AISF ਵੱਲੋਂ ਜੇ ਐੱਨ ਯੂ ਦੇ ਹੱਕ ਅਤੇ ਗੁੰਡਾਗਰਦੀ ਦੇ ਖਿਲਾਫ ਰੋਸ ਪ੍ਰਦਰਸ਼ਨ

AISF

AISF ਵੱਲੋਂ ਜੇ ਐੱਨ ਯੂ ਦੇ ਹੱਕ ਅਤੇ ਗੁੰਡਾਗਰਦੀ ਦੇ ਖਿਲਾਫ ਰੋਸ ਪ੍ਰਦਰਸ਼ਨ

ਮੰਡੀ ਲਾਧੂਕਾ /ਜਲਾਲਾਬਾਦ (ਰਜਨੀਸ਼ ਰਵੀ ) ਬੀਤੇ ਦਿਨੀਂ ਜਵਾਹਰ ਲਾਲ ਨਹਿਰੂ ਵਿਸ਼ਵ ਵਿਦਿਆਲਿਆ ਨਵੀਂ ਦਿੱਲੀ ਵਿੱਚ ਬਾਹਰੋਂ ਅੰਦਰ ਵੜ ਕੇ ਕੀਤੀ ਗਈ ਗੁੰਡਾਗਰਦੀ ਅਤੇ ਯੂਨੀਅਨ ਦੀ ਪ੍ਰਧਾਨ ਆਇਸ਼ਾ ਘੋਸ਼ ਅਤੇ ਹੋਰ ਵਿਦਿਆਰਥੀਆਂ ਤੇ ਕੀਤੇ ਗਏ ਜਾਨਲੇਵਾ ਹਮਲੇ ਖਿਲਾਫ ਅਤੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀਆਂ ਦੇ ਸਮਰਥਨ ਵਿੱਚ ਅੱਜ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵੱਲੋਂ ਮੰਡੀ ਲਾਧੂਕਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਏਆਈਐਸਐਫ ਦੇ ਜ਼ਿਲ੍ਹਾ ਪ੍ਰਧਾਨ ਰਮਨ ਧਰਮੂਵਾਲਾ, ਜ਼ਿਲ੍ਹਾ ਸਕੱਤਰ ਸਟਾਲਿਨ ਲਮੋਚੜ ਅਤੇ ਸੀਨੀਅਰ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਲੱਖੇਕੜਾਈਆ ਨੇ ਕੀਤੀ।

ਏਆਈਐਸਐਫ ਦੇ ਕਾਰਕੁਨਾਂ ਨੇ ਜਿੱਥੇ ਕੇਂਦਰ ਸਰਕਾਰ ਅਤੇ ਗੁੰਡਾਗਰਦੀ ਕਰਨ ਵਾਲਿਆਂ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਉੱਥੇ ਵਿਦਿਆਰਥੀ ਏਕਤਾ ਜ਼ਿੰਦਾਬਾਦ, ਸਿੱਖਿਆ ਸੰਸਥਾਵਾਂ ਤੇ ਹੋ ਰਹੇ ਲਗਾਤਾਰ ਲੜੀਵਾਰ ਹਮਲਿਆਂ ਅਤੇ ਪੁਲਸ ਦੀ ਨਾਜਾਇਜ਼ ਦਖ਼ਲਅੰਦਾਜ਼ੀ ਖ਼ਿਲਾਫ਼ ਵੀ ਆਵਾਜ਼ ਬੁਲੰਦ ਕੀਤੀ ਗਈ ।

ਵਿਦਿਆਰਥੀਆਂ ਦੇ ਹੱਥਾਂ ਵਿੱਚ ਪਲੇਅ ਕਾਰਡ ਬੈਨਰ ਅਤੇ ਝੰਡੇ ਫੜੇ ਹੋਏ ਸਨ ।ਇਸ ਮੌਕੇ ਵੱਡੀ ਗਿਣਤੀ ਚ ਵਿਦਿਆਰਥੀ ਮੌਜੂਦ ਸਨ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਰਮਨ ਧਰਮੂਵਾਲਾ ਅਤੇ ਸਕੱਤਰ ਸਟਾਲਨਜੀਤ ਲਮੋਚੜ ਕਲਾਂ ਨੇ ਕਿਹਾ ਕਿ ਦੇਸ਼ ਅੰਦਰ ਫ਼ਿਰਕੂ ਤਾਕਤਾਂ ਵੱਲੋਂ ਦੇਸ਼ ਦੇ ਵਿੱਦਿਅਕ ਅਦਾਰਿਆਂ ਨੂੰ ਜਾਣ ਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ,ਕਿਉਂਕਿ ਦੇਸ਼ ਚ ਡਰ ਦਾ ਮਾਹੌਲ ਪੈਦਾ ਕਰਕੇ ਹੁਣ ਸਿੱਖਿਆ ਸੰਸਥਾਵਾਂ ਵਿੱਚ ਆਮ ਵਿਦਿਆਰਥੀਆਂ ਵਿੱਚ ਭੈਅ ਪੈਦਾ ਕਰਨ ਦੀ ਸਥਿਤੀ ਪੈਦਾ ਕੀਤੀ ਜਾ ਰਹੀ ਹੈ।

ਜਿਸ ਨੂੰ ਜਥੇਬੰਦੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰੇਗੀ।ਵਿਦਿਆਰਥੀ ਆਗੂਆਂ ਨੇ ਕਿਹਾ ਕਿ ਦੇਸ਼ ਅੰਦਰ ਸਾਡੇ ਦੇਸ਼ ਦੇ ਸੰਵਿਧਾਨ ਤੇ ਇੱਕ ਸੋਚੀ ਸਮਝੀ ਸਾਜ਼ਿਸ਼ ਤਹਿਤ ਹਮਲਾ ਕੀਤਾ ਜਾ ਰਿਹਾ ਹੈ, ਜਿਸ ਨੂੰ ਦੇਸ਼ ਦਾ ਵਿਦਿਆਰਥੀ ਅਤੇ ਚੇਤਨ ਨੌਜਵਾਨ ਕਿਸੇ ਵੀ ਕੀਮਤ ਤੇ ਸੈਨੀ ਕਰੇਗਾ ਅਤੇ ਦੇਸ਼ ਦੀ ਏਕਤਾ ਅਖੰਡਤਾ ਅਤੇ ਸ਼ਾਂਤੀ ਬਚਾਉਣ ਲਈ ਇਕਜੁੱਟਤਾ ਦਾ ਸਬੂਤ ਦੇਵੇਗਾ ।
ਫੋਟੋ ਕੈਪਸ਼ਨ:ਏਆਈਐਸਐਫ ਦੇ ਕਾਰਕੁਨ ਜੇਐੱਨਯੂ ਦੇ ਹੱਕ ਅਤੇ ਗੁੰਡਾਗਰਦੀ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।