35 ਕਰੋੜ ਰੁਪਏ ਦੀ ਲਾਗਤ ਨਾਲ 66 ਕੇ ਵੀ ਤੋਂ 220 ਕੇ ਵੀ ਬਣੇਗਾ ਅਜਨਾਲਾ ਦਾ ਬਿਜਲੀ ਘਰ: ਈ ਟੀ ਓ
(ਰਾਜਨ ਮਾਨ) ਅੰਮ੍ਰਿਤਸਰ। ਸਰਹੱਦੀ ਇਲਾਕਾ ਅਜਨਾਲਾ ਦਾ ਬਿਜਲੀ ਘਰ (Electricity Grid) ਜੋ ਕਿ 1968 ਵਿਚ ਬਣਿਆ ਸੀ, ਦੀ 55 ਸਾਲ ਬਾਅਦ ਸਰਕਾਰ ਨੇ ਮੁੜ ਸੁਣੀ ਹੈ। ਹੁਣ ਇਹ ਬਿਜਲੀ ਘਰ 66 ਕੇ ਵੀ ਸਮਰੱਥਾ ਤੋਂ ਵੱਧ ਕੇ 220 ਕੇ ਵੀ ਹੋਣ ਜਾ ਰਿਹਾ ਹੈ, ਜਿਸ ਨਾਲ ਇਲਾਕੇ ਵਿਚ ਬਿਜਲੀ ਸਪਲਾਈ ਦਾ ਨਵਾਂ ਅਧਿਆਇ ਸ਼ੁਰੂ ਹੋਵੇਗਾ। ਅੱਜ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਸ. ਕੁਲਦੀਪ ਸਿਘ ਧਾਲੀਵਾਲ ਦੀ ਹਾਜ਼ਰੀ ਵਿਚ ਇਸ ਬਿਜਲੀ ਘਰ ਨੂੰ ਅਪਗ੍ਰੇਡ ਕਰਨ ਦੀ ਸ਼ੁਰੂਆਤ ਕੀਤੀ।
ਬਿਜਲੀ ਕੱਟਾਂ ਤੋਂ ਮਿਲੇਗੀ ਨਿਜ਼ਾਤ ਤੇ ਸਨਅਤ ਲਈ ਖੁੱਲੇਗਾ ਰਸਤਾ : ਧਾਲੀਵਾਲ
ਉਨਾਂ ਇਸ ਮੌਕੇ ਦੱਸਿਆ ਕਿ ਮੈਨੂੰ ਜਦੋਂ ਸ. ਧਾਲੀਵਾਲ ਨੇ ਅਜਨਾਲਾ ਦੀ ਬਿਜਲੀ ਸਪਲਾਈ ਦੀ ਮੌਜੂਦਾ ਹਾਲਤ ਬਾਰੇ ਜਾਣੂੰ ਕਰਵਾਇਆ ਤਾਂ ਮੈਂ ਤਰੁੰਤ ਅਧਿਕਾਰੀਆਂ ਨੂੰ ਇਸ ਲਈ ਠੋਸ ਯੋਜਨਾ ਉਲੀਕਣ ਦੀ ਹਦਾਇਤ ਕੀਤੀ, ਜਿੰਨਾ ਨੇ ਇਸ ਬਿਜਲੀ ਘਰ ਦੀ ਸਮਰੱਥਾ ਵਧਾਉਣ ਦਾ ਪ੍ਰਸਤਾਵ ਦਿੱਤਾ, ਜਿਸ ਨੂੰ ਨਾਲ ਦੀ ਨਾਲ ਪਾਸ ਕਰ ਦਿੱਤਾ ਗਿਆ। ਉਨਾਂ ਕਿਹਾ ਕਿ ਹੁਣ ਲਗਭਗ 35 ਕਰੋੜ ਰੁਪਏ ਦੀ ਲਾਗਤ ਨਾਲ ਇਹ ਬਿਜਲੀ ਘਰ ਅਪਗ੍ਰੇਡ ਹੋਵੇਗਾ, ਜਿਸ ਨਾਲ ਅਜਨਾਲਾ ਤੋਂ ਇਲਾਵਾ ਚੱਕ ਡੋਗਰਾ, ਗੱਗੋਮਾਹਲ, ਡਿਆਲ ਭੜੰਗ ਦੇ ਬਿਜਲੀ ਘਰਾਂ ਤੋਂ ਚੱਲਦੇ 115 ਪਿੰਡਾਂ ਨੂੰ ਵੱਡਾ ਫਾਇਦਾ ਹੋਵੇਗਾ। Electricity Grid
ਉਨਾਂ ਕਿਹਾ ਕਿ ਇੰਨਾ ਪਿੰਡਾਂ ਨੂੰ ਪਹਿਲਾਂ ਬਿਜਲੀ ਸਪਲਾਈ ਫਤਿਹਗ਼ੜ ਚੂੜੀਆਂ ਤੋਂ ਹੁੰਦੀ ਸੀ, ਜੋ ਕਿ ਪਹਿਲਾਂ ਹੀ ਓਵਰਲੋਡ ਚੱਲ ਰਿਹਾ ਹੈ। ਇਸ ਤਰ੍ਹਾਂ ਇਸ ਬਿਜਲੀ ਘਰ ਦੇ ਅਪਗ੍ਰੇਡ ਹੋਣ ਨਾਲ ਦੋਵਾਂ ਕਸਬਿਆਂ ਨੂੰ ਫਾਇਦਾ ਹੋਵੇਗਾ। ਇਸ ਮੌਕੇ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਸ ਵੱਡੇ ਸੁਧਾਰ ਲਈ ਬਿਜਲੀ ਮੰਤਰੀ ਸ. ਹਰਭਜਨ ਸਿਘ ਈ ਟੀ ਓ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਕਿਹਾ ਕਿ ਸਾਡੀ ਮਾੜੀ ਬਿਜਲੀ ਸਪਲਾਈ ਕਾਰਨ ਸਾਡੀ ਗਰਮੀ ਔਖੀ ਨਿਕਲਦੀ ਸੀ, ਸਨਅਤ ਨੇ ਤਾਂ ਕੀ ਆਉਣਾ ਸੀ। ਉਨਾਂ ਕਿਹਾ ਕਿ ਬਿਜਲੀ ਸਪਲਾਈ ਦੀ ਮਾੜੀ ਸਪਲਾਈ ਕਾਰਨ ਸਾਡੇ ਹੋਰ ਸਨਅਤ ਤਾਂ ਕੀ ਲੱਗਣੀ ਸੀ, ਕੋਈ ਸ਼ੈਲਰ ਤੱਕ ਨਹੀਂ ਲੱਗਾ।
ਇਹ ਵੀ ਪੜ੍ਹੋ: Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਜਾਣੋ ਆਪਣੇ ਸ਼ਹਿਰ ਦੇ ਰੇਟ
ਉਨਾਂ ਕਿਹਾ ਕਿ ਹੁਣ 18 ਕਿਲੋਮੀਟਰ ਲੰਬੀ ਟਰਾਂਸਮਿਸ਼ਨ ਲਾਇਨ ਵੀ ਨਾਲ ਉਸਾਰੀ ਜਾਵੇਗੀ, ਜਿਸ ਨਾਲ ਬਿਜਲੀ ਸਪਲਾਈ ਵਿਚ ਸੁਧਾਰ ਹੋਵੇਗਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣ ਦੀ ਆਸ ਬਣੇਗੀ। ਇਸ ਮੌਕੇ ਇੰਜੀਨੀਅਰ ਵਰਦੀਪ ਸਿੰਘ ਮੰਡੇਰ ਡਾਇਰੈਕਟਰ ਤਕਨੀਕ, ਇੰਜੀ ਸ੍ਰੀ ਸਤਿੰਦਰ ਸ਼ਰਮਾ ਮੁੱਖ ਇੰਜੀ ਬਾਰਡਰ ਜੋਨ, ਇੰਜੀ ਸ੍ਰੀ ਸੰਦੀਵ ਸੂਦ ਸਮੇਤ ਹੋਰ ਸੀਨੀਅਰ ਅਧਿਕਾਰੀ ਤੇ ਮੋਹਤਬਰ ਵੀ ਹਾਜ਼ਰ ਸਨ। Electricity Grid