DGP Punjab Orders: ਆਜ਼ਾਦੀ ਦਿਵਸ ਤੋਂ ਪਹਿਲਾਂ ਮੂਸਤੈਦ ਪੰਜਾਬ ਪੁਲਿਸ, ਡੀਜੀਪੀ ਨੇ ਮੀਟਿੰਗ ਕਰਦੇ ਚਾੜੇ ਆਦੇਸ਼

BKI Terrorists Arrested
DGP Punjab

DGP Punjab Orders: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ ਆਉਣ ਵਾਲੇ ਤਿਊਹਾਰਾਂ ਅਤੇ ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਮੂਸਤੈਦ ਹੋ ਗਈ ਹੈ। ਪੰਜਾਬ ਦੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਸਾਰੇ ਰੇਂਜ ਆਈਜੀਪੀ/ਡੀਆਈਜੀ, ਪੁਲਿਸ ਕਮਿਸ਼ਨਰ (ਸੀਪੀ) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨਾਲ ਮੀਟਿੰਗ ਕਰਦੇ ਹੋਏ ਸਖ਼ਤ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ: Patiala Tree Risk: ਸ਼ਾਹੀ ਸ਼ਹਿਰ ਪਟਿਆਲਾ ’ਚ ਖੜ੍ਹੇ ਸੁੱਕੇ ਰੁੱਖ ਮਾਰ ਰਹੇ ਨੇ ਹਾਦਸਿਆਂ ਨੂੰ ਅਵਾਜ਼ਾਂ

ਡੀਜੀਪੀ ਨੇ ਆਉਣ ਵਾਲੇ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ ਰਾਜ ਪੱਧਰੀ ਤਿਆਰੀਆਂ ਦੀ ਵੀ ਸਮੀਖਿਆ ਕੀਤੀ ਹੈ ਅਤੇ ਸਾਰੀਆਂ ਫੀਲਡ ਯੂਨਿਟਾਂ ਨੂੰ ਹਾਈ ਅਲਰਟ ’ਤੇ ਰਹਿਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਹੈ ਅਤੇ ਆਉਣ ਵਾਲੇ ਆਜ਼ਾਦੀ ਦਿਵਸ ਦੇ ਜਸ਼ਨਾਂ ਤੋਂ ਪਹਿਲਾਂ ਸਾਰੀਆਂ ਮਹੱਤਵਪੂਰਨ ਥਾਵਾਂ ’ਤੇ ਪੁਲਿਸ ਦੀ ਮੌਜੂਦਗੀ ਨੂੰ ਯਕੀਨੀ ਬਣਾ ਕੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ, ਪੁਲਿਸ ਡੌਮੀਨੇਸ਼ਨ ਆਪ੍ਰੇਸ਼ਨਾਂ ਵਿੱਚ ਤੇਜ਼ੀ ਲਿਆਉਣ ਅਤੇ ਹੋਰ ਰੋਕਥਾਮ ਅਤੇ ਜਾਸੂਸੀ ਉਪਾਅ ਕਰਨ ਲਈ ਢੁਕਵੇਂ ਨਿਰਦੇਸ਼ ਦਿੱਤੇ ਗਏ ਹਨ। DGP Punjab Orders