ਸਾਡੇ ਨਾਲ ਸ਼ਾਮਲ

Follow us

13.4 C
Chandigarh
Sunday, February 1, 2026
More
    Home Breaking News ਵਿਜੀਲੈਂਸ ਵੱਲੋ...

    ਵਿਜੀਲੈਂਸ ਵੱਲੋਂ ਇੱਕ ਕਰੋੜ ਦੀ ਰਿਸ਼ਵਤ ਲੈਣ ਦੇ ਕੇਸ ’ਚ ਏਆਈਜੀ ਅਸੀਸ ਕਪੂਰ ਗ੍ਰ੍ਰਿਫ਼ਤਾਰ

    AIG Ashish Kapoor arrested

    ਏਆਈਜੀ ਨੇ ਗ੍ਰਿਫ਼ਤਾਰ ਮੁਲਜ਼ਮ ਨੂੰ ਜਮਾਨਤ ’ਤੇ ਬਰੀ ਕਰਵਾਉਣ ਲਈ ਲਏ ਸਨ ਇੱਕ ਕਰੋੜ (AIG Ashish Kapoor Arrested )

    • ਇੱਕ ਡੀਐਸਪੀ ਅਤੇ ਏਐਸਆਈ ਖ਼ਿਲਾਫ ਵੀ ਸਹਿ-ਮੁਲਜ਼ਮਾਂ ਵਜੋਂ ਕੇਸ ਦਰਜ

    (ਅਸ਼ਵਨੀ ਚਾਵਲਾ) ਚੰਡੀਗੜ੍ਹ। ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ (ਏ.ਆਈ.ਜੀ.) ਅਸੀਸ ਕਪੂਰ (AIG Ashish Kapoor Arrested), ਪੀ.ਪੀ.ਐਸ., ਜੋ ਕਿ ਹੁਣ ਕਮਾਂਡੈਂਟ, ਚੌਥੀ ਆਈ.ਆਰ.ਬੀ, ਪਠਾਨਕੋਟ ਦੇ ਅਹੁਦੇ ‘ਤੇ ਤਾਇਨਾਤ ਹੈ, ਨੂੰ ਵੱਖ-ਵੱਖ ਚੈੱਕਾਂ ਰਾਹੀਂ ਇੱਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮੁਕੱਦਮੇ ਵਿੱਚ ਡੀਐਸਪੀ ਇੰਟੈਲੀਜੈਂਸ ਪਵਨ ਕੁਮਾਰ ਅਤੇ ਏਐਸਆਈ ਹਰਜਿੰਦਰ ਸਿੰਘ ਨੂੰ ਵੀ ਮੁਲਜਮ ਵਜੋਂ ਨਾਮਜ਼ਦ ਕੀਤਾ ਗਿਆ ਹੈ।

    ਇਹ ਵੀ ਪੜ੍ਹੋ : ਕੌਣ ਹਨ ਨਰਿੰਦਰ ਕੌਰ ਭਰਾਜ, ਜਾਣੋ…

    • ਇੱਕ ਡੀਐਸਪੀ ਅਤੇ ਏਐਸਆਈ ਖ਼ਿਲਾਫ ਵੀ ਸਹਿ-ਮੁਲਜ਼ਮਾਂ ਵਜੋਂ ਕੇਸ ਦਰਜ

    ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਨੇ ਉਪਰੋਕਤ ਤਿੰਨੇ ਮੁਲਜਮਾਂ ਖ਼ਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

    ਵਧੇਰੇ ਜਾਣਕਾਰੀ ਦਿੰਦੇ ਹੋਏ ਉਨਾਂ ਦੱਸਿਆ ਕਿ ਸਾਲ 2016 ਵਿੱਚ ਕੇਂਦਰੀ ਜੇਲ, ਅੰਮ੍ਰਿਤਸਰ ਵਿਖੇ ਬਤੌਰ ਸੁਪਰਡੈਂਟ ਜੇਲ ਤਾਇਨਾਤੀ ਦੌਰਾਨ ਆਸ਼ੀਸ਼ ਕਪੂਰ ਦੀ ਜਾਣ-ਪਛਾਣ ਸੈਕਟਰ 30, ਕੁਰੂਕਸੇਤਰ, ਹਰਿਆਣਾ ਦੀ ਪੂਨਮ ਰਾਜਨ ਨਾਮਕ ਔਰਤ ਨਾਲ ਹੋ ਗਈ ਸੀ, ਜੋ ਕਿ ਕਿਸੇ ਕੇਸ ਵਿੱਚ ਜੇਲ ਵਿੱਚ ਜੁਡੀਸ਼ੀਅਲ ਰਿਮਾਂਡ ਅਧੀਨ ਸੀ। ਜਦੋਂ ਪੂਨਮ ਰਾਜਨ ਆਪਣੀ ਮਾਂ ਪ੍ਰੇਮ ਲਤਾ, ਭਰਾ ਕੁਲਦੀਪ ਸਿੰਘ ਅਤੇ ਭਰਜਾਈ ਪ੍ਰੀਤੀ ਸਮੇਤ ਥਾਣਾ ਜੀਰਕਪੁਰ ਵਿਖੇ ਆਈ.ਪੀ.ਸੀ ਦੀ ਧਾਰਾ 420/120-ਬੀ ਤਹਿਤ ਦਰਜ ਐਫ.ਆਈ.ਆਰ ਨੰਬਰ 151/2018 ਵਿਚ ਪੁਲਿਸ ਰਿਮਾਂਡ ‘ਤੇ ਸੀ ਤਾਂ ਉਦੋਂ ਆਸ਼ੀਸ਼ ਕਪੂਰ ਥਾਣਾ ਜੀਰਕਪੁਰ ਵਿਖੇ ਗਿਆ ਅਤੇ ਧੋਖੇ ਨਾਲ ਪੂਨਮ ਰਾਜਨ ਦੀ ਮਾਂ ਪ੍ਰੇਮ ਲਤਾ ਨੂੰ ਜਮਾਨਤ ਦਿਵਾਉਣ ਅਤੇ ਅਦਾਲਤ ਤੋਂ ਬਰੀ ਕਰਾਉਣ ਵਿਚ ਮੱਦਦ ਕਰਨ ਲਈ ਰਾਜੀ ਕਰ ਲਿਆ।

    ਉਨਾਂ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਅਸ਼ੀਸ਼ ਕਪੂਰ ਨੇ ਥਾਣਾ ਜੀਰਕਪੁਰ ਦੇ ਤੱਤਕਾਲੀ ਐਸਐਚਓ ਪਵਨ ਕੁਮਾਰ, ਅਤੇ ਏਐਸਆਈ ਹਰਜਿੰਦਰ ਸਿੰਘ (ਨੰਬਰ 459/ਐਸਜੀਆਰ) ਦੀ ਮਿਲੀਭੁਗਤ ਨਾਲ ਪੂਨਮ ਰਾਜਨ ਦੀ ਭਰਜਾਈ ਪ੍ਰੀਤੀ ਨੂੰ ਬੇਕਸੂਰ ਕਰਾਰ ਦੇ ਦਿੱਤਾ।

    ਇਸ ਮੱਦਦ ਦੇ ਬਦਲੇ ਵਿੱਚ ਆਸੀਸ ਕਪੂਰ ਨੇ ਉਕਤ ਪ੍ਰੇਮ ਲਤਾ ਤੋਂ 1 ਕਰੋੜ ਰੁਪਏ ਦੀ ਰਕਮ ਦੇ ਵੱਖ-ਵੱਖ ਚੈੱਕਾਂ ‘ਤੇ ਦਸਤਖਤ ਕਰਵਾ ਲਏ ਜੋ ਆਪਣੇ ਜਾਣਕਾਰਾਂ ਦੇ ਨਾਂਅ ‘ਤੇ ਜਮ੍ਹਾਂ ਕਰਵਾ ਕੇ ਏ.ਐੱਸ.ਆਈ. ਹਰਜਿੰਦਰ ਸਿੰਘ ਰਾਹੀਂ ਰੁਪਏ ਪ੍ਰਾਪਤ ਕਰ ਲਏ। ਬੁਲਾਰੇ ਨੇ ਦੱਸਿਆ ਕਿ ਅਜਿਹਾ ਕਰਕੇ ਉਪਰੋਕਤ ਮੁਲਜ਼ਮਾਂ ਅਸ਼ੀਸ਼ ਕਪੂਰ, ਪਵਨ ਕੁਮਾਰ ਅਤੇ ਹਰਜਿੰਦਰ ਸਿੰਘ ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਅਤੇ ਆਈ.ਪੀ.ਸੀ. ਦੀ ਧਾਰਾ 420, 120-ਬੀ ਤਹਿਤ ਜੁਰਮ ਕਰਨ ਉਤੇ ਮੌਜੂਦਾ ਕੇਸ ਦਰਜ ਕੀਤਾ ਗਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here