ਅਕਾਲੀ ਦਲ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨਿਆ

Akali Dal, Declared, Candidate, Ludhiana, Lok Sabha

ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਲੁਧਿਆਣਾ ਲੋਕ ਸਭਾ ਸੀਟ ਲਈ ਸੀਨੀਅਰ ਅਕਾਲੀ ਲੀਡਰ ਅਤੇ ਸਾਬਕਾ ਕੈਬਨਿਟ ਮੰਤਰੀ ਮਹੇਸ਼ ਇੰਦਰ ਸਿੰਘ ਗਰੇਵਾਲ ਨੂੰ ਮੈਦਾਨ ਵਿਚ ਉਤਾਰਿਆ ਹੈ। ਇਸ ਦਾ ਐਲਾਨ ਸ਼ਨਿੱਚਰਵਾਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ‘ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਤੋਂ ਪਹਿਲਾਂ ਲੁਧਿਆਣਾ ਸੀਟ ਲਈ ਸੀਨੀਅਰ ਆਗੂ ਅਤੇ ਬੁਲਾਰੇ ਦਲਜੀਤ ਸਿੰਘ ਚੀਮਾ ਦੇ ਨਾਂ ਚਰਚਾ ਵਿਚ ਸੀ। ਉਧਰ ਅਕਾਲੀ ਦਲ ਵੱਲੋਂ ਭਾਜਪਾ ਗਠਜੋੜ ਨਾਲ ਕੋਟੇ ‘ਚ ਆਉਂਦੀਆਂ 8 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਦਕਿ ਬਠਿੰਡਾ ਅਤੇ ਫਿਰੋਜ਼ਪੁਰ ਤੋਂ ਅਜੇ ਤੱਕ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ। ਇਸ ਤੋਂ ਪਹਿਲਾਂ ਸੱਤਾ ਧਿਰ ਕਾਂਗਰਸ ਪਾਰਟੀ ਵੱਲੋਂ ਲੁਧਿਆਣਾ ਲੋਕ ਸਭਾ ਸੀਟ ਲਈ ਮੌਜੂਦਾ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ। ਜਦਕਿ ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਸੀਟ ‘ਤੇ ਅਜੇ ਤੱਕ ਕਿਸੇ ਨੂੰ ਵੀ ਮੈਦਾਨ ‘ਚ ਨਹੀਂ ਉਤਾਰਿਆ ਹੈ। ਆਮ ਆਦਮੀ ਪਾਰਟੀ ਲੁਧਿਆਣਾ ਸੀਟ ‘ਤੇ ਕਿਸੇ ਮਜ਼ਬੂਤ ਉਮੀਦਵਾਰ ਨੂੰ ਉਤਾਰਨਾ ਚਾਹੁੰਦੀ ਹੈ, ਜਿਸ ਦਾ ਐਲਾਨ ਕੁਝ ਦਿਨਾਂ ‘ਚ ਹੋ ਸਕਦਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here