Sukhbir Badal: ਅਕਾਲੀ ਦਲ ਵਰਕਿੰਗ ਕਮੇਟੀ ਵੱਲੋਂ ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ

Sukhbir Badal
Sukhbir Badal: ਅਕਾਲੀ ਦਲ ਵਰਕਿੰਗ ਕਮੇਟੀ ਵੱਲੋਂ ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ

1 ਮਾਰਚ ਨੂੰ ਹੋਵੇਗੀ ਨਵੇਂ ਪ੍ਰਧਾਨ ਦੀ ਚੋਣ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਤੋਂ ਸੁਖਬੀਰ ਬਾਦਲ (Sukhbir Badal) ਵੱਲੋਂ ਦਿੱਤਾ ਗਿਆ ਅਸਤੀਫਾ ਅੱਜ ਮਨਜ਼ੂਰ ਕਰ ਲਿਆ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ। ਜਿਸ ’ਚ ਵਰਕਿੰਗ ਕਮੇਟੀ ਨੇ ਕਾਫ਼ੀ ਵਿਚਾਰ ਚਰਚਾ ਕਰਨ ਤੋਂ ਬਾਅਦ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਮਨਜ਼ੂਰ ਕਰ ਲਿਆ। ਹੁਣ ਨਵੇਂ ਪ੍ਰਧਾਨ ਦੀ ਚੋਣ 1 ਮਾਰਚ ਨੂੰ ਹੋਵੇਗੀ। ਮੀਟਿੰਗ ’ਚ ਸੁਖਬੀਰ ਬਾਦਲ ਵੀ ਮੌਜ਼ੂਦ ਰਹੇ। ਵਰਕਿੰਗ ਕਮੇਟੀ ਨੇ ਪਾਰਟੀ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਣ ਲਈ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਵੀ ਕੀਤਾ।