Anil Joshi : ਅਕਾਲੀ ਦਲ ਦੇ ਮੀਤ ਪ੍ਰਧਾਨ ਅਨਿਲ ਜੋਸ਼ੀ ਨੇ ਦਿੱਤਾ ਅਸਤੀਫਾ

Anil Joshi
Anil Joshi : ਅਕਾਲੀ ਦਲ ਦੇ ਮੀਤ ਪ੍ਰਧਾਨ ਅਨਿਲ ਜੋਸ਼ੀ ਨੇ ਦਿੱਤਾ ਅਸਤੀਫਾ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫੇ ਵਿੱਚ ਜੋਸ਼ੀ ਨੇ ਪਾਰਟੀ ਦੀਆਂ ਮੌਜੂਦਾ ਨੀਤੀਆਂ ਅਤੇ ਕਾਰਜਸ਼ੈਲੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਅਨਿਲ ਜੋਸ਼ੀ ਨੇ ਆਪਣਾ ਅਸਤੀਫਾ ਕਾਰਜਕਾਰੀ ਪ੍ਰਧਾਨ ਭੂੰਦੜ ਨੂੰ ਭੇਜਦਿਆਂ ਅਸਤੀਫੇ ਦੇ ਕਾਰਨਾਂ ਬਾਰੇ ਦੱਸਿਆ ਹੈ।

ਇਹ ਵੀ ਪੜ੍ਹੋ: Ludhiana News: ਪੀਏਯੂ ਨੂੰ ਲਗਾਤਾਰ ਤੀਜੇ ਸਾਲ ਮਿਲਿਆ ‘ਬੈਸਟ ਚੈਪਟਰ ਐਵਾਰਡ’

ਜਿਕਰਯੋਗ ਹੈ ਕਿ ਅਨਿਲ ਜੋਸ਼ੀ ਸਾਲ 2021 ਵਿੱਚ ਅਕਾਲੀ ਦਲ ਵਿੱਚ ਸਾਮਿਲ ਹੋਏ ਸਨ। ਜਿਸ ਤੋਂ ਬਾਅਦ ਉਹਨਾਂ ਨੇ ਸਾਲ 2022 ਵਿੱਚ ਅਕਾਲੀ ਦਲ ਦੀ ਟਿਕਟ ’ਤੇ ਵਿਧਾਨ ਸਭਾ ਦੀ ਚੋਣ ਲੜੀ ਸੀ ਪਰ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। Anil Joshi

ਅਨਿਲ ਜੋਸ਼ੀ ਨੂੰ ਭਾਜਪਾ ਨੇ 6 ਸਾਲ ਲਈ ਪਾਰਟੀ ’ਚੋਂ ਕੀਤਾ ਸੀ ਬਰਖਾਸਤ

ਦੱਸ ਦੇਈਏ ਕਿ ਅਨਿਲ ਜੋਸ਼ੀ ਭਾਜਪਾ ਤੋਂ ਹੀ ਅਕਾਲੀ ਦਲ ’ਚ ਸ਼ਾਮਲ ਹੋਏ ਸਨ। ਭਾਜਪਾ ਨੇ ਪਾਰਟੀ ਗਤੀਵਿਧੀਆਂ ਦੇ ਖਿਲ਼ਾਫ ਚੱਲਣ ’ਤੇ ਅਨਿਲ ਜੋਸ਼ੀ (Anil Joshi) ਨੂੰ ਪਾਰਟੀ ’ਚੋਂ 6 ਸਾਲਾਂ ਲਈ ਬਰਖਾਸਤ ਕਰ ਦਿੱਤੀ ਸੀ, ਜਿਸ ਤੋਂ ਬਾਅਦ ਉਹ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ। ਅਨਿਲ ਜੋਸ਼ੀ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ 3 ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਬਗਾਵਤੀ ਅਵਾਜ਼ ਬੁਲੰਦ ਕੀਤੀ ਸੀ। ਜਿਸ ਨੂੰ ਭਾਜਪਾ ਨੇ ਪਾਰਟੀ ਵਿਰੋਧੀ ਕਰਾਰ ਦਿੰਦਿਆਂ ਉਹਨਾਂ ਨੂੰ 6 ਸਾਲ ਤੱਕ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਿਤ ਕਰ ਦਿੱਤਾ ਸੀ। Anil Joshi