
ਅਬੋਹਰ ਦੇ 37ਵੇਂ ਸਰੀਰਦਾਨੀ ਬਣੇ
Body Donation: ਅਬੋਹਰ, (ਮੇਵਾ ਸਿੰਘ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਈ ਜਾ ਰਹੀ ਮਾਨਵਤਾ ਤੇ ਸਮਾਜ ਭਲਾਈ ਦੀ ਨਿਹਸਵਾਰਥ ਸੇਵਾ ਤਹਿਤ ਡੇਰਾ ਸੱਚਾ ਸੌਦਾ ਸ਼ਰਧਾਲੂ ਆਗਿਆ ਦੇਵੀ ਇੰਸਾਂ ਪੁੱਤਰੀ ਦੀਨਾ ਨਾਥ, ਵਾਸੀ ਗਲੀ ਨੰ:3 ਸੁੰਦਰ ਨਗਰੀ ਅਬੋਹਰ, ਜ਼ਿਲ੍ਹਾ ਫਾਜ਼ਿਲਕਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੀ ਅੰਤਿਮ ਇੱਛਾ ਅਨੁਸਾਰ ਉਨ੍ਹਾਂ ਦੇ ਸਮੂਹ ਪਰਿਵਾਰ ਨੇ ਆਪਣੀ ਪੂਰੀ ਸਹਿਮਤੀ ਨਾਲ ਮ੍ਰਿਤਕ ਸਰੀਰ ਨੂੰ ਡਾਕਟਰੀ ਖੋਜਾਂ ਲਈ ਮੁਜੱਫਰਨਗਰ ਮੈਡੀਕਲ ਕਾਲਜ, ਮੁਜੱਫਰਨਗਰ, ਸਾਹਮਣੇ ਬੇਗਰਾਜਪੁਰ ਇੰਡਸਟਰੀਅਲ ਏਰੀਆ ਦਿੱਲੀ-ਦੇਹਰਾਦੂਨ ਹਾਈਵੇ-251203 ਨੂੰ ਦਾਨ ਕੀਤਾ ਗਿਆ।
ਸਰੀਰਦਾਨੀ ਆਗਿਆ ਦੇਵੀ ਇੰਸਾਂ ਬੀਤੇ ਕੱਲ੍ਹ ਆਪਣੀ ਸੁਆਸਾਂ ਰੂਪੀ ਪੂੰਜੀ ਨੂੰ ਪੂਰਾ ਕਰਦਿਆਂ ਕੁੱਲ ਮਾਲਕ ਦੇ ਚਰਨਾਂ ਵਿਚ ਸੱਚਖੰਡ ਜਾ ਬਿਰਾਜੇ ਸਨ। ਸਰੀਰਦਾਨੀ ਦੇ ਪਰਿਵਾਰ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਸਰੀਰਦਾਨੀ ਆਗਿਆ ਦੇਵੀ ਇੰਸਾਂ ਨੇ ਆਪਣੇ ਜਿਉਂਦੇ-ਜੀਅ ਦੇਹਾਂਤ ਉਪਰੰਤ ਮ੍ਰਿਤਕ ਸਰੀਰ ਦਾ ਅੰਤਿਮ ਸੰਸਕਾਰ ਕਰਨ ਦੀ ਬਜਾਏ ਮਾਨਵਤਾ ਤੇ ਸਮਾਜ ਭਲਾਈ ਦੀ ਨਿਹਸਵਾਰਥ ਸੇਵਾ ਤਹਿਤ ਉਨ੍ਹਾਂ ਦੇ ਮ੍ਰਿਤਕ ਸਰੀਰ ਨੂੰ ਡਾਕਟਰੀ ਖੋਜਾਂ ਲਈ ਦਾਨ ਕਰਨ ਦਾ ਫਾਰਮ ਭਰਿਆ ਹੋਇਆ ਸੀ ਤੇ ਉਨ੍ਹਾਂ ਦੀ ਇਸ ਅੰਤਿਮ ਇੱਛਾ ਨੂੰ ਪਰਿਵਾਰ ਨੇ ਪੂਰਾ ਕਰਦਿਆਂ ਮ੍ਰਿਤਕ ਸਰੀਰ ਡਾਕਟਰੀ ਖੋਜਾਂ ਲਈ ਦਾਨ ਕਰਵਾਇਆ ਗਿਆ।
ਇਹ ਵੀ ਪੜ੍ਹੋ: Earthquake: ਸਵੇਰੇ-ਸਵੇਰੇ ਸ਼ਕਤੀਸ਼ਾਲੀ ਭੂਚਾਲ ਨਾਲ ਕੰਬਿਆ ਇਹ ਦੇਸ਼, ਲੋਕਾਂ ’ਚ ਦਹਿਸ਼ਤ
ਸਰੀਰਦਾਨੀ ਆਗਿਆ ਦੇਵੀ ਇੰਸਾਂ ਬਲਾਕ ਅਤੇ ਸ਼ਹਿਰ ਅਬੋਹਰ ਦੇ 37ਵੇਂ ਸਰੀਰਦਾਨੀ ਬਣ ਗਏ ਹਨ। ਜਦੋਂਕਿ ਬਲਾਕ ਅਬੋਹਰ ਦਾ ਸਾਲ 2026 ਦਾ ਇਹ ਪਹਿਲਾ ਸਰੀਰਦਾਨ ਹੈ। ਮ੍ਰਿਤਕ ਸਰੀਰ ਨੂੰ ਡਾਕਟਰੀ ਖੋਜਾਂ ਲਈ ਦਾਨ ਕਰਨ ਤੋਂ ਪਹਿਲਾਂ ਪਰਿਵਾਰ ਵੱਲੋਂ ਸਾਰੀ ਕਾਨੂੰਨੀ ਕਾਰਵਾਈ ਪੁੂਰੀ ਕਰਕੇ ਸਰੀਰਦਾਨੀ ਆਗਿਆ ਦੇਵੀ ਇੰਸਾਂ ਦੀ ਮ੍ਰਿਤਕ ਦੇਹ ਨੂੰ ਇਕ ਫੁੱਲਾਂ ਨਾਲ ਸਜਾਈ ਗੱਡੀ ’ਚ ਰੱਖਿਆ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ਘਰ ਤੋਂ ਸੁਰੂ ਹੋ ਕੇ ਸ਼ਹਿਰ ਦੀਆਂ ਗਲੀਆਂ ਵਿੱਚੋਂ ਦੀ ਹੁੰਦੀ ਹੋਈ ਅਬੋਹਰ-ਹਨੂੰਮਾਨਗੜ੍ਹ ਰੋਡ ’ਤੇ ਆ ਕੇ ਸਮਾਪਿਤ ਹੋਈ। ਜਿੱਥੋਂ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਨੇ ਪੰਜਾਬ ਦੇ ਸੱਚੇ ਨਮਰ ਸੇਵਾਦਾਰਾਂ,ਬਲਾਕ ਜਿੰਮੇਵਾਰਾਂ ਦੇ ਸਹਿਯੋਗ ਨਾਲ ਬੇਨਤੀ ਦਾ ਸ਼ਬਦ ਬੋਲ ਕੇ ਮ੍ਰਿਤਕ ਸਰੀਰ ਨੂੰ ਡਾਕਟਰੀ ਖੋਜਾਂ ਲਈ ਰਵਾਨਾ ਕੀਤਾ ਗਿਆ।
ਅੰਤਿਮ ਯਾਤਰਾ ਵਿਚ ਸ਼ਾਮਲ ਪਰਿਵਾਰਕ ਮੈਂਬਰ, ਸਹਿਰ ਨਿਵਾਸੀ, ਰਿਸ਼ਤੇਦਾਰ ਸਾਕ-ਸਬੰਧੀ, ਜਿੰਮੇਵਾਰ ਸੇਵਾਦਾਰ ਤੇ ਸਮੂਹ ਸਾਧ-ਸੰਗਤ ਨੇ ਸਰੀਰਦਾਨੀ ਆਗਿਆ ਦੇਵੀ ਇੰਸਾਂ ਅਮਰ ਰਹੇ-ਅਮਰ ਰਹੇ ਤੇ ਜਬ ਤੱਕ ਸੂਰਜ ਚਾਂਦ ਰਹੇਗਾ, ਸਰੀਰਦਾਨੀ ਆਗਿਆ ਦੇਵੀ ਇੰਸਾਂ ਤੇਰਾ ਨਾਮ ਰਹੇਗਾ ਦੇ ਨਾਅਰਿਆਂ ਨੇ ਅਕਾਸ਼ ਗੁੂੰਜਣ ਲਾ ਦਿੱਤਾ। ਇਸ ਮੌਕੇ ਪਰਿਵਾਰਕ ਮੈਂਬਰ ਸਤੀਸ ਕੁਮਾਰੀ, ਹੋਰ ਰਿਸ਼ਤੇਦਾਰ ਸਾਕ ਸਬੰਧੀ, ਪੰਜਾਬ ਦੇ ਸੱਚੇ ਨਮਰ ਸੇਵਾਦਾਰਾਂ ’ਚ ਜੇਈ ਕ੍ਰਿਸ਼ਨ ਲਾਲ ਇੰਸਾਂ, ਗੁਰਚਰਨ ਸਿੰਘ ਇੰਸਾਂ ਰਿਟਾ: ਡੀਈਓ ਤੋਂ ਇਲਾਵਾ ਐਡਵੋਕੇਟ ਵਿਵੇਕ ਇੰਸਾਂ, ਤਿਰਲੋਚਨ ਇੰਸਾਂ, ਦਰਸ਼ਨ ਸਿੰਘ ਇੰਸਾਂ, ਸਹਿਰ ਨਿਵਾਸੀ, ਸਮੂਹ ਰਿਸ਼ਤੇਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਮੈਂਬਰ, ਐਮਐਸਜੀ ਆਈਟੀ ਵਿੰਗ ਦੇ ਸੇਵਾਦਾਰ, ਸੱਚੀ ਪ੍ਰੇਮੀ ਸੰਮਤੀ ਦੇ ਸੇਵਾਦਾਰ, ਸਹਿਰ ਦੇ ਵੱਖ-ਵੱਖ ਜੋਨਾਂ ਤੋਂ ਪ੍ਰੇਮੀ ਸੇਵਕ ਤੇ ਹੋਰ ਵੀ ਸਾਧ-ਸੰਗਤ ਨੇ ਆਪਣੀ ਹਾਜ਼ਰੀ ਲਗਵਾਈ।












