ਜਲੰਧਰ ’ਚ ਚੋਣ ਪ੍ਰਚਾਰ ਦੌਰਾਨ ਅਕਾਲੀ ਆਗੂ ਦੀ ਹੋਈ ਮੌਤ

Jalandhar

ਜਲੰਧਰ। ਜਲੰਧਰ ਲੋਕ ਸਭਾ ਜਿਮਨੀ ਚੋਣ ਪ੍ਰਚਾਰ (Jalandhar) ਦੌਰਾਨ ਸ੍ਰੋਮਣੀ ਅਕਾਲੀ ਦਲ ਦੇ ਆਗੂ ਜਥੇਦਾਰ ਹਰਭਜਨ ਸਿੰਘ ਡਾਂਗ ਦਾ ਦੇਹਾਂਤ ਹੋ ਗਿਆ। ਜਥੇਦਾਰ ਡਾਂਗ ਸ੍ਰੋਮਣੀ ਅਕਾਲੀ ਦਲ ਲੁਧਿਆਣਾ ਦੇ ਪ੍ਰਧਾਨ ਹੋਣ ਦੇ ਨਾਲ-ਨਾਲ ਕਾਰਪੋਰੇਟਰ ਵੀ ਸਨ। ਲਗਾਤਾਰ 6 ਵਾਰ ਕੌਂਸਲਰ ਰਹੇ ਹਨ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਨੇਤਾ ਵੀ ਨਗਰ ਨਿਗਮ ਹਾਊਸ ’ਚ ਰਹੇ ਹਨ।

ਜੱਥੇਦਾਰ ਹਰਭਜਨ ਸਿੰਘ ਦੀ ਸ੍ਰੋਮਣੀ ਅਕਾਲੀ ਦਲ ਨੇ ਜਲੰਧਰ ਲੋਕ ਸਭਾ ਉਪ ਚੋਣ ਵਿੱਚ ਡਿਊਟੀ ਲਾਈ ਸੀ। ਉਹ ਲੁਧਿਆਣਾ ਦੇ ਨਾਲ ਲੱਗਦੇ ਫਿਲੌਰ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਦੇ ਪ੍ਰਚਾਰ ਲਈ ਲੱਗੇ ਹੋਏ ਸਨ। ਪ੍ਰਚਾਰ ਦੌਰਾਨ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਉਸ ਨੂੰ ਤੁਰੰਤ ਲੁਧਿਆਣਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ। (Jalandhar)

ਤਿੰਨ ਵਜੇ ਮਾਡਲ ਟਾਊਨ ਲੁਧਿਆਣਾ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇਗਾ | Jalandhar

ਅਕਾਲੀ ਆਗੂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਦੱਸੀ ਜਾ ਰਹੀ ਹੈ। ਅਕਾਲੀ ਆਗੂ ਸੁਰਿੰਦਰ ਸਿੰਘ ਬੰਟੀ ਚੌਹਾਨ ਨੇ ਦੱਸਿਆ ਕਿ ਹਰਭਜਨ ਸਿੰਘ ਪਾਰਟੀ ਦੇ ਮਿਹਨਤੀ ਆਗੂ ਸਨ ਅਤੇ ਉਨ੍ਹਾਂ ਦਾ ਇਲਾਕੇ ਦੇ ਲੋਕਾਂ ਵਿੱਚ ਚੰਗਾ ਪ੍ਰਭਾਵ ਸੀ। ਇਹੀ ਕਾਰਨ ਸੀ ਕਿ ਉਹ ਲਗਾਤਾਰ 6 ਵਾਰ ਕੌਂਸਲਰ ਚੁਣੇ ਗਏ। ਉਨ੍ਹਾਂ ਦੱਸਿਆ ਕਿ ਜਥੇਦਾਰ ਹਰਭਜਨ ਡੰਗ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ 3 ਵਜੇ ਮਾਡਲ ਟਾਊਨ ਲੁਧਿਆਣਾ ਦੇ ਸਮਸਾਨਘਾਟ ਵਿਖੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਅੰਮ੍ਰਿਤਸਰ ’ਚ ਧਮਾਕਾ, ਸੀਸੇ ਟੁੱਟੇ, ਕਈ ਜਖ਼ਮੀ

LEAVE A REPLY

Please enter your comment!
Please enter your name here