ਸਾਡੇ ਨਾਲ ਸ਼ਾਮਲ

Follow us

20.8 C
Chandigarh
Sunday, January 18, 2026
More
    Home Breaking News ਅਕਾਲੀ ਦਲ ਨੂੰ ...

    ਅਕਾਲੀ ਦਲ ਨੂੰ ਝਟਕਾ, ਸੋਹਨ ਸਿੰਘ ਠੰਢਲ ਭਾਜਪਾ ’ਚ ਸ਼ਾਮਲ

    Sohan Singh Thandal
    Sohan Singh Thandal

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ’ਤੇ ਹੋ ਰਹੀਆਂ ਜ਼ਿਮਨੀ ਚੋਣਾਂ ਦਰਮਿਆਨ ਅਕਾਲੀ ਦਲ ਨੂੰ ਝਟਕਾ ਲੱਗਿਆ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸੋਹਨ ਸਿੰਘ ਠੰਢਲ ਭਾਜਪਾ ’ਚ ਸ਼ਾਮਲ ਹੋ ਗਏ ਹਨ। ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਠੰਢਲ ਨੂੰ ਚੱਬੇਵਾਲ ਤੋਂ ਟਿਕਟ ਵੀ ਦੇ ਦਿੱਤੀ ਹੈ।

    ਇਹ ਵੀ ਪੜ੍ਹੋ: Punjab News: ਪੰਜਾਬ ’ਚ ਹੁਣ ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ

    ਮਾਹਿਲਪੁਰ ਤੇ ਚੱਬੇਵਾਲ ਵਿਧਾਨ ਸਭਾ ਖੇਤਰਾਂ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਠੰਢਲ ਦਾ ਭਾਜਪਾ ’ਚ ਜਾਣਾ ਸੂਬੇ ਦੀ ਰਾਜਨੀਤੀ ’ਚ ਮਹੱਤਵਪੂਰਨ ਘਟਨਾਕ੍ਰਮ ਮੰਨਿਆ ਜਾ ਰਿਹਾ ਹੈ। ਜਿਮਨੀ ਚੋਣ ਤੋਂ ਪਹਿਲਾਂ ਠੰਢਲ ਦਾ ਇਹ ਕਦਮ ਭਾਜਪਾ ਨੂੰ ਪੰਜਾਬ ’ਚ ਆਪਣੀ ਸਿਆਸੀ ਸਥਿਤੀ ਮਜ਼ਬੂਤ ਕਰਨ ’ਚ ਮੱਦਦ ਕਰੇਗਾ ਠੰਢਲ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਪਾਰਟੀ ਇੰਚਾਰਜ ਵਿਜੈ ਰੂਪਾਨੀ ਦੀ ਹਾਜ਼ਰੀ ’ਚ ਭਾਜਪਾ ’ਚ ਸ਼ਾਮਲ ਹੋਏ।

    LEAVE A REPLY

    Please enter your comment!
    Please enter your name here