ਅਕਾਲੀ ਦਲ ਤੋਂ ਹਾਰ ਬਰਦਾਸ਼ਤ ਨਹੀਂ ਹੁੰਦੀ : ਕੈਪਟਨ ਅਮਰਿੰਦਰ ਸਿੰਘ

Akali Dal, Tolerate,, Amarinder Singh

ਹੁਸ਼ਿਆਰਪੁਰ। 21 ਅਕਤੂਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਚੋਣ ਪ੍ਰਚਾਰ ਦੇ ਆਖਰੀ ਦਿਨ ਵੱਖੋ-ਵੱਖ ਪਾਰਟੀਆਂ ਦੇ ਸੀਨੀਅਰ ਲੀਡਰਾਂ ਨੇ ਆਪਣੇ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਦੱਬ ਕੇ ਚੋਣ ਪ੍ਰਚਾਰ ਕੀਤਾ, ਜਿਸ ਦੇ ਚਲਦੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਕੇਰੀਆਂ ਤੋਂ ਕਾਂਗਰਸੀ ਉਮੀਦਵਾਰ ਇੰਦੂ ਬਾਲਾ ਦੇ ਹੱਕ ਵਿਚ ਰੋਡ ਸ਼ੋਅ ਕੱਢਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਹੀ ਇਨ੍ਹਾਂ ਚਾਰੇ ਸੀਟਾਂ ‘ਤੇ ਹੂੰਝਾਂ ਫੇਰ ਜਿੱਤ ਹਾਸਲ ਕਰੇਗੀ। Amarinder Singh

ਉਥੇ ਹੀ ਇਸ ਦੌਰਾਨ ਉਨ੍ਹਾਂ ਨੇ ਮਜੀਠੀਆ ਵੱਲੋਂ ਧੱਕੇਸ਼ਹੀ ਦੇ ਲਗਾਏ ਗਏ ਇਲਜ਼ਾਮ ਕਿਹਾ ਕਿ ਜਦੋਂ ਕਿਸੇ ‘ਤੇ ਇਸ ਤਰ੍ਹਾਂ ਇਲਾਜ਼ਮ ਲਗਾਏ ਜਾਣ ਤਾਂ ਇਸ ਦਾ ਮਤਲਵ ਹੈ ਕਿ ਉਹ ਹਾਰ ਰਹੇ ਹਨ। ਇਸ ਦੌਰਾਨ ਕਰਤਾਰਪੁਰ ਲਾਂਘੇ ਸਬੰਧੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ ਦਾ ਜਾਇਜ਼ਾ ਲੈ ਰਹੇ ਹਨ। Amarinder Singh

ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲਣ ਦੀ ਕੀ ਤਰੀਕ ਤੈਅ ਕੀਤੀ ਗਈ ਹੈ। ਇਸ ਸਬੰਧੀ ਫੈਸਲਾ ਭਾਰਤ-ਪਾਕਿ ਮਿਲ ਕੇ ਕਰਨਗੇ ਅਤੇ ਉਹ ਕਰਤਾਰਪੁਰ ਸਾਹਿਬ ਜਾਣ ਲਈ ਤਿਆਰ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। ਜਿਨ੍ਹਾਂ ‘ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪੈਣੀਆਂ ਹਨ। ਇਨ੍ਹਾਂ ਚਾਰ ਵਿਧਾਨ ਸਭਾ ਹਲਕਿਆਂ ‘ਚ ਕੁੱਲ 33 ਉਮੀਦਵਾਰ ਚੋਣ ਮੈਦਾਨ ਵਿਚ ਹਨ। ਅਸੀਂ ਚਾਰੇ ਸੀਟਾਂ ਜਿਤਾਂਗੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।