Republic Day Security: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਆਗਾਮੀ ਗਣਤੰਤਰ ਦਿਵਸ ਦੇ ਮੱਦੇਨਜ਼ਰ ਫਰੀਦਕੋਟ ਪੁਲਿਸ ਵੱਲੋਂ ਐਸਐਸਪੀ ਡਾ. ਪ੍ਰਗਿਆ ਜੈਨ ਜੀ ਦੀ ਅਗਵਾਈ ਹੇਠ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸੇ ਤਹਿਤ ਅੱਜ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਅੰਦਰ ਸੁਰੱਖਿਆ ਦੀ ਭਾਵਨਾ ਨੂੰ ਪੈਦਾ ਕਰਨ ਲਈ ਐਸਐਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਸੁਰੱਖਿਆ ਬਲਾ ਦੇ ਨਾਲ ਫਰੀਦਕੋਟ ਸ਼ਹਿਰ ਦੇ ਵੱਖ-ਵੱਖ ਇਲਾਕਿਆ ਅੰਦਰ ਫਲੈਗ ਮਾਰਚ ਕੀਤਾ ਗਿਆ।
ਇਸ ਫਲੈਗ ਮਾਰਚ ਵਿੱਚ ਉਨ੍ਹਾਂ ਨਾਲ ਗਜਟਿਡ ਪੁਲਿਸ ਅਧਿਕਾਰੀਆਂ ਸਮੇਤ ਏਆਰਪੀ ਟੀਮਾਂ, ਟ੍ਰੈਫਿਕ ਕਰਮਚਾਰੀਆਂ, ਪੀਸੀਆਰ ਟੀਮਾਂ ਅਤੇ 250 ਦੇ ਕਰੀਬ ਪੁਲਿਸ ਕਰਮਚਾਰੀਆਂ ਵੀ ਸ਼ਾਮਲ ਹੋਏ। ਇਸ ਫਲੈਗ ਮਾਰਚ ਦੀ ਸ਼ੁਰੂਆਤ ਫਰੀਦਕੋਟ ਦੇ ਕਿਲ੍ਹਾ ਮੁਬਾਰਕ ਚੌਕ ’ਚੋਂ ਹੋਈ ਅਤੇ ਇਹ ਫਲੈਗ ਮਾਰਚ, ਹੁੱਕੀ ਚੌਂਕ, ਜੁਬਲੀ ਚੌਂਕ ਅਤੇ ਭਾਈ ਘਨੱਈਆ ਚੌਂਕ ਹੁੰਦਾ ਹੋਇਆ ਸ਼ਹਿਰ ਦੇ ਹੋਰ ਇਲਾਕਿਆ ਵਿੱਚੋਂ ਦੀ ਲੰਘਿਆ।
ਇਹ ਵੀ ਪੜ੍ਹੋ: Railway Track Blast Punjab: ਡੀਆਈਜੀ ਨਾਨਕ ਸਿੰਘ ਨੇ ਰੇਲਵੇ ਟਰੈਕ ’ਤੇ ਹੋਏ ਧਮਾਕੇ ਦੀ ਘਟਨਾ ਦਾ ਲਿਆ ਜਾਇਜ਼ਾ
ਇਸ ਦੌਰਾਨ ਐਸਐਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਗਣਤੰਤਰ ਦਿਵਸ ਦੇ ਮੱਦੇਨਜ਼ਰ ਫਰੀਦਕੋਟ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਦੇਖਦੇ ਹੋਏ 500 ਦੇ ਕਰੀਬ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਫਰੀਦਕੋਟ ਪੁਲਿਸ ਵੱਲੋਂ ਸਖ਼ਤ ਨਾਕਾਬੰਦੀਆਂ, ਗਸ਼ਤਾਂ ਅਤੇ ਸੀ.ਸੀ.ਟੀ.ਵੀ ਕੈਮਰਿਆ ਅਤੇ ਡਰੋਨ ਕੈਮਰਿਆਂ ਰਾਹੀ ਸ਼ੱਕ ਗਤੀਵਿਧੀਆਂ ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। Republic Day Security
ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਇੱਥੇ ਆਉਣ ਵਾਲੀ ਪਬਲਿਕ ਨੂੰ ਟ੍ਰੈਫਿਕ ਸਬੰਧੀ ਕੋਈ ਸਮੱਸਿਆਂ ਨਾ ਆਉਣ ਸਬੰਧੀ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਪਬਲਿਕ ਨੂੰ ਟ੍ਰੈਫਿਕ ਸਬੰਧੀ ਕੋਈ ਵੀ ਦਿੱਕਤ ਪੇਸ਼ ਨਾ ਆਵੇ। ਇਸ ਦੇ ਨਾਲ ਹੀ ਉਹਨਾ ਵੱਲੋਂ ਪਬਲਿਕ ਨੂੰ ਅਪੀਲ ਕੀਤੀ ਗਈ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਲਾਵਾਰਿਸ ਵਸਤੂ ਜਾਂ ਸ਼ੱਕੀ ਵਿਅਕਤੀ ਦਿਖਾਈ ਦੇਵੇ ਤਾਂ ਉਹ ਇਸ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਇਸ ਮੌਕੇ ਉਹਨਾ ਨਾਲ ਜੋਗੇਸ਼ਵਰ ਸਿੰਘ ਗੋਰਾਇਆ ਐਸਪੀ (ਇੰਨਵੈਸਟੀਗੇਸ਼ਨ) ਫਰੀਦਕੋਟ, ਰਮਨਦੀਪ ਸਿੰਘ ਐਸ.ਪੀ(ਐਨ.ਡੀ.ਪੀ.ਐਸ) ਫਰੀਦਕੋਟ, ਸਮੇਤ ਜਿਲ੍ਹਾ ਦੇ ਗਜਟਿਡ ਰੈਂਕ ਦੇ ਪੁਲਿਸ ਅਧਿਕਾਰੀ ਅਤੇ ਥਾਣਿਆ ਦੇ ਮੁੱਖ ਅਫਸਰ ਥਾਣਾ ਵੀ ਮੌਜ਼ੂਦ ਸਨ।














