ਅਕਾਲੀ ਦੱਲ ਨੂੰ ਲੱਗਾ ਵੱਡਾ ਝਟਕਾ

Akali Dal, Blow

ਨਿਹਾਲ ਸਿੰਘ ਵਾਲਾ। ਸ਼੍ਰੋਮਣੀ ਅਕਾਲੀ ਦਲ ਨੂੰ ਸ਼ੁੱਕਰਵਾਰ ਇੱਕ ਵੱਡਾ ਝਟਕਾ ਲੱਗਿਆ ਹੈ। ਇਸ ਹਲਕੇ ਦੇ ਸਾਬਕਾ ਵਿਧਾਇਕ ਅਜੀਤ ਸਿੰਘ ਸਾਂਤ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਅਜੀਤ ਸਿੰਘ ਸਾਂਤ ਵਿਧਾਇਕ ਦਰਸ਼ਨ ਸਿੰਘ ਬਰਾੜ ਦੀ ਅਗਵਾਈ ਹੇਠ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਜ਼ਿਲਾ ਪ੍ਰੀਸ਼ਦ ਚੋਣਾਂ ਵਿਚ ਕਾਂਗਰਸ ਤੋਂ ਬਾਗੀ ਹੋ ਕੇ ਚੋਣ ਲੜੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਨੰਗਲ ਨੂੰ ਵੀ ਮੁੜ ਕਾਂਗਰਸ ਵਿਚ ਸ਼ਾਮਿਲ ਕੀਤਾ ਗਿਆ। ਜ਼ਿਕਰਯੋਗ ਹੈ ਕਿ ਜ਼ਿਲਾ ਪ੍ਰੀਸ਼ਦ ਚੋਣਾਂ ਵਿਚ ਪਾਰਟੀ ਦੀ ਟਿਕਟ ਨਾ ਮਿਲਣ ਕਾਰਨ ਪਰਮਜੀਤ ਸਿੰਘ ਨੰਗਲ ਨੇ ਕਾਂਗਰਸ ਤੋਂ ਬਾਗੀ ਹੋ ਕੇ ਜ਼ਿਲਾ ਪ੍ਰੀਸ਼ਦ ਦੀ ਚੋਣ ਲੜੀ ਸੀ ਪਰ ਉਹ ਮਾਮੂਲੀ ਫਰਕ ਨਾਲ ਚੋਣ ਹਾਰ ਗਏ। ਉਸ ਸਮੇਂ ਉਨ੍ਹਾਂ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here