ਅਕਾਲੀ ਦਲ ਨੇ ਸੰਗਰੂਰ ਤੋਂ ਉਮੀਦਵਾਰ ਐਲਾਨਿਆ

Declaration Of Ferozepur Lok Sabha Seat On 11: Sukhbir Badal

ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਸੰਗਰੂਰ ਤੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ। ਇਸ ਤੋਂ ਪਹਿਲਾਂ ਸੰਗਰੂਰ ਲੋਕ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ, ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵੱਲੋਂ ਸਾਬਕਾ ‘ਆਪ’ ਆਗੂ ਅਤੇ ਮਸ਼ਹੂਰ ਗਾਇਕ ਜੱਸੀ ਜਸਰਾਜ ਅਤੇ ਅਕਾਲੀ ਦਲ ਟਕਸਾਲੀ ਵੱਲੋਂ ਰਾਜਦੇਵ ਸਿੰਘ ਖਾਲਸਾ ਦੇ ਨਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਕ ਪਾਸੇ ਜਿਥੇ ਸਾਰੀਆਂ ਪਾਰਟੀਆਂ ਵੱਲੋਂ ਸੰਗਰੂਰ ਸੀਟ ‘ਤੇ ਉਮੀਦਵਾਰ ਐਲਾਨ ਦਿੱਤੇ ਗਏ ਹਨ, ਉਥੇ ਹੀ ਦੂਜੇ ਪਾਸੇ ਹਾਕਮ ਧਿਰ ਕਾਂਗਰਸ ਵੱਲੋਂ ਅਜੇ ਤਕ ਇਸ ਸੀਟ ‘ਤੇ ਆਪਣੇ ਪੱਤੇ ਨਹੀਂ ਖੋਲ੍ਹੇ ਗਏ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here