ਪਰਮਿੰਦਰ ਢੀਂਡਸਾ ਦਾ ਅਕਾਲੀ ਦਲ ਦੇ ਬਾਗੀਆਂ ਨੂੰ ਦੋ ਟੁੱਕ ਜਵਾਬ

Akali Dal rebels of Parminder Dhindsa gave two-fold reply

‘ਨਹੀਂ ਹੋਈ ਟਕਸਾਲੀਆਂ ਨਾਲ ਕੋਈ ਗੱਲਬਾਤ, ਨਾ ਹੀ ਜਾਵਾਂਗੇ’

ਸੰਗਰੂਰ | ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀਆਂ ਨੂੰ ਜਵਾਬ ਦਿੰਦਿਆਂ ਆਖਿਆ ਹੈ ਕਿ ਉਹ ਕਈ ਵਾਰ ਆਖ਼ ਚੁੱਕੇ ਹਨ ਕਿ ਉਨ੍ਹਾਂ ਦਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਹੀ ਰਹੇਗਾ ਅਤੇ ਉਨ੍ਹਾਂ ਦੀ ਕਦੇ ਵੀ ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਆਗੂਆਂ ਨਾਲ ਕੋਈ ਗੱਲਬਾਤ ਵੀ ਨਹੀਂ ਹੋਈ ਢੀਂਡਸਾ ਸੰਗਰੂਰ ਵਿਖੇ ਇੱਕ ਸਕੂਲ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਪੁੱਜੇ ਸਨ
ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਆਗੂ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਚ ਜ਼ਰੂਰ ਆਏ ਸਨ ਪਰ ਉਨ੍ਹਾਂ ਨਾਲ ਕੋਈ ਵੀ ਸਿਆਸੀ ਤੌਰ ਤੇ ਗੱਲਬਾਤ ਨਹੀਂ ਹੋਈ ਉਨ੍ਹਾਂ ਕਿਹਾ ਕਿ ਘਰ ਵਿੱਚ ਤਾਂ ਕੋਈ ਵੀ ਮਿਲਣ ਆ ਸਕਦਾ ਹੈ ਪਰ ਇਸ ਦਾ ਉਲਟਾ ਮਤਲਬ ਨਹੀਂ ਕੱਢਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਮੇਰੇ ਪਿਤਾ ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਸਰੀਰਕ
ਪਰਮਿੰਦਰ ਢੀਂਡਸਾ ਦਾ …
ਢਿੱਲ ਮਠ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਹੈ ਅਤੇ ਉਹ ਅਕਾਲੀ ਵਰਕਰ ਦੇ ਤੌਰ ‘ਤੇ ਪਹਿਲਾਂ ਵਾਂਗ ਹੀ ਪਾਰਟੀ ‘ਚ ਕੰਮ ਕਰਦੇ ਰਹਿਣਗੇ
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਚੱਲ ਰਹੇ ਚੋਣਾਂ ਦੇ ਮਾਹੌਲ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਅਕਾਲੀ ਵਰਕਰਾਂ ਨਾਲ ਜ਼ਿਆਦਤੀਆਂ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਇਹ ਕਿਹਾ ਕਿ ਲਹਿਰਾ ਦੇ ਚੋਣ ਆਬਜ਼ਰਵਰ ਸਬੰਧੀ ਉਨ੍ਹਾਂ ਨੇ ਸ਼ਿਕਾਇਤ ਕੀਤੀ ਅਤੇ ਚੋਣ ਕਮਿਸ਼ਨ ਦੇ ਦਾਖ਼ਲੇ ਤੋਂ ਬਾਅਦ ਹੁਣ ਉਥੋਂ ਦਾ ਮਾਹੌਲ ਠੀਕ ਹੋ ਚੁੱਕਿਆ ਹੈ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਹਨ, ਉਨ੍ਹਾਂ ਨਾਲ ਕਿਸੇ ਵੀ ਕਿਸਾਨ ਨੂੰ ਰੱਤੀ ਭਰ ਵੀ ਫਾਇਦਾ ਨਹੀਂ ਪੁੱਜਿਆ ਹੈ ਇਸ ਮੌਕੇ ਉਨ੍ਹਾਂ ਦੇ ਨਾਲ ਬਾਬੂ ਪ੍ਰਕਾਸ਼ ਚੰਦ ਗਰਗ ਸਾਬਕਾ ਵਿਧਾਇਕ ਸੰਗਰੂਰ ਤੋਂ ਇਲਾਵਾ ਹੋਰ ਵੀ ਅਕਾਲੀ ਆਗੂ ਮੌਜ਼ੂਦ ਸਨ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।