੀ, ਜਿਸ ਨੇ ਗੁਰਵਿੰਦਰ ਸ਼ੇਰਾ ਨੂੰ ਸੂਬੇ ਵਿਚ ਮਿੱਥ ਕੇ ਕਤਲ ਦੀਆਂ ਵਾਰਤਾਦ ਨੂੰ ਅੰਜਾਮ ਦੇਣ ਲਈ 1.50 ਲੱਖ ਰੁਪਏ ਦਿੱਤੇ ਸਨ, ਦੇ ਨਿਰਦੇਸ਼ਾਂ ’ਤੇ ਮਿੱਥ ਕੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰ ਕੀਤੇ ਗਏ ਤਿੰਨ ਹੋਰ ਮਾਡਿਊਲ ਮੈਂਬਰਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਟਿਆਲਾ, ਰਣਜੀਤ ਸਿੰਘ ਉਰਫ਼ ਸੋਨੂੰ ਅਤੇ ਜਗਜੀਤ ਸਿੰਘ ਉਰਫ਼ ਜਸ਼ਨ ਦੋਵੇਂ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਤਿੰਨ ਪਿਸਤੌਲਾਂ ਸਮੇਤ 13 ਜਿੰਦਾ ਕਾਰਤੂਸ ਬਰਾਮਦ ਕਰਨ ਦੇ ਨਾਲ ਨਾਲ ਉਨ੍ਹਾਂ ਦੀ ਮਹਿੰਦਰਾ ਸਕਾਰਪੀਓ ਕਾਰ ਵੀ ਜ਼ਬਤ ਕੀਤੀ ਹੈ।

    ਇਹ ਵੀ ਪੜ੍ਹੋ: ਭਗਵੰਤ ਸਿੰਘ ਨੇ ਅੱਜ ਘਰੋਂ ਮੋੜ ਦਿੱਤੇ ਗੰਨਮੈਨ, ਮੈਨੂੰ ਕੋਈ ਖਤਰਾ ਨਹੀਂ, ਨਹੀਂ ਚਾਹੀਂਦੀ ਸੁਰੱਖਿਆ

    ਜ਼ਿਕਰਯੋਗ ਹੈ ਕਿ ਇਕਬਾਲਪ੍ਰੀਤ ਬੁਚੀ ਮਾਰੇ ਗਏ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਸੰਪਰਕ ਵਿਚ ਸੀ ਅਤੇ ਰਮਨਦੀਪ ਬੱਗਾ ਉਰਫ਼ ਕੈਨੇਡੀਅਨ, ਜੋ ਕਿ 2016-2017 ਦੌਰਾਨ ਮਿੱਥ ਕੇ ਕਤਲ ਦੀਆਂ ਹੋਈਆਂ 7 ਵਾਰਦਾਤਾਂ ਵਿਚ ਮੁੱਖ ਸ਼ੂਟਰ ਸੀ ਅਤੇ ਜਿਸ ’ਤੇ ਕਤਲ, ਇਰਾਦਾ ਕਤਲ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.), ਆਰਮਜ਼ ਐਕਟ ਆਦਿ ਨਾਲ ਸਬੰਧਤ 11 ਅਪਰਾਧਿਕ ਕੇਸ ਚੱਲ ਰਹੇ ਹਨ, ਦਾ ਨਜ਼ਦੀਕੀ ਸਾਥੀ ਵੀ ਹੈ। ਇਸ ਸਮੇਂ ਬੱਗਾ ਤਿਹਾੜ ਜੇਲ੍ਹ ਵਿੱਚ ਬੰਦ ਹੈ। Terrorist Arrest

    LEAVE A REPLY

    Please enter your comment!
    Please enter your name here