ਪੰਜਾਬ ਡੈਮੋਕ੍ਰੇਟਿਕ ਅਲਾਇੰਸ ਪਾਰਟੀ ਦਾ ਲੋਕਾਂ ਵਿੱਚ ਕੋਈ ਆਧਾਰ ਨਹੀਂ
ਗਿੱਦੜਬਾਹਾ/ਕੋਟਭਾਈ (ਰਾਜਵਿੰਦਰ ਬਰਾੜ) | ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਸਿਆਸੀ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ ਅਤੇ ਹਰ ਰਾਜਨੀਤਿਕ ਪਾਰਟੀ ਵੱਲੋਂ ਆਪਣੇ ਤੌਰ ‘ਤੇ ਲੋਕਾਂ ਨਾਲ ਪਿੰਡਾਂ ਅੰਦਰ ਜਾ ਕੇ ਨੁੱਕੜ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਇਸੇ ਤਹਿਤ ਲੋਕ ਸਭਾ ਹਲਕਾ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਵੱਲੋਂ ਅੱਜ ਹਲਕਾ ਗਿੱਦੜਬਾਹਾ ਦੇ ਪਿੰਡਾਂ ਦੇ ਦੌਰਾ ਕੀਤਾ ਗਿਆ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ੇ ਦਾ ਕਾਰੋਬਾਰ ਜੋ ਬਾਦਲ ਸਰਕਾਰ ‘ਚ ਸ਼ੁਰੂ ਹੋਇਆ ਸੀ ਅੱਜ ਕਾਂਗਰਸ ਸਰਕਾਰ ਵਿੱਚ ਵੀ ਸ਼ਰੇਆਮ ਉਸੇ ਤਰ੍ਹਾਂ ਚੱਲ ਰਿਹਾ, ਜਿਸ ਤੋਂ ਸਾਬਤ ਹੁੰਦਾ ਹੈ ਕਿ ਸੂਬੇ ਦੀਆਂ ਮੁੱਖ ਰਾਜਨੀਤਿਕ ਅਕਾਲੀ-ਭਾਜਪਾ ਅਤੇ ਕਾਂਗਰਸ ਪਾਰਟੀਆਂ ਪੰਜਾਬ ਦੀ ਤਰੱਕੀ ਬਾਰੇ ਸੋਚਣ ਦੀ ਬਜਾਏ, ਅੰਦਰ ਖਾਤੇ ਇੱਕ-ਦੂਜੇ ਨਾਲ ਮਿਲ ਕੇ ਰਾਜਨੀਤਿਕ ਤੌਰ ‘ਤੇ ਆਮ ਆਦਮੀ ਪਾਰਟੀ ਨੂੰ ਖਤਮ ਕਰਨ ਵਿੱਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਭ੍ਰਿਸ਼ਟ ਲੋਕਾਂ ਦੀ ਲਪੇਟ ਵਿੱਚ ਆਇਆ ਹੋਇਆ ਹੈ ਜਿਸ ਕਾਰਨ ਲੋਕਾਂ ਦੀ ਮਿਹਨਤ ਦਾ ਸਹੀ ਮੁੱਲ ਨਹੀਂ ਮਿਲ ਰਿਹਾ ਅਤੇ ਸਭ ਤੋਂ ਮਾੜੀ ਗੱਲ ਕਿ ਸੂਬੇ ਅੰਦਰ ਸਿੱਖਿਆ ਤੇ ਸਿਹਤ ਸੇਵਾਵਾਂ ਦਾ ਬਹੁਤ ਹੀ ਮਾੜਾ ਹਾਲ ਹੈ ।
ਇੱਕ ਸੁਆਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਆਮ ਆਦਮੀ ਪਾਰਟੀ ਦੀਆਂ ਮਿੰਨਤਾਂ ਕਰਕੇ ਪਾਰਟੀ ਵਿੱਚ ਆਇਆ ਸੀ ਅਤੇ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਪਾਰਟੀ ਦਾ ਲੋਕਾਂ ਵਿੱਚ ਆਧਾਰ ਨਹੀਂ ਹੈ, ਇਨ੍ਹਾਂ ਦੇ ਸਾਰੇ ਉਮੀਦਵਾਰਾਂ ਦੀਆਂ ਜਮਾਨਤਾਂ ਹਰ ਹੀਲੇ ਜਬਤ ਹੋਣਗੀਆਂ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।