ਸਾਡੇ ਨਾਲ ਸ਼ਾਮਲ

Follow us

17.9 C
Chandigarh
Monday, February 16, 2026
More
    Home Breaking News Punjab News: ...

    Punjab News: ਅਕਾਲੀਆਂ ਤੇੇ ਕਾਂਗਰਸੀਆਂ ਨੇ ਪੰਜਾਬ ਨੂੰ ਨਸ਼ਿਆਂ ’ਚ ਧੱਕਿਆ, ਹੁਣ ਆਪ ਬਣਾ ਰਹੀ ਨਸ਼ਾ ਮੁਕਤ ਪੰਜਾਬ : ਕੇਜਰੀਵਾਲ

    Punjab News
    Punjab News: ਅਕਾਲੀਆਂ ਤੇੇ ਕਾਂਗਰਸੀਆਂ ਨੇ ਪੰਜਾਬ ਨੂੰ ਨਸ਼ਿਆਂ ’ਚ ਧੱਕਿਆ, ਹੁਣ ਆਪ ਬਣਾ ਰਹੀ ਨਸ਼ਾ ਮੁਕਤ ਪੰਜਾਬ : ਕੇਜਰੀਵਾਲ

    ਅਸੀਂ ਪੰਜਾਬ ’ਤੇ ਚਿੱਟੇ ਦਾ ਕਲੰਕ ਲਾਹੁਣ ਦਾ ਵਾਅਦਾ ਪੂਰਾ ਕਰ ਰਹੇ ਹਾਂ : ਭਗਵੰਤ ਸਿੰਘ ਮਾਨ

    ’ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ’ਚ ਵਿਲੇਜ ਡਿਫੈਂਸ ਕਮੇਟੀਆਂ ਦੇ ਸਹੁੰ ਚੁੱਕ ਸਮਾਗਮ ‘ਚ ਨਸ਼ਾ ਤਸਕਰਾਂ ਨੂੰ ਦਿਖਾਈ ਤਾਕਤ

    Punjab News: (ਵਿੱਕੀ ਕੁਮਾਰ/ਚਰਨਜੀਤ ਸਿੰਘ) ਮੋਗਾ। ਮੋਗਾ ਵਿੱਚ ਪਿੰਡ ਰੱਖਿਆ ਕਮੇਟੀ (ਵੀ.ਡੀ.ਸੀ.) ਦੇ ਸਹੁੰ ਚੁੱਕ ਸਮਾਗਮ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਪੱਸ਼ਟ ਅਤੇ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਕਿ ਜਿਥੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਸੂਬੇ ਨੂੰ ਨਸ਼ਿਆਂ ਵਿੱਚ ਡੁੱਬਣ ਦਿੱਤਾ, ਉਥੇ ਹੀ ’ਆਪ’ ਦੀ ਸਰਕਾਰ ਇਸ ਨੁਕਸਾਨ ਦੀ ਪੂਰਤੀ ਲਈ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹਰ ਕਿਸੇ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆ ਰਹੀ ਹੈ।

    ਆਪ ਸੁਪਰੀਮੋ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਬਚਾਉਣ ਦੀ ਬਜਾਏ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਨੇ 2,000 ਕਿਲੋ ਨਸ਼ੇ ਦੀ ਬਰਾਮਦਗੀ, ਵੱਡੇ ਸੌਦਾਗਰਾਂ ਨੂੰ ਜੇਲ੍ਹਾਂ ’ਚ ਡੱਕਣ ਅਤੇ ਉਨ੍ਹਾਂ ਦੇ ਮਹਿਲਨੁਮਾ ਘਰਾਂ ’ਤੇ ਬੁਲਡੋਜ਼ਰ ਚਲਾਉਣ ਦਾ ਹਵਾਲਾ ਦਿੰਦਿਆਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਮੀਨੀ ਪੱਧਰ ’ਤੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇ ਪਿਛਲੀਆਂ ਸਰਕਾਰ ਸੱਤਾ ਵਿੱਚ ਆਉਣਗੀਆਂ ਤਾਂ ਪੰਜਾਬ ਨੂੰ ਮੁੜ ਨਸ਼ਿਆਂ ਦੀ ਦਲਦਲ ਵਿੱਚ ਜਾਣ ਤੋਂ ਕੋਈ ਬਚਾ ਨਹੀਂ ਸਕਦਾ। Punjab News

    ਸਮੁੱਚੇ ਪੰਜਾਬ ਦੇ ਹਰ ਪਿੰਡ ਅਤੇ ਹਰ ਵਾਰਡ ਵਿੱਚ ਲੋਕਾਂ ਦੀਆਂ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ

    ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਇੱਕ ਸਾਲ ਪਹਿਲਾਂ 1 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਦੇ ਹਰ ਪਿੰਡ ਅਤੇ ਹਰ ਵਾਰਡ ਵਿੱਚ ਲੋਕਾਂ ਦੀਆਂ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਤਹਿਤ ਪਿੰਡ ਰੱਖਿਆ ਕਮੇਟੀਆਂ (ਵੀ.ਡੀ.ਸੀਜ਼.) ਬਣਾਈਆਂ ਜਾ ਰਹੀਆਂ ਹਨ ਅਤੇ ਹਰੇਕ ਵਾਰਡ ਅਤੇ ਪਿੰਡ ਦੇ ਸਤਿਕਾਰਯੋਗ ਅਤੇ ਪ੍ਰਭਾਵਸ਼ਾਲੀ ਲੋਕਾਂ ਜਿਵੇਂ ਕਿ ਸੇਵਾ ਮੁਕਤ ਅਧਿਆਪਕ, ਸੇਵਾਮੁਕਤ ਫੌਜੀ ਅਧਿਕਾਰੀ, ਨੌਜਵਾਨ, ਸਰਪੰਚ ਅਤੇ ਹੋਰਾਂ ਨੂੰ ਇਨ੍ਹਾਂ ਕਮੇਟੀਆਂ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।

    ਸੁਰੱਖਿਆ ਸਬੰਧੀ ਸ਼ੰਕਿਆਂ ਬਾਰੇ ਗੱਲ ਕਰਦਿਆਂ ’ਆਪ’ ਮੁਖੀ ਨੇ ਅੱਗੇ ਕਿਹਾ ਕਿ ਬਹੁਤੇ ਲੋਕ ਅਜੇ ਵੀ ਇਹ ਸੋਚਦੇ ਹਨ ਕਿ ਜੇ ਉਹ ਜਾਣਕਾਰੀ ਦੇਣਗੇ ਤਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਮਾਰ ਦਿੱਤਾ ਜਾਵੇਗਾ ਜਾਂ ਪਰੇਸ਼ਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਇੱਕ ਐਪ ਬਣਾਇਆ ਹੈ ਅਤੇ ਇਹ ਐਪ ਹਰ ਪਿੰਡ ਰੱਖਿਆ ਕਮੇਟੀ ਮੈਂਬਰ ਦੇ ਫੋਨ ’ਚ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਹਰ ਮੈਂਬਰ ਇਸ ਇਸ ਐਪ ਰਾਹੀਂ ਜਾਣਕਾਰੀ ਦੇ ਸਕਦਾ ਹੈ, ਜਿਸਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਤੁਸੀਂ ਹਰ ਪਿੰਡ ਦੇ ਹਰ ਪਰਿਵਾਰ ਕੋਲ ਪਹੁੰਚ ਕਰੋ ਅਤੇ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਗਲਤੀ ਨਾਲ ਵੀ ਅਕਾਲੀ ਕਾਂਗਰਸੀਆਂ ਨੂੰ ਵੋਟ ਨਾ ਪਾਇਓ, ਨਹੀਂ ਤਾਂ ਪੰਜਾਬ ਫਿਰ ਨਸ਼ਿਆਂ ਵਿੱਚ ਡੁੱਬ ਜਾਵੇਗਾ।

    ਵਿਰੋਧੀ ਧਿਰ ਮੇਰੇ ਅਤੇ ਮੇਰੀ ਸਿਹਤ ਬਾਰੇ ਝੂਠੀਆਂ ਗੱਲਾਂ ਫੈਲਾਉਂਦੇ : ਮਾਨ

    ਵਿਰੋਧੀ ਧਿਰ ’ਤੇ ਨਿਸ਼ਾਨਾ ਬਿਨ੍ਹਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਵੇਂ ਮੈਂ ਸਿਰਫ ਨਿਯਮਤ ਜਾਂਚ ਲਈ ਹੀ ਹਸਪਤਾਲ ਜਾਂਦਾ ਹਾਂ ਪਰ ਉਹ ਮੇਰੇ ਅਤੇ ਮੇਰੀ ਸਿਹਤ ਬਾਰੇ ਝੂਠੀਆਂ ਗੱਲਾਂ ਫੈਲਾਉਂਦੇ ਹਨ ਕਿਉਂਕਿ ਉਹ ਮੇਰੇ ਅਤੇ ਮੇਰੀ ਲੋਕ-ਪੱਖੀ ਪਹੁੰਚ ਤੋਂ ਈਰਖਾ ਕਰਦੇ ਹਨ।” ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠੀਆਂ ਅਫਵਾਹਾਂ ਫੈਲਾਉਣ ਲਈ ਵਿਰੋਧੀ ਧਿਰ ਦੀ ਕੜੀ ਨਿੰਦਿਆਂ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਲੋਕਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ, ਸੂਬਾ ਸਰਕਾਰ ਨੇ ਇਹ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸਿਹਤ ਯੋਜਨਾ ਹੈ। ਇਸ ਯੋਜਨਾ ਤਹਿਤ, ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਗਦ ਰਹਿਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਇੰਨਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਬਣ ਗਿਆ ਹੈ।”

    ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਜਨਤਾ ’ਤੇ ਵਿੱਤੀ ਬੋਝ ਨੂੰ ਘਟਾਉਣ ਦੇ ਨਾਲ ਨਾਲ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਏਗੀ। ਪੰਜਾਬ ਦੇ ਅਕਸ ਨੂੰ ਲੱਗੀ ਢਾਹ ’ਤੇ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ ਨੇ ਕਈ ਮਹਾਨ ਖਿਡਾਰੀ, ਜਰਨੈਲ, ਸ਼ਹੀਦ ਅਤੇ ਹੋਰ ਮਹਾਨ ਸਖਸ਼ੀਅਤਾਂ ਨੂੰ ਜਨਮ ਦਿੱਤਾ ਹੈ, ਪਰ ਬਦਕਿਸਮਤੀ ਨਾਲ ਇਨ੍ਹਾਂ ਪੰਜਾਬ ਵਿਰੋਧੀ ਤਾਕਤਾਂ ਨੇ ਪੰਜਾਬੀਆਂ ਨੂੰ ਨਸ਼ੇੜੀ ਦੱਸ ਕੇ ਪੰਜਾਬ ਦੇ ਨਾਮ ’ਤੇ ਦਾਗ ਲਗਾ ਦਿੱਤਾ ਹੈ। Punjab News

    ਇਹ ਵੀ ਪੜ੍ਹੋ: ਡਾਲਰ ਦੀ ਮਜ਼ਬੂਤੀ ਕਾਰਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ’ਚ ਆਈ ਗਿਰਾਵਟ

    ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਅਤੇ ਮਾਪਿਆਂ ਦੋਵਾਂ ਨੂੰ ਮਿਲ ਕੇ ਅਤੇ ਠੋਸ ਯਤਨ ਕਰਕੇ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਅੱਗੇ ਆਉਣਾ ਪਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਆਪ ਦੀ ਸਰਕਾਰ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ’ਤੇ ‘ਚਿੱਟੇ’ ਦੇ ਦਾਗ ਨੂੰ ਮਿਟਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦੀ ਰਣਨੀਤੀ ਇਸ ਮੁਹਿਮ ਦੇ ਸਖ਼ਤੀ ਨਾਲ ਲਾਗੂ ਰਾਹੀਂ ਨਸ਼ਾ ਮੁਕਤ ਪੰਜਾਬ ਸਿਰਜਣ ਵੱਲ ਸੇਧਿਤ ਹੈ, ਜਿਸ ਤਹਿਤ ਹਰ ਪਿੰਡ ਵਿੱਚ ਖੇਡ ਮੈਦਾਨਾਂ ਦੀ ਉਸਾਰੀ ਅਤੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਰੋਜ਼ਗਾਰ ਦੇ ਮੌਕੇ ਸਿਰਜਣਾ ਸ਼ਾਮਲ ਹੈ।

    “ਯੁੱਧ ਨਸ਼ਿਆਂ ਵਿਰੁੱਧ ਨੇ ਸੂਬੇ ਵਿੱਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ: ਸਿਸੋਦੀਆ

    ਇਸ ਮੌਕੇ ਸੀਨੀਅਰ ’ਆਪ’ ਆਗੂ ਅਤੇ ’ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਨੇ ਸੂਬੇ ਵਿੱਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ ਅਤੇ 17,000 ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ।” ਉਨ੍ਹਾਂ ਅੱਗੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਦਾ ਦੂਜਾ ਪੜਾਅ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਾਬੂਤ ਵਿੱਚ ਆਖਰੀ ਕਿੱਲ ਵਜੋਂ ਕੰਮ ਕਰੇਗਾ ਅਤੇ ਵਿਲੇਜ ਡਿਫੈਂਸ ਕਮੇਟੀਆਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਜੰਗ ਵਿੱਚ ਬੇਹੱਦ ਅਹਿਮ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਨੂੰ ਸਹੁੰ ਚੁਕਾਈ। ਇਸ ਮੌਕੇ ਕਈ ਕੈਬਨਿਟ ਮੰਤਰੀ, ਵਿਧਾਇਕ, ਸੰਸਦ ਮੈਂਬਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।