ਸਾਡੇ ਨਾਲ ਸ਼ਾਮਲ

Follow us

10.7 C
Chandigarh
Tuesday, January 20, 2026
More
    Home Breaking News Ahmedabad Pla...

    Ahmedabad Plane Crash News: ਵੱਡੀ ਖਬਰ, ਅਹਿਮਦਾਬਾਦ ’ਚ ਹਾਦਸਾ, 242 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਜਹਾਜ਼ ਹਾਦਸਾਗ੍ਰਸਤ

    Ahmedabad Plane Crash News
    Ahmedabad Plane Crash News: ਅਹਿਮਦਾਬਾਦ ’ਚ ਵੱਡਾ ਹਾਦਸਾ, 242 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਜਹਾਜ਼ ਹਾਦਸਾਗ੍ਰਸਤ

    Ahmedabad Plane Crash News: ਅਹਿਮਦਾਬਾਦ (ਏਜੰਸੀ)। ਗੁਜਰਾਤ ਦੇ ਅਹਿਮਦਾਬਾਦ ’ਚ ਇੱਕ ਵੱਡਾ ਜਹਾਜ਼ ਹਾਦਸਾ ਵਾਪਰਿਆ ਹੈ। ਇਹ ਹਾਦਸਾ ਅਹਿਮਦਾਬਾਦ ਦੇ ਮੇਘਾਨੀ ਇਲਾਕੇ ’ਚ ਹੋਇਆ। ਮੀਡੀਆ ਰਿਪੋਰਟਾਂ ਅਨੁਸਾਰ, ਜਿਸ ਜਹਾਜ਼ ਦਾ ਹਾਦਸਾ ਹੋਇਆ ਉਹ ਏਅਰ ਇੰਡੀਆ ਦਾ ਹੈ ਤੇ ਇਸ ’ਚ 242 ਯਾਤਰੀ ਸਵਾਰ ਸਨ। ਹਾਦਸੇ ਤੋਂ ਬਾਅਦ ਅਸਮਾਨ ’ਚ ਧੂੰਏਂ ਦਾ ਵੱਡਾ ਬੱਦਲ ਦਿਖਾਈ ਦੇ ਰਿਹਾ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਅਹਿਮਦਾਬਾਦ ਹਵਾਈ ਅੱਡੇ ਤੋਂ ਉਡਾਣ ਭਰਦੇ ਹੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।

    ਇਹ ਖਬਰ ਵੀ ਪੜ੍ਹੋ : Sidhu Moosewala Documentary Court Case: ਮੂਸੇਵਾਲਾ ਦੀ ਡਾਕਿਊਮੈਂਟਰੀ ਮਾਮਲੇ ’ਚ ਹੋਈ ਸੁਣਵਾਈ, ਪੜ੍ਹੋ ਕੀ ਕਿਹਾ ਅ..

    ਮੀਡੀਆ ਰਿਪੋਰਟਾਂ ਅਨੁਸਾਰ, ਅਹਿਮਦਾਬਾਦ ਤੋਂ ਲੰਡਨ ਜਾ ਰਹੀ ਫਲਾਈਟ ਨੰਬਰ 19171 ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਜਹਾਜ਼ ਇੱਕ ਰਿਹਾਇਸ਼ੀ ਇਲਾਕੇ ’ਚ ਹਾਦਸਾਗ੍ਰਸਤ ਹੋ ਗਿਆ ਹੈ। ਅਜਿਹੀ ਸਥਿਤੀ ’ਚ, ਵੱਡਾ ਨੁਕਸਾਨ ਹੋਣ ਦੀ ਸੰਭਾਵਨਾ ਹੈ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਵੀ ਅਹਿਮਦਾਬਾਦ ਲਈ ਰਵਾਨਾ ਹੋ ਗਏ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਗੁਜਰਾਤ ਦੇ ਮੁੱਖ ਮੰਤਰੀ ਤੇ ਅਹਿਮਦਾਬਾਦ ਕਮਿਸ਼ਨਰ ਨਾਲ ਫ਼ੋਨ ’ਤੇ ਗੱਲ ਕੀਤੀ ਹੈ ਤੇ ਉਨ੍ਹਾਂ ਤੋਂ ਸਥਿਤੀ ਬਾਰੇ ਜਾਣਕਾਰੀ ਲਈ ਹੈ। Ahmedabad Plane Crash News