ਸੁਖਬੀਰ ਬਾਦਲ ਤੇ ਵਿਕਰਮ ਮਜੀਠੀਆ ਸਣੇ ਅਕਾਲੀ ਦਲ ਦੀ ਲੀਡਰਸਿ਼ਪ ਗ੍ਰਿਫ਼ਤਾਰ
ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪੰਜਾਬ ‘ਚ ਵਧਾਏ ਗਏ ਬੀਐੱਸ ਐੱਫ ਦੇ ਅਧਿਕਾਰ ਖੇਤਰ ਨੂੰ ਲੈ ਕੇ ਇੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰ ਰਹੇ ਪ੍ਰਦਰਸ਼ਨ ਅਕਾਲੀ ਲੀਡਰਸਿ਼ਪ ਗ੍ਰਿਫਤਾਰ ਕਰ ਲਈ ਗਈ ਹੈ। ਪ੍ਰਦਰਸ਼ਨ ‘ਚ ਸ਼ਾਮਲ ਸੁਖਬੀਰ ਬਾਦਲ ਵਿਕਰਮ ਮਜੀਠੀਆ ਸਣੇ ਅਕਾਲੀ ਦਲ ਦੇ ਕਈ ਆਗੂ ਗ੍ਰਿਫ਼ਤਾਰ ਕੀਤੇ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਅਕਾਲੀ ਲੀਡਰਸ਼ਿਪ ਵੱਲੋਂ ਗਵਰਨਰ ਹਾਊਸ ਨੇੜੇ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ।
ਚੰਡੀਗੜ੍ਹ ਪੁਲਿਸ ਵੱਲੋਂ ਬੈਰੀਕੇਡਿੰਗ ਲਾ ਕੇ ਉਨ੍ਹਾਂ ਨੂੰ ਰੋਕਿਆ ਗਿਆ ਸੀ। ਅਕਾਲੀਆਂ ਨੇ ਕਿਹਾ ਕਿ ਪੰਜਾਬ ਦੀ ਭਾਸ਼ਾ, ਅਧਿਕਾਰਾਂ ਅਤੇ ਹਿੱਤਾਂ ਦੀ ਰਾਖੀ ਲਈ ਸਾਡੇ ਵਡੇਰਿਆਂ ਨੇ ਬਹੁਤ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਆਪਸ ‘ਚ ਮਿਲੀ ਹੋਈ ਹੈ, ਜਿਸ ਦੇ ਚੱਲਦਿਆਂ ਇਹ ਸਭ ਕੁੱਝ ਕੀਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ