ਅਕਾਲੀ ਦਲ ਨੇ ਲਾਏ ਦਸ ਲੋਕ ਸਭਾ ਦੇ ਇੰਚਾਰਜ਼

Elections Chandigarh

ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਦਾ ਚਾਰਜ਼ (Akali Dal)

  • ਲੋਕ ਸਭਾ ਦੀ ਤਿਆਰੀਆ ਵਿੱਚ ਜੁੱਟਿਆ ਸ਼ੋ੍ਰਮਣੀ ਅਕਾਲੀ ਦਲ

(ਅਸ਼ਵਨੀ ਚਾਵਲਾ) ਚੰਡੀਗੜ। ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਦੇ ਚਲਦੇ ਉਨਾਂ ਵੱਲੋਂ ਲੋਕ ਸਭਾ ਦੇ ਇੰਚਾਰਜ਼ ਵੀ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਹਨ ਤਾਂ ਕਿ ਹਰ ਲੋਕ ਸਭਾ ਸੀਟ ’ਤੇ ਪਾਰਟੀ ਵੱਲੋਂ ਜਿਆਦਾ ਤੋਂ ਜਿਆਦਾ ਕੰਮ ਕਰਦੇ ਹੋਏ ਵੱਡੀ ਤੋਂ ਵੱਡੀ ਜਿੱਤ ਹਾਸ਼ਲ ਕਰਨ ਵਿੱਚ ਕਾਮਯਾਬੀ ਹਾਸਲ ਹੋ ਸਕੇ। (Akali Dal)

ਇਹ ਵੀ ਪੜ੍ਹੋ : ਪੀ.ਐਸ.ਪੀ.ਸੀ.ਐਲ ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ : ਹਰਭਜਨ ਸਿੰਘ ਈ.ਟੀ.ਓ

ਸੁਖਬੀਰ ਬਾਦਲ ਵੱਲੋਂ ਐਤਵਾਰ ਨੂੰ ਕੀਤੇ ਗਏ ਐਲਾਨ ਅਨੁਸਾਰ ਅੰਮ੍ਰਿਤਸਰ ਲੋਕ ਸਭਾ ਸੀਟ ’ਤੇ ਅਨਿਲ ਜੋਸ਼ੀ, ਗੁਰਦਾਸਪੁਰ ਲੋਕ ਸਭਾ ਸੀਟ ’ਤੇ ਗੁਲਜਾਰ ਰਾਣਿਕੇ, ਖਡੂਰ ਸਾਹਿਬ ਲੋਕ ਸਭਾ ਸੀਟ ’ਤੇ ਬਿਕਰਮ ਮਜੀਠਿਆ, ਜਲੰਧਰ ਲੋਕ ਸਭਾ ਸੀਟ ’ਤੇ ਡਾ. ਸੁਖਵਿੰਦਰ ਸਿੰਘ ਸੁੱਖੀ, ਆਨੰਦਪੁਰ ਸਾਹਿਬ ਲੋਕ ਸਭਾ ਸੀਟ ’ਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਫਿਰੋਜ਼ਪੁਰ ਲੋਕ ਸਭਾ ਸੀਟ ’ਤੇ ਜਨਮੇਜਾ ਸਿੰਘ ਸੇਖੋਂ, ਫਰੀਦਕੋਟ ਲੋਕ ਸਭਾ ਸੀਟ ’ਤੇ ਸਿਕੰਦਰ ਸਿੰਘ ਮਲੂਕਾ, ਸੰਗਰੂਰ ਲੋਕ ਸਭਾ ਸੀਟ ’ਤੇ ਇਕਬਾਲ ਸਿੰਘ ਝੂੰਦਾ, ਬਠਿੰਡਾ ਲੋਕ ਸਭਾ ਸੀਟ ’ਤੇ ਹਰਸਿਮਰਤ ਕੌਰ ਬਾਦਲ, ਲੁਧਿਆਣਾ ਲੋਕ ਸਭਾ ਸੀਟ ’ਤੇ ਐਨ.ਕੇ. ਸ਼ਰਮਾ (ਸਹਿਰੀ) ਤਿਰਥ ਸਿੰਘ ਮਹਲਾ (ਦਿਹਾਤੀ) ਇਨਚਾਰਜ਼ ਲਗਾਇਆ ਗਿਆ ਹੈ।

LEAVE A REPLY

Please enter your comment!
Please enter your name here