ਅਕਾਲੀ ਦਲ ਵੱਲੋਂ ਕੁੰਵਰ ਵਿਜੈ ਪ੍ਰਤਾਪ ਨੂੰ ਸਿੱਟ ‘ਚੋਂ ਕੱਢਣ ਦੀ ਮੰਗ

Akali Dal, Demands, Removal, Kunwar Vijay Partap, Conclusion

ਪਰਕਾਸ਼ ਸਿੰਘ ਬਾਦਲ ਅੱਜ ਚੰਡੀਗੜ੍ਹ ਵਿਖੇ ਦੇਣਗੇ ਸਿੱਟ ਦੇ ਸਵਾਲਾਂ ਦੇ ਜਵਾਬ

ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਡੀ.ਜੀ.ਪੀ. ਤੋਂ ਕੀਤੀ ਮੰਗ

5 ਵਾਰ ਮੁੱਖ ਮੰਤਰੀ ਰਹੇ ਪਰਕਾਸ਼ ਸਿੰਘ ਬਾਦਲ ਬਾਰੇ ਕਹੇ ਗੈਰ ਜ਼ਿੰਮੇਵਾਰ ਸ਼ਬਦ : ਦਲਜੀਤ ਚੀਮਾ

ਅਸ਼ਵਨੀ ਚਾਵਲਾ, ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਏਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਹੇਠ ਬਣਾਈ ਗਈ ‘ਸਿਟ’ ਵਿੱਚ ਮੈਂਬਰ ਵਜੋਂ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਨਾ ਸਿਰਫ਼ ਗੈਰ ਜਿੰਮੇਵਾਰ ਅਫ਼ਸਰ ਹਨ, ਸਗੋਂ ਉਨ੍ਹਾਂ ਦੀ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਪਰਕਾਸ਼ ਸਿੰਘ ਬਾਦਲ ਪ੍ਰਤੀ ਬੋਲਬਾਣੀ ਵੀ ਕਾਫ਼ੀ ਜਿਆਦਾ ਗਲਤ ਹੈ, ਇਸ ਲਈ ਉਨ੍ਹਾਂ ਨੂੰ ਤੁਰੰਤ ਹਟਾਏ ਜਾਣ ਸ਼੍ਰੋਮਣੀ ਅਕਾਲੀ ਦਲ ਦੀ ਮੰਗ ਕਰ ਦਿੱਤੀ ਹੈ। ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਉਪ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਵਲੋਂ ਮੀਡੀਆ ਦੇ ਸਾਹਮਣੇ ਕੀਤੀਆਂ ਗੈਰ-ਪੇਸ਼ਾਵਰ ਅਤੇ ਪੱਖਪਾਤੀ ਟਿੱਪਣੀਆਂ ਨੇ ਇਸ ਅਧਿਕਾਰੀ ਅੰਦਰ ਕੁੱਟ-ਕੁੱਟ ਕੇ ਭਰੇ ਪੱਖਪਾਤ ਅਤੇ ਖੁਣਸ ਦੀ ਭਾਵਨਾ ਨੂੰ ਨੰਗਾ ਕਰ ਦਿੱਤਾ ਹੈ, ਜਿਸ ਨਾਲ ਉਸ ਦੀ ਭਰੋਸੇ ਯੋਗਤਾ, ਪੇਸ਼ਾਵਰ ਕਾਬਲੀਅਤ ਅਤੇ ਨਿਰਪੱਖਤਾ ਉੱਤੇ ਸਵਾਲੀਆ ਚਿੰਨ ਲੱਗ ਰਿਹਾ ਹੈ। ਉਨਾਂ ਕਿਹਾ ਕਿ ਉਸ ਦੇ ਸਿਟ ਵਿੱਚ ਬਣੇ ਰਹਿਣ ਨਾਲ ਆਜ਼ਾਦ ਅਤੇ ਨਿਰਪੱਖ ਜਾਂਚ ਦਾ ਮੰਤਵ ਹੀ ਖ਼ਤਮ ਹੋ ਜਾਵੇਗਾ।

ਪੰਜਾਬ ਦੇ ਲੋਕਾਂ ਦਾ ਜਾਂਚ ਦੀ ਭਰੋਸੇ ਯੋਗਤਾ ਅਤੇ ਨਿਰਪੱਖਤਾ ਵਿਚ ਭਰੋਸਾ ਰੱਖਣ ਲਈ ਜਰੂਰੀ ਹੈ ਕਿ ਕੁੰਵਰ ਪ੍ਰਤਾਪ ਸਿੰਘ ਨੂੰ ਸਿਟ ਮੈਂਬਰ ਵਜੋਂ ਤੁਰੰਤ ਹਟਾਇਆ ਜਾਵੇ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਇਸ ਅਧਿਕਾਰੀ ਵੱਲੋਂ ਆਪਣੇ ਅਹੁਦੇ ਦੀ ਮਰਿਆਦਾ ਦਾ ਧਿਆਨ ਨਾ ਰੱਖਦਿਆਂ ਕੀਤੀਆਂ ਗਈਆਂ ਟਿੱਪਣੀਆਂ ਅਤੇ ਗਤੀਵਿਧੀਆਂ ਲਈ ਉਸ ਖ਼ਿਲਾਫ਼ ਕਾਨੂੰਨ ਮੁਤਾਬਿਕ ਢੁਕਵੀਂ ਕਾਰਵਾਈ ਕੀਤੀ ਜਾਵੇ। ਅਕਾਲੀ ਆਗੂਆਂ ਨੇ ਖੁਲਾਸਾ ਕੀਤਾ ਕਿ ਪੁਲਿਸ ਅਧਿਕਾਰੀ ਦੇ ਗੈਰ-ਪੇਸ਼ਾਵਰ ਵਤੀਰੇ ਬਾਰੇ ਪੰਜਾਬ ਦੇ ਮੁੱਖ ਸਕੱਤਰ ਨੂੰ ਵੀ ਜਾਣੂ ਕਰਵਾ ਦਿੱਤਾ ਗਿਆ ਹੈ।  ਅਕਾਲੀ ਆਗੂਆਂ ਨੇ ਇਸ ਮੌਕੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ ਦੀਆਂ ਕਾਪੀਆਂ ਵੀ ਜਾਰੀ ਕੀਤੀਆਂ। ਇਸ ਦੀ ਇੱਕ ਕਾਪੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜੀ ਗਈ ਹੈ ਅਤੇ ਉਨਾਂ ਨੂੰ ਅਕਾਲੀ ਦਲ ਦੀ ਮੰਗ ਉੱਤੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਦਖ਼ਲ ਦੇਣ ਲਈ ਕਿਹਾ ਗਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here