ਦਿੱਲੀ ’ਚ ਹਵਾ ਦੀ ਗੁਣਵੱਤਾ ਬੇਹੱਦ ਖਰਾਬ, ਸਾਹ ਲੈਣਾ ਹੋ ਰਿਹਾ ਹੈ ਔਖਾ

GRAP

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੀ ਹਵਾ ਦਿਨੋ-ਦਿਨ ਖਰਾਬ ਹੁੰਦੀ ਜਾ ਰਹੀ ਹੈ। 28 ਅਕਤੂਬਰ ਨੂੰ ਦੇਸ਼ ਦੀ ਰਾਜਧਾਨੀ ਦਾ ਔਸਤ ਹਵਾ ਗੁਣਵੱਤਾ ਸੂਚਕ ਅੰਕ (AQI) 345 ਦਰਜ ਕੀਤਾ ਗਿਆ, ਜੋ ਕਿ ਬਹੁਤ ਹੀ ਖਰਾਬ ਮੰਨਿਆ ਜਾਂਦਾ ਹੈ। ਦੀਵਾਲੀ ’ਤੇ ਚੱਲੇ ਬੰਬ ਪਟਾਕਿਆਂ ਦੇ ਧੂੰਏਂ  ਕਾਰਨ ਵੀ ਕੁਝ ਜ਼ਿਆਦਾ ਪ੍ਰਦਰੂਸ਼ਨ ਫੈਲਿਆ ਹੈ ਜਿਸ ਕਾਰਨ ਹਵਾ ਦੀ ਗੁਣਵੱਤਾ ਹੋਰ ਖਰਾਬ ਹੋ ਗਈ ਹੈ। ਪ੍ਰਦੂਸ਼ਣ ਇੰਨਾ ਫੈਲ ਗਿਆ ਹੈ ਕਿ ਬਿਮਾਰ ਲੋਕਾਂ ਨੂੰ ਤਾਂ ਸਾਹ ਲੈਣਾ ਔਖਾ ਹੋ ਗਿਆ ਹੈ। (Delhi Pollution)

ਇਹ ਵੀ ਪੜ੍ਹੋ : ਗੈਂਗਸਟਰ ਬਾਬਾ ਅਤੇ ਜੱਸੀ ਗੈਂਗ ਦਾ ਮੈਂਬਰ 5 ਪਿਸਟਲਾਂ ਅਤੇ ਹਾਂਡਾ ਸਿਟੀ ਕਾਰ ਸਮੇਤ ਗ੍ਰਿਫਤਾਰ

ਇਸ ਦੇ ਨਾਲ ਹੀ ਦਿੱਲੀ ਦੇ ਆਨੰਦ ਵਿਹਾਰ ਵਿੱਚ AQI 440 ਤੱਕ ਪਹੁੰਚ ਗਿਆ ਹੈ, ਜੋ ਕਿ ਗੰਭੀਰ ਸ਼੍ਰੇਣੀ ਵਿੱਚ ਆਉਂਦਾ ਹੈ। ਪ੍ਰਦੂਸ਼ਣ ਦਾ ਇਹ ਪੱਧਰ ਸਿਹਤ ਲੋਕਾਂ ਦੀ ਸਿਹਤ ਨੂੰ ਵੀ ਪ੍ਰਭਾਵਿਤ ਕਰਦਾ ਹੈ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਮੁਤਾਬਕ 28 ਅਕਤੂਬਰ ਨੂੰ ਰਾਜਧਾਨੀ ਦੇ ਕਈ ਇਲਾਕਿਆਂ ਦਾ ਹਵਾ ਗੁਣਵੱਤਾ ਸੂਚਕ ਅੰਕ 300 ਤੋਂ ਉਪਰ ਦਰਜ ਕੀਤਾ ਗਿਆ ਸੀ, ਜੋ ਕਿ ਬਹੁਤ ਖ਼ਰਾਬ ਹੈ।

Delhi Pollution

ਦੀਵਾਲੀ ਤੋਂ ਬਾਅਦ AQI ‘ਚ ਲਗਾਤਾਰ ਗਿਰਾਵਟ ਤੋਂ ਬਾਅਦ ਅੱਜ ਇੱਕ ਵਾਰ ਫਿਰ ਹਵਾ ਗੁਣਵਤਾ ਸੂਚਕ ਅੰਕ ’ਚ ਭਾਰੀ ਵਾਧਾ ਹੋਇਹਾ ਹੈ। ਮੌਸਮ ਵਿਭਾਗ ਅਨੁਸਾਰ ਦਿੱਲੀ ’ਚ ਹਵਾ ਦੀ ਗੁਣਵੱਤਾ ਖਰਾਬ ਹੋਣ ਦਾ ਮੁਖ ਕਾਰਨ ਤਾਪਮਾਨ ਤੇ ਹਵਾ ਦੀ ਗਤੀ ’ਚ ਕਮੀ ਨੂੰ ਦੱਸਿਆ ਜਾ ਰਿਹਾ ਹੈ। ਜੋ ਪ੍ਰਦੂਸ਼ਕਾਂ ਦੇ ਜਮਾਂ ਹੋਣ ਦੇ ਅਨੁਕੂਲ ਮੰਨੀ ਜਾਂਦੀ ਹੈ।

ਦਿੱਲੀ-ਐਨਸੀਆਰ ਵਿੱਚ ਹਵਾ ਦੀ ਗੁਣਵੱਤਾ ਵਿਗੜ ਰਹੀ ਹੈ ਅਤੇ ਇਹ ‘ਬਹੁਤ ਖਰਾਬ ਤੋਂ ਗੰਭੀਰ’ ਸ਼੍ਰੇਣੀ ਵਿੱਚ ਪਹੁੰਚ ਗਈ ਹੈ। ਵਧ ਰਹੇ ਹਵਾ ਪ੍ਰਦੂਸ਼ਣ ਕਾਰਨ ਸਾਹ ਲੈਣਾ ਔਖਾ ਹੋ ਰਿਹਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ ਦਿੱਲੀ ਦੇ ITO ਵਿੱਚ ਏਅਰ ਕੁਆਲਿਟੀ ਇੰਡੈਕਸ (AQI) ਨੂੰ ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ