ਅਕਾਲੀ ਦਲ ਦੇ ਯੂਥ ਕਲੱਬ ਪ੍ਰਧਾਨ ਕਾਂਗਰਸ ’ਚ ਸ਼ਾਮਲ

Akali Dal Youth Sachkahoon

ਅਕਾਲੀ ਦਲ ਦੇ ਯੂਥ ਕਲੱਬ ਪ੍ਰਧਾਨ ਕਾਂਗਰਸ ’ਚ ਸ਼ਾਮਲ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਅੱਜ ਹਲਕਾ ਘਨੌਰ ਵਿੱਚ ਅਕਾਲੀ ਦਲ ਦੇ ਯੂਥ ਕਲੱਬ ਪ੍ਰਧਾਨ ਸੁਲੱਖਣ ਸਿੰਘ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਕਲੱਬ ਪ੍ਰਧਾਨ ਸੁਲੱਖਣ ਸਿੰਘ ਦਾ ਸਵਾਗਤ ਕਰਦਿਆਂ ਵਿਧਾਇਕ ਜਲਾਲਪੁਰ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਤੇ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦਿਵਾਉਣ ਦਾ ਭਰੋਸਾ ਦਿੱਤਾ ਗਿਆ।

ਇਸ ਮੌਕੇ ਵਿਧਾਇਕ ਜਲਾਲਪੁਰ ਨੇ ਕਿਹਾ ਕਿ ਲੋਕ ਅਕਾਲੀ ਦਲ ਨੂੰ ਮੂੰਹ ਨਹੀਂ ਲਗਾਉਣ ਅਤੇ ਇਸ ਤਰ੍ਹਾਂ ਦੇਸ਼ ਭਗਤੀ ਦਾ ਢੋਂਗ ਰਚਣ ਵਾਲੀ ਆਪਣੇ ਆਪ ਨੂੰ ਦੁੱਧ ਧੋਤਾ ਸਮਝਣ ਵਾਲੀ ਆਮ ਆਦਮੀ ਪਾਰਟੀ ਵੱਲੋਂ ਹਾਲ ਹੀ ਵਿੱਚ ਕਰੋੜਾਂ ਰੁਪਏ ਲੈ ਕੇ ਕੀਤੀ ਜਾ ਰਹੀ ਟਿਕਟਾਂ ਦੀ ਵੰਡ ਨੇ ਸੂਬੇ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਜਲਾਲਪੁਰ ਨੇ ਕਿਹਾ ਕਿ ਉਕਤ ਕਾਰਨਾਂ ਦੇ ਚਲਦਿਆਂ ਲੋਕ ਪੰਥ ਦੋਖੀ ਅਕਾਲੀ ਦਲ ਅਤੇ ਪੈਸੇ ਲੈ ਕੇ ਟਿਕਟਾਂ ਵੇਚਣ ਵਾਲੀ ਆਮ ਆਦਮੀ ਪਾਰਟੀ ਨੂੰ ਮੂੰਹ ਨਹੀਂ ਲਾਉਣਗੇ, ਜਿਸ ਦੇ ਸਿੱਟੇ ਵਜੋਂ ਮੁੜ ਤੋਂ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਦਾਅਵਾ ਕੀਤਾ ਕਿ ਜਿੰਨਾਂ ਵਿਕਾਸ ਮੇਰੇ ਕਾਰਜਕਾਲ ਦੌਰਾਨ ਹਲਕਾ ਘਨੌਰ ਦਾ ਕੀਤਾ ਗਿਆ ਹੈ ਉਨਾਂ 70 ਸਾਲਾਂ ਵਿੱਚ ਵੀ ਨਹੀਂ ਕੀਤਾ ਗਿਆ। ਇਸ ਮੌਕੇ ਪਿੰਡ ਡਾਹਰੀਆਂ ਦੇ ਪੰਚਾਇਤ ਮੈਂਬਰ ਕੇਵਲ ਸਿੰਘ, ਸਤਨਾਮ ਕੌਰ, ਗੁਰਪ੍ਰੀਤ ਸਿੰਘ, ਮੰਗਲ ਸਿੰਘ, ਗਿਆਨ ਸਿੰਘ, ਬੁੱਧ ਸਿੰਘ ਕਲੱਬ ਪ੍ਰਧਾਨ,ਬੂਟਾ ਸਿੰਘ ਅਤੇ ਬਲਵਿੰਦਰ ਸਿੰਘ ਮੌਜੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here