(ਅਨਿਲ ਲੁਟਾਵਾ) ਅਮਲੋਹ। ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਣ ਵਿਭਾਗ ਵਿੱਚ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਵੈਟਨਰੀ ਇੰਸਪੈਕਟਰ ਅਜੇ ਕੁਮਾਰ ਖਨਿਆਣ ਨੂੰ ਬਤੌਰ ਸੀਨੀਅਰ ਵੈਟਰਨਰੀ ਇੰਸਪੈਕਟਰ ਪਦਉਨਤ ਕੀਤਾ ਗਿਆ ਹੈ। ਤਰੱਕੀ ਉਪਰੰਤ ਸੀਨੀਅਰ ਵੈਟਰਨਰੀ ਇੰਸਪੈਕਟਰ ਅਜੇ ਕੁਮਾਰ ਨੇ ਸਿਵਲ ਪਸ਼ੂ ਹਸਪਤਾਲ ਅਮਲੋਹ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਸਿਵਲ ਪਸ਼ੂ ਹਸਪਤਾਲ ਅਮਲੋਹ ਵਿਖੇ ਸੀਨੀਅਰ ਵੈਟਰਨਰੀ ਅਫਸਰ ਅਮਲੋਹ ਡਾ. ਅਮਰੀਕ ਸਿੰਘ ਦੀ ਅਗਵਾਈ ਹੇਠ ਸਮਾਗਮ ਕੀਤਾ ਗਿਆ।ਜਿਸ ਵਿੱਚ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ। (Senior Veterinary Inspector)
ਇਹ ਵੀ ਪੜ੍ਹੋ : ਨਾਨੋਵਾਲ ਕਲਾਂ ਦੇ ਗੁਰਪ੍ਰੀਤ ਸਿੰਘ ਕਿਸਾਨਾਂ ਲਈ ਬਣੇ ਪ੍ਰੇਰਨਾ ਸਰੋਤ, ਐਵਾਰਡ ਨਾਲ ਸਨਮਾਨਿਆ
ਇਸ ਮੌਕੇ ਡਾ. ਅਮਰੀਕ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਡਿਊਟੀ ਪੂਰੀ ਲਗਨ ਅਤੇ ਤਨਦੇਹੀ ਨਾਲ ਕਰਨੀ ਚਾਹੀਦੀ ਹੈ। ਸਮੁੱਚੇ ਅਧਿਕਾਰੀਆਂ ਕਰਮਚਾਰੀਆਂ ਨੇ ਅਜੇ ਕੁਮਾਰ ਦਾ ਵਿਸ਼ੇਸ਼ ਦਾ ਸਨਮਾਨ ਕੀਤਾ। ਇਸ ਮੌਕੇ ਮੰਡੀ ਗੋਬਿੰਦਗੜ੍ਹ ਦੇ ਵੈਟਨਰੀ ਅਫਸਰ ਡਾ. ਗੁਲਜ਼ਾਰ, ਡਾ. ਗੁਰਪ੍ਰੀਤ ਸਿੰਘ, ਡਾ. ਮੇਜਰ ਸਿੰਘ ਚਤਰਪੁਰਾ , ਡਾ.ਪ੍ਰਭਜੋਤ ਕੌਰ ਅਮਲੋਹ , ਡਾ. ਸੂਰਜ ਪ੍ਰਕਾਸ਼ , ਡਾ.ਜਪਿੰਦਰ ਸਿੰਘ, ਡਾ.ਕੁਲਵੰਤ ਸਿੰਘ, ਡਾ.ਵਿਕਾਸ ਗਰਗ, ਡਾ.ਮੇਜਰ ਸਿੰਘ , ਡਾ.ਅਨੁਰਾਗ ਜ਼ਿੰਦਲ, ਵੈਟਨਰੀ ਇੰਸਪੈਕਟਰ ਧਰਮਵੀਰ ਸਿੰਘ, ਗੁਰਵੀਰ ਸਿੰਘ, ਸਤਵਿੰਦਰ ਸਿੰਘ, ਮਨਿੰਦਰ ਸਿੰਘ, ਪੁਸ਼ਪਿੰਦਰ ਸਿੰਘ,ਮੁਹੰਮਦ ਤਾਲਿਬ ਤੋਂ ਇਲਾਵਾ ਗੁਰਜੀਤ ਸਿੰਘ, ਕਾਹਲਾ ਸਿੰਘ, ਇੰਦਰਜੀਤ ਸਿੰਘ, ਕੁਲਦੀਪ ਸਿੰਘ, ਗੁਰਮੇਲ ਸਿੰਘ, ਤਰਸੇਮ ਸਿੰਘ ਅਤੇ ਫਰਚੰਦ ਖਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਸ਼ੂ ਪਾਲਕ ਹਾਜ਼ਰ ਸਨ।