ਅਹਿਮਦਾਬਾਦ ਹਸਪਤਾਲ ਅੱਗ: ਮੋਦੀ ਵੱਲੋਂ ਮ੍ਰਿਤਕ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ

Hospital

ਅਹਿਮਦਾਬਾਦ ਹਸਪਤਾਲ ਅੱਗ: ਮੋਦੀ ਵੱਲੋਂ ਮ੍ਰਿਤਕ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ

ਅਹਿਮਦਾਬਾਦ (ਏਜੰਸੀ)। ਗੁਜਰਾਤ ਦੇ ਅਹਿਮਦਾਬਾਦ (Ahmedabad Hospital) ‘ਚ ਅੱਜ ਸਵੇਰੇ ਭਿਆਨਕ ਅੱਗ ਲੱਗਣ ਨਾਲ ਤਿੰਨ ਔਰਤਾਂ ਸਮੇਤ ਅੱਠ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ। ਉੱਪ ਮੁੱਖ ਮੰਤਰੀ ਸਹਿ ਸਿਹਤ ਮੰਤਰੀ ਨਿਤੀਸ਼ ਪਟੇਲ ਨੇ ਦੱਸਿਆ ਕਿ ਸ਼ਹਿਰ ਦੇ ਵਿਚਕਾਰ ਸਥਿੱਤ ਪਾਸ਼ ਨਵਰੰਗਪੁਰਾ ਇਲਾਕੇ ‘ਚਖ ਸਥਿੱਤ ਸ੍ਰੇਅ ਹਸਪਤਾਲ ਦੇ ਆਈਸੀਯੂ ਵਾਰਡ ‘ਚ ਤੜਕੇ ਲਗਭਗ ਤਿੰਨ ਵਜੇ ਅੱਗ ਲੱਗ ਗਈ। ਇਸ ਨੂੰ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਸਰਕਾਰ ਨੇ ਨਾਮਿਤ ਕੀਤਾ ਸੀ।

Hospital

ਅੱਗ ਪੰਜ ਮੰਜਲਾ ਹਸਪਤਾਲ ਦੇ ਸਭ ਤੋਂ ਉੱਪਰੀ ਮੰਜਲ ‘ਤੇ ਲੱਗੀ। ਇਸ ਘਟਨਾ ‘ਚ ਉੱਥੇ ਇਲਾਜ਼ ਲਈ ਭਰਤੀ ਅੱਠ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ। ਅੱਗ ਬੁਝਾਉਣ ਦਾ ਯਤਨ ਕਰਦੇ ਹੋਏ ਹਸਪਤਾਲ ਦਾ ਇੱਕ ਪੈਰਾ ਮੈਡੀਕਲ ਮੁਲਾਜ਼ਮ ਵੀ ਜਖ਼ਮੀ ਹੋ ਗਿਆ। ਮੁੱਖ ਮੰਤਰੀ ਵਿਜੈ ਰੂਪਾਣੀ ਨੇ ਅੱਗ ਲੱਗਣ ਕਾਰਨਾਂ ਤੇ ਪੂਰੀ ਘਟਨਾ ਦੀ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ। ਇਸ ਲਈ ਗਠਿਤ ਕਮੇਟੀ ‘ਚ ਦੋ ਸੀਨੀਅਰ ਆਈਏਐੱਸ ਅਧਿਕਾਰੀ ਵੀ ਸ਼ਾਮਲ ਹਨ।

ਜ਼ਖਮੀ ਹੋਏ ਲੋਕਾਂ ਨੂੰ 50,000 ਰੁਪਏ ਦਿੱਤੇ ਜਾਣਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਅਹਿਮਦਾਬਾਦ ਦੇ ਇੱਕ ਪ੍ਰਾਈਵੇਟ ਹਸਪਤਾਲ ਦੇ ਆਈ. ਸੀ. ਯੂ. ਵਾਰਡ ‘ਚ ਅੱਗ ਲੱਗਣ ਦੀ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰੀ ਰਾਹਤ ਫੰਡ ‘ਚੋਂ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2-2 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਅੱਗ ਲੱਗਣ ਦੀ ਘਟਨਾ ‘ਚ ਜ਼ਖਮੀ ਹੋਏ ਲੋਕਾਂ ਨੂੰ 50,000 ਰੁਪਏ ਦਿੱਤੇ ਜਾਣਗੇ

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਅਤੇ ਅਹਿਮਦਾਬਾਦ ਦੀ ਮੇਅਰ ਬਿਜਲ ਪਟੇਲ ਨਾਲ ਇਸ ਸਿਲਸਿਲੇ ‘ਚ ਗੱਲ ਕੀਤੀ ਤੇ ਹਾਲਾਤ ਦਾ ਜਾਇਜ਼ਾ ਲਿਆ। ਦੱਸ ਦੇਈਏ ਕਿ ਅਹਿਮਦਾਬਾਦ ‘ਚ ਨਵਰੰਗਪੁਰ ਇਲਾਕੇ ਦੇ ਪ੍ਰਾਈਵੇਟ ਹਸਪਤਾਲ ਦੇ ਆਈ. ਸੀ. ਯੂ. ਵਾਰਡ ‘ਚ ਤੜਕੇ ਅੱਗ ਲੱਗ ਗਈ, ਜਿਸ ‘ਚ 8 ਲੋਕਾਂ ਦੀ ਮੌਤ ਹੋ ਗਈ। ਇਸ ਹਸਪਤਾਲ ‘ਚ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਕੀਤਾ ਜਾ ਰਿਹਾ ਸੀ।

ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮੱਦਦ ਪਹੁੰਚਾਈ ਜਾ ਰਹੀ ਹੈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਅਹਿਮਦਾਬਾਦ ਦੇ ਹਸਪਤਾਲ ‘ਚ ਲੱਗੀ ਅੱਗ ਦੀ ਘਟਨਾ ਤੋਂ ਮਨ ਦੁਖੀ ਹੋ ਗਿਆ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ ਹੈ। ਜ਼ਖਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਰੂਪਾਨੀ ਤੇ ਮੇਅਰ ਪਟੇਲ ਨਾਲ ਗੱਲ ਕਰ ਕੇ ਉਨ੍ਹਾਂ ਨੇ ਮੌਜ਼ੂਦਾ ਸਥਿਤੀ ਦੀ ਜਾਣਕਾਰੀ ਲਈ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮੱਦਦ ਪਹੁੰਚਾਈ ਜਾ ਰਹੀ ਹੈ। ਸਥਾਨਕ ਅਧਿਕਾਰੀਆਂ ਮੁਤਾਬਕ ਹਸਪਤਾਲ ‘ਚ ਕੋਵਿਡ-19 ਦੇ ਕਰੀਬ 40 ਹੋਰ ਮਰੀਜ਼ਾਂ ਨੂੰ ਬਚਾ ਲਿਆ ਗਿਆ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਇਕ ਹੋਰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here