ਅਕਾਲੀ ਦਲ 5ਵੇਂ ਨੰਬਰ ’ਤੇ, ਸਿਮਰਨਜੀਤ ਮਾਨ ਅੱਗੇ

ਅਕਾਲੀ ਦਲ 5ਵੇਂ ਨੰਬਰ ’ਤੇ, ਸਿਮਰਨਜੀਤ ਮਾਨ ਅੱਗੇ

ਸੰਗਰੂਰ/ਬਰਨਾਲਾ : ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਵੋਟਾਂ ਦੀ ਗਿਣਤੀ ਚਾਰ ਕੇਂਦਰਾਂ ‘ਤੇ ਹੋ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਵਿਚਾਲੇ ਜ਼ਬਰਦਸਤ ਮੁਕਾਬਲਾ ਚੱਲ ਰਿਹਾ ਹੈ। ਸਿਮਰਨਜੀਤ ਸਿੰਘ ਮਾਨ 3098 ਨਾਲ ਅੱਗੇ ਚੱਲ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਸਿਮਰਨਜੀਤ ਸਿੰਘ ਮਾਨ 3098 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਦੂਜੇ ਨੰਬਰ ’ਤੇ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਹਨ। ਤੀਜੇ ਨੰਬਰ ’ਤੇ ਕਾਂਗਰਸ ਦੇ ਦਲਵੀਰ ਗੋਲਡੀ, ਚੌਥੇ ਨੰਬਰ ’ਤੇ ਭਾਜਪਾ ਦੇ ਕੇਵਲ ਢਿੱਲੋਂ ਅਤੇ ਪੰਜਵੇਂ ਨੰਬਰ ’ਤੇ ਅਕਾਲੀ ਦਲ ਦੀ ਕਮਲਦੀਪ ਕੌਰ ਰਾਜੋਆਣਾ ਹਨ। 23 ਜੂਨ ਨੂੰ ਵੋਟਾਂ ਪਈਆਂ ਸਨ। ਸੰਗਰੂਰ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ। ਉਨ੍ਹਾਂ ਲਗਾਤਾਰ 2 ਵਾਰ ਰਿਕਾਰਡ ਫਰਕ ਨਾਲ ਚੋਣ ਜਿੱਤੀ। ਇਸ ਦੇ ਨਾਲ ਹੀ ਸੰਗਰੂਰ ਚੋਣ ਨਤੀਜਿਆਂ ਨੂੰ ਲੈ ਕੇ ਪੰਜਾਬ ਦੀ 100 ਦਿਨ ਪੁਰਾਣੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਭਰੋਸੇਯੋਗਤਾ ਵੀ ਦਾਅ ’ਤੇ ਲੱਗੀ ਹੋਈ ਹੈ।

  • ਸਿਮਰਜੀਤ ਸਿੰਘ ਮਾਨ 1,73480
  • ਗੁਰਮੇਲ ਸਿੰਘ 1,70, 382
  • ਦਲਵੀਰ ਸਿੰਘ ਗੋਲਡੀ 51235
  • ਕੇਵਲ ਸਿੰਘ ਢਿੱਲੋਂ 41338
  • ਕਮਲਦੀਪ ਕੌਰ ਰਾਜੋਆਣਾ 27680

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ